ਰਾਏਕੋਟ : ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵਲੋਂ ਮਾਰਕੀਟ ਕਮੇਟੀ ਦੇ ਸਕੱਤਰਾਂ ਨੂੰ ਕਿਸਾਨੀ ਮਸਲਿਆਂ ਸਬੰਧੀ ਮੰਗ ਪੱਤਰ ਦਿੱਤੇ ਗਏ | ਜਿਸ ਤਹਿਤ ਰਾਏਕੋਟ ਵਿਖੇ ਮਾਰਕੀਟ ਕਮੇਟੀ ‘ਚ ਕੁੱਲ ਹਿੰਦ ਕਿਸਾਨ ਸੰਘਰਸ਼ ਕਮੇਟੀ ਵਲੋਂ ਪ੍ਰਧਾਨ ਮਹਿੰਦਰ ਸਿੰਘ ਅੱਚਰਵਾਲ, ਸਕੱਤਰ ਚਮਕੌਰ ਸਿੰਘ, ਸੁਰਿੰਦਰ ਸਿੰਘ ਜਲਾਲਦੀਵਾਲ, ਕਾਮਰੇਡ ਮੁਖਤਿਆਰ ਸਿੰਘ ਜਲਾਲਦੀਵਾਲ, ਕਾਮਰੇਡ ਤਰਲੋਚਨ ਸਿੰਘ, ਹਰਿੰਦਰਪ੍ਰੀਤ ਸਿੰਘ ਹਨੀ, ਰਘਵੀਰ ਸਿੰਘ ਬੈਨੀਪਾਲ, ਬਲਦੇਵ ਸਿੰਘ ਲਤਾਲਾ, ਗੁਰਮੇਲ ਸਿੰਘ ਰੂੰਮੀ, ਅਵਤਾਰ ਸਿੰਘ ਗਿੱਲ, ਬਲਜੀਤ ਸਿੰਘ ਗਰੇਵਾਲ ਆਦਿ ਵੱਲੋਂ ਮਾਰਕੀਟ ਕਮੇਟੀ ਵਿਖੇ ਮੰਡੀ ਸੁਪਰਵਾਈਜ਼ਰ ਰਜਿੰਦਰ ਸਿੰਘ ਨੂੰ ਕਿਸਾਨੀ ਮਸਲਿਆਂ ਸਬੰਧੀ ਮੰਗ ਪੱਤਰ ਦਿੱਤਾ| ਇਸ ਮੌਕੇ ਆਗੂਆਂ ਨੇ ਆਖਿਆ ਕਿ ਮੋਦੀ ਸਰਕਾਰ ਵਲੋਂ ਝੋਨੇ ਦੇ 2 ਸੋ ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਗਿਆ ਹੈ ਜੋ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ | ਉਨ੍ਹਾਂ ਦੱਸਿਆ ਕਿ ਝੋਨੇ ਦੀ ਖ਼ਰੀਦ ਸਮੇਂ ਨਮੀ ਦੀ ਮਾਤਰਾ 17 ਤੋਂ ਵਾਧ ਕੇ 22 ਕੀਤੀ ਜਾਵੇ| ਉਨ੍ਹਾਂ ਆਖਿਆ ਕਿ ਕਿਸਾਨ ਜੱਥੇਬੰਦੀਆਂ ਵਾਤਾਵਰਨ ਨੂੰ ਸਾਫ਼-ਸੁਥਾਰਾ ਰੱਖਣ ਲਈ ਪੂਰਾ ਸਹਿਯੋਗ ਕਰਦੀਆਂ ਹਨ, ਪ੍ਰੰਤੂ ਅਗਰ ਕਿਸਾਨਾਂ ਿਖ਼ਲਾਫ਼ ਕੋਈ ਵੀ ਐਕਸ਼ਨ ਕੀਤਾ ਜਾਂਦਾ ਹੈ ਜਾਂ ਕਿਸਾਨਾਂ ਦੀਆਂ ਮੰਗਾਂ ਨੂੰ ਅੱਖੋਂ-ਪਰੋਖੇ ਕੀਤਾ ਜਾਂਦਾ ਹੈ ਤਾਂ ਕਿਸਾਨ ਸੰਘਰਸ਼ ਕਮੇਟੀ ਵੱਡਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ| ਇਸ ਮੌਕੇ ਅਮਰਜੀਤ ਸਿੰਘ, ਅਮਰ ਸਿੰਘ, ਸਿਆਮ ਸਿੰਘ, ਕਰਤਾਰ ਸਿੰਘ ਤਲਵੰਡੀ, ਬੂਟਾ ਸਿੰਘ, ਹਰਪ੍ਰੀਤ ਸਿੰਘ, ਸੁਦਗਰ ਸਿੰਘ, ਨਿਰਮਲ ਸਿੰਘ, ਇੰਦਰਜੀਤ ਸਿੰਘ, ਸਵਿੰਦਰ ਸਿੰਘ ਆਦਿ ਹਾਜ਼ਰ ਸਨ|