Now Reading
ਮਾਂ ਦੀ ਯਾਦ ‘ਚ ਪੌਦੇ ਲਗਾਏ

ਮਾਂ ਦੀ ਯਾਦ ‘ਚ ਪੌਦੇ ਲਗਾਏ

ਗੁਰਾਇਆ, 8 ਅਪ੍ਰੈਲ (ਸੰਗਰਾਮੀ ਲਹਿਰ ਬਿਊਰੋ)- ਪਿੰਡ ਢੇਸੀਆ ਕਾਹਨਾ ਵਿਖੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂ ਅਮਿਤ ਸੂਦ ਦੇ ਮਾਤਾ ਸ਼੍ਰੀਮਤੀ ਸੁਨੀਤਾ ਸੂਦ ਦੀ ਰਸਮ ਕਿਰਿਆ ਮੌਕੇ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਇਸ ਮੌਕੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਸਾਥੀ ਸ਼ਿਵ ਕੁਮਾਰ ਤਿਵਾੜੀ, ਪਰਮਜੀਤ ਰੰਧਾਵਾ, ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਢੇਸੀ ਅਤੇ ਮਨਜਿੰਦਰ ਢੇਸੀ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਤਹਿਸੀਲ ਪ੍ਰਧਾਨ ਗੁਰਦੀਪ ਗੋਗੀ, ਤਹਿਸੀਲ ਸਕੱਤਰ ਮੱਖਣ ਸੰਗਰਾਮੀ ਆਦਿ ਵੀ ਹਾਜ਼ਰ ਸਨ। ਇਸ ਮੌਕੇ ਮਾਤਾ ਜੀ ਦੀ ਯਾਦ ‘ਚ ਇੱਕ ਪੌਦਾ ਵੀ ਲਗਾਇਆ ਅਤੇ ਸ਼ੋਕ ਸਭਾ ‘ਚ ਹਾਜ਼ਰ ਲੋਕਾਂ ਨੂੰ ਪੌਦੇ ਵੀ ਵੰਡੇ ਗਏ।

Scroll To Top