Now Reading
ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ 22 ਸਤੰਬਰ ਨੂੰ ਹੋਵੇਗੀ ਵਿਸ਼ਾਲ ਕਾਨਫਰੰਸ

ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ 22 ਸਤੰਬਰ ਨੂੰ ਹੋਵੇਗੀ ਵਿਸ਼ਾਲ ਕਾਨਫਰੰਸ

ਪੱਟੀ, 9 ਸਤੰਬਰ (ਸੰਗਰਾਮੀ ਲਹਿਰ ਬਿਊਰੋ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਦੇ ਜ਼ਿਲ੍ਹਾ ਸਕੱਤਰੇਤ ਮੈਂਬਰ ਚਮਨ ਲਾਲ ਦਰਾਜਕੇ ਨੇ ਇਥੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਵੱਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ 22 ਸਤੰਬਰ ਦਿਨ ਬੁੱਧਵਾਰ ਨੂੰ ਤਰਨਤਾਰਨ ਵਿਖੇ ਗਾਂਧੀ ਪਾਰਕ ਵਿਚ ਵਿਸ਼ਾਲ ਕਾਨਫਰੰਸ ਕੀਤੀ ਜਾਵੇਗੀ, ਜਿਸ ਦੀਆਂ ਤਿਆਰੀਆਂ ਵਜੋਂ, ਦਿਆਲ ਸਿੰਘ ਲੋਹਕਾ, ਬਿੱਕਰ ਸਿੰਘ ਨੱਥੂਚੱਕ, ਸੁਖਵੰਤ ਸਿੰਘ ਮਨਿਆਲਾ, ਲਾਜ਼ਰ ਮਸੀਹ ਚੂਸਲੇਵੜ ਆਦਿ ਆਗੂਆਂ ਦੀ ਅਗਵਾਈ ਹੇਠ ਤਹਿਸੀਲ ਪੱਟੀ ਦੇ ਵੱਖ-ਵੱਖ ਪਿੰਡਾਂ ਲੋਹਕਾ, ਨੱਥੂਚੱਕ, ਖੱਬੇ, ਚੂਸਲੇਵੜ, ਪੱਟੀ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਦੀਆਂ ਮੀਟਿੰਗਾਂ ਕਰਕੇ ਪਾਰਟੀ ਵਰਕਰਾਂ ਦੀ ਲਾਮਬੰਦੀ ਕੀਤੀ ਜਾ ਰਹੀ ਹੈ। ਇਸ ਕਾਨਫਰੰਸ ਨੂੰ ਸੰਬੋਧਨ ਕਰਨ ਲਈ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ, ਪਾਰਟੀ ਦੇ ਸੂਬਾ ਐਕਟਿੰਗ ਸਕੱਤਰ ਕਾਮਰੇਡ ਪ੍ਰਗਟ ਸਿੰਘ ਜਾਮਾਰਾਏ, ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ਗੁਰਨਾਮ ਸਿੰਘ ਦਾਊਦ ਉਚੇਚੇ ਤੌਰ ’ਤੇ ਪਹੁੰਚ ਰਹੇ ਹਨ। ਇਹਨਾਂ ਆਗੂਆਂ ਨੇ ਕਿਰਤੀ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਹੋ ਰਹੀ ਵਿਸ਼ਾਲ ਕਾਨਫਰੰਸ ਨੂੰ ਤਨ ਮਨ ਧਨ ਨਾਲ ਸਫ਼ਲ ਬਣਾਇਆ ਜਾਵੇ ਤਾਂ ਜੋ ਭਗਤ ਸਿੰਘ ਦੇ ਵਿਚਾਰਾਂ ਦਾ ਸਮਾਜ ਸਿਰਜਿਆ ਜਾ ਸਕੇ।

Scroll To Top