Now Reading
ਬਾਬਾ ਫ਼ਤਿਹ ਸਿੰਘ ਤੁੜ ਦੀ ਬਰਸੀ 22 ਨੂੰ

ਬਾਬਾ ਫ਼ਤਿਹ ਸਿੰਘ ਤੁੜ ਦੀ ਬਰਸੀ 22 ਨੂੰ

ਫ਼ਤਿਆਬਾਦ : ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ 22 ਜੁਲਾਈ ਨੂੰ ਵਿਸ਼ਾਲ ਇਕੱਤਰਤਾ ਕੀਤੀ ਜਾ ਰਹੀ ਹੈ। ਇਸ ਸਬੰਧੀ ਸਭਾ ਦੇ ਆਗੂਆਂ ਸੁਲੱਖਣ ਸਿੰਘ ਤੁੜ, ਮਨਜੀਤ ਸਿੰਘ ਬੱਗੂ ਕੋਟ, ਏਰੀਆ ਕਮੇਟੀ ਦੇ ਪ੍ਰਧਾਨ ਰੇਸ਼ਮ ਸਿੰਘ ਅਤੇ ਸਕੱਤਰ ਨਰਿੰਦਰ ਸਿੰਘ ਤੁੜ ਨੇ ਦੱਸਿਆ ਕੇ 22 ਜੁਲਾਈ ਐਤਵਾਰ ਨੂੰ ਕਿਸਾਨਾਂ ਦੇ ਆਗੂ ਬਾਬਾ ਫ਼ਤਿਹ ਸਿੰਘ ਤੁੜ ਦੀ ਬਰਸੀ ‘ਤੇ ਕਿਸਾਨਾਂ ਦੀ ਵਿਸ਼ਾਲ ਇਕੱਤਰਤਾ ਕੀਤੀ ਜਾਵੇਗੀ। ਇਨ੍ਹਾਂ ਆਗੂਆਂ ਨੇ ਦੱਸਿਆ ਕੇ ਪਿਛਲੇ ਸਾਲ ਬਾਬਾ ਫ਼ਤਿਹ ਸਿੰਘ ਦਾ ਦੇਹਾਂਤ ਹੋ ਗਿਆ ਸੀ ਅਤੇ ਜਥੇਬੰਦੀ ਵੱਲੋਂ ਕਿਸਾਨਾਂ ਮਜ਼ਦੂਰਾਂ ਦੇ ਹੱਕ ਵਿੱਚ ਲੜੇ ਗਏ ਘੋਲਾਂ ਵਿੱਚ ਬਾਬਾ ਜੀ ਵੱਲੋਂ ਪਾਏ ਯੋਗਦਾਨ ਨੂੰ ਯਾਦ ਕੀਤਾ ਜਾਵੇਗਾ। ਇਸ ਮੌਕੇ ਜਮਹੂਰੀ ਕਿਸਾਨ ਦੇ ਜ਼ਿਲ੍ਹਾ ਪ੍ਰਧਾਨ ਮੁਖਤਾਰ ਸਿੰਘ ਮੱਲਾ, ਜ਼ਿਲ੍ਹਾ ਸਕੱਤਰ ਦਲਜੀਤ ਸਿੰਘ ਦਿਆਲਪੁਰਾ ਅਤੇ ਸੂਬਾਈ ਪ੍ਰੈੱਸ ਸਕੱਤਰ ਪਰਗਟ ਸਿੰਘ ਜਾਮਾਰਾਏ ਉਚੇਚੇ ਤੌਰ ‘ਤੇ ਸੰਬੋਧਨ ਕਰਨਗੇ।

Scroll To Top