Now Reading
ਮਾਰਕੀਟ ਕਮੇਟੀ ਮਹਿਲ ਕਲਾਂ ਦਾ ਘਿਰਾਓ ਕਰਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ

ਮਾਰਕੀਟ ਕਮੇਟੀ ਮਹਿਲ ਕਲਾਂ ਦਾ ਘਿਰਾਓ ਕਰਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ

ਮਹਿਲ ਕਲਾਂ : ਕਿਸਾਨੀ ਮੰਗਾਂ ਨੂੰ ਲੈ ਕੇ ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਜਮਹੂਰੀ ਕਿਸਾਨ ਸਭਾ ਅਤੇ ਪੰਜਾਬ ਕਿਸਾਨ ਯੂਨੀਅਨ ਵਲੋਂ ਮਾਰਕੀਟ ਕਮੇਟੀ ਮਹਿਲ ਕਲਾਂ ਦਾ ਘਿਰਾਓ ਕਰਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਬੋਲਦਿਆਂ ਜਮਹੂਰੀ ਕਿਸਾਨ ਸਭਾ ਦੇ ਸੂਬਾ ਸਕੱਤਰ ਮਲਕੀਤ ਸਿੰਘ ਵਜੀਦਕੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਮਹਿਲ ਖ਼ੁਰਦ, ਜਨਰਲ ਸਕੱਤਰ ਯਸ਼ਪਾਲ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਸੱਤਾ ਹਾਸਿਲ ਕਰਨ ਲਈ ਦੇਸ਼ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਕੇਂਦਰ ਸਰਕਾਰ ਨੇ ਇਕ ਵੀ ਵਾਅਦਾ ਨਹੀਂ ਪੂਰਾ ਨਹੀਂ ਕੀਤਾ | ਜਿਨਸਾਂ ਦੇ ਭਾਅ ਸੁਆਮੀ ਨਾਥਨ ਕਮਿਸ਼ਨ ਦੀਆਂ ਰਿਪੋਰਟਾਂ ਅਨੁਸਾਰ ਲਾਗੂ ਕਰਕੇ ਕਿਸਾਨਾਂ ਨੂੰ ਰਾਹਤ ਦੇਣ ਦੀ ਬਜਾਏ, ਤੇਲ ਦੀਆਂ ਕੀਮਤਾਂ, ਖੇਤੀ ਲਾਗਤਾਂ ਵਿਚ ਹਰ ਰੋਜ਼ ਵਾਧਾ ਕੀਤਾ ਜਾ ਰਿਹਾ ਹੈ | ਖੇਤੀ ਲਾਗਤਾਂ ਅਨੁਸਾਰ ਬਾਸਮਤੀ ਝੋਨੇ ਦਾ ਰੇਟ 5300 ਰੁਪਏ ਪ੍ਰਤੀ ਕੁਇੰਟਲ ਦੇਣਾ ਬਣਦਾ ਸੀ, ਪਰ ਸਰਕਾਰ ਵਲੋਂ ਨਹੀਂ ਦਿੱਤਾ ਗਿਆ | ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਖੇਤੀ-ਬਾੜੀ ਦਾ ਧੰਦਾ ਤਬਾਹ ਹੋ ਕੇ ਰਹਿ ਗਿਆ ਹੈ | ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਆਗੂ ਡਾ. ਅਮਰਜੀਤ ਸਿੰਘ ਕੁੱਕੂ, ਬਲਦੇਵ ਸਿੰਘ ਔਜਲਾ ਨੇ ਕੇਂਦਰ ਸਰਕਾਰ ਪਾਸੋਂ ਮੰਗ ਕੀਤੀ ਕਿ ਜਿਨਸਾਂ ਦੇ ਭਾਅ ਸਵਾਮੀ ਨਾਥਨ ਦੀ ਰਿਪੋਰਟ ਅਨੁਸਾਰ, ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼, ਝੋਨੇ ਦੀ ਰਹਿੰਦ ਖੰੂਹਦ ਦੇ ਨਿਪਟਾਰੇ ਲਈ ਲਈ 6 ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਤੇਜ਼ ਮੀਂਹ ਦੇ ਪਾਣੀ ਨਾਲ ਬਰਬਾਦ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਤੁਰੰਤ ਦਿੱਤਾ ਜਾਵੇ | ਇਸ ਮੌਕੇ ਪੰਜਾਬ ਕਿਸਾਨ ਯੂਨੀਅਨ ਦੇ ਆਗੂ ਗੁਲਜ਼ਾਰ ਸਿੰਘ, ਨੰਬਰਦਾਰ ਨਛੱਤਰ ਸਿੰਘ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ 8 ਫ਼ੀਸਦੀ ਟੁੱਟ ਅਤੇ 25 ਫ਼ੀਸਦੀ ਨਮੀ ਵਾਲਾ ਝੋਨੇ ਦੀ ਖ਼ਰੀਦ ਬਗੈਰ ਕਿਸੇ ਦੇਰੀ ਤੋਂ ਕੀਤੀ ਜਾਵੇ | ਹਰਬੰਸ ਸਿੰਘ ਮਹਿਲ ਕਲਾਂ, ਕਰਮਜੀਤ ਸਿੰਘ ਪੱਪਾ, ਨਾਇਬ ਸਿੰਘ ਭੋਲੂ, ਪ੍ਰੀਤਮ ਸਿੰਘ ਵਜੀਦਕੇ, ਚਰਨ ਸਿੰਘ ਵਜੀਦਕੇ ਆਦਿ ਨੇ ਵੀ ਵਿਚਾਰ ਰੱਖੇ|

Scroll To Top