ਫਿਲੌਰ, 17 ਮਾਰਚ (ਸੰਗਰਾਮੀ ਲਹਿਰ ਬਿਊਰੋ)- ਸੰਯੁਕਤ ਕਿਸਾਨ ਮੋਰਚੇ ‘ਚ ਸ਼ਾਮਲ ਜਥੇਬੰਦੀਆਂ ਵਲੋਂ ਅੱਜ ਇੱਥੇ ਇੱਕ ਮੀਟਿੰਗ ਕੀਤੀ ਗਈ, ਜਿਸ ‘ਚ ਭਰਤ ਬੰਦ ਦੀ ਤਿਆਰੀ ਦਾ ਜਾਇਜ਼ਾ ਲਿਆ ਗਿਆ। ਮੋਰਚੇ ਦੇ ਸੱਦੇ ‘ਚ 26 ਮਾਰਚ ਨੂੰ ਭਾਰਤ ਬੰਦ ਕੀਤਾ ਜਾ ਰਿਹਾ ਹੈ। ਆਗੂਆਂ ਨੇ ਬਜ਼ਾਰ, ਟਰਾਂਸਪੋਰਟ ਸਮੇਤ ਹਰ ਵਰਗ ਨੂੰ ਬੰਦ ‘ਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਜਿੰਨਾ ਚਿਰ ਤਿੰਨ ਕਾਲੇ ਕਾਨੂੰਨ ਵਾਪਸ ਨਹੀਂ ਲਏ ਜਾਂਦੇ, ਉਨਾ ਚਿਰ ਅੰਦੋਲਨ ਜਾਰੀ ਰਹੇਗਾ। ਇਸ ਤੋਂ ਪਹਿਲਾ 26 ਮਾਰਚ ਨੂੰ ਗੁਰਾਇਆ ਵਿਖੇ ਕੀਤੀ ਜਾਣ ਵਾਲੀ ਪ੍ਰਸਤਾਵਿਤ ਰੈਲੀ ਨੂੰ ਮੁਲਤਵੀ ਕਰ ਦਿੱਤਾ ਗਿਆ। ਇਸ ਮੀਟਿੰਗ ‘ਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਤੀਰਥ ਸਿੰਘ, ਕੰਵਲਜੀਤ ਸਿੰਘ, ਸਤਨਾਮ ਸਿੰਘ, ਕੁੱਲ ਹਿੰਦ ਕਿਸਾਨ ਸਭਾ ਵਲੋਂ ਸਵਰਨ ਸਿੰਘ ਅਕਲਪੁਰੀ, ਕਿਰਤੀ ਕਿਸਾਨ ਯੂਨੀਅਨ ਵਲੋਂ ਕੁਲਵੰਤ ਸਿੰਘ ਕੂਨਰ, ਸੁਰਜੀਤ ਸਿੰਘ ਸਮਰਾ, ਅਵਤਾਰ ਸਿੰਘ, ਜਮਹੂਰੀ ਕਿਸਾਨ ਸਭਾ ਵਲੋਂ ਜਸਵਿੰਦਰ ਸਿੰਘ ਢੇਸੀ, ਪਰਮਜੀਤ ਰੰਧਾਵਾ, ਕੁਲਦੀਪ ਸਿੰਘ, ਕੁਲਜੀਤ ਸਿੰਘ, ਜਸਬੀਰ ਸਿੰਘ ਭੋਲੀ, ਸਰਬਜੀਤ ਮੁਠੱਡਾ ਆਦਿ ਸ਼ਾਮਲ ਹੋਏ। ਆਗੂਆਂ ਨੇ ਇਲਾਕੇ ‘ਚ ਸਰਗਰਮ ਹੇਠਲੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਬੰਦ ਨੂੰ ਜੀਅ ਜਾਨ ਨਾਲ ਕਾਮਯਾਬ ਕਰਨ ਲਈ ਅੱਗੇ ਆਉਣ।
