Now Reading
ਮੁਹੱਲੇ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਲਈ ਐਸਡੀਐਮ ਨੂੰ ਮੰਗ ਪੱਤਰ ਦਿੱਤਾ

ਮੁਹੱਲੇ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਲਈ ਐਸਡੀਐਮ ਨੂੰ ਮੰਗ ਪੱਤਰ ਦਿੱਤਾ

ਕੋਟਕਪੂਰਾ, 20 ਸਤੰਬਰ (ਸੰਗਰਾਮੀ ਲਹਿਰ ਬਿਊਰੋ)- ਜਨਵਾਦੀ ਇਸਤਰੀ ਸਭਾ ਗੁਰੂ ਤੇਗ ਬਹਾਦਰ ਨਗਰ ਕੋਟਕਪੂਰਾ ਵੱਲੋਂ ਭਾਰੀ ਇਕੱਠ ਕਰਕੇ ਕਾਫਲੇ ਦੇ ਰੂਪ ਵਿੱਚ ਸ਼ਹਿਰ ਅੰਦਰ ਮਾਰਚ ਕਰਕੇ ਐਸਡੀਐਮ ਕੋਟਕਪੂਰਾ ਅਤੇ ਪ੍ਰਧਾਨ ਨਗਰ ਕੌਂਸਲ ਕੋਟਕਪੂਰਾ ਭੁਪਿੰਦਰ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ, ਜਿਸ ਵਿੱਚ ਪ੍ਰਧਾਨ ਦਰਸ਼ਨਾਂ ਜੋਸ਼ੀ ਆਗੂ ਦਿਹਾਤੀ ਮਜ਼ਦੂਰ ਸਭਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਨਗਰ ਕੌਂਲਲ ਦੇ ਪ੍ਰਧਾਨ ਵੱਲੋਂ ਮਹੱਲੇ ਦੀ ਮੇਨ ਰੋਡ ਤੇ ਇੰਟਰਲੌਕ ਟਾਇਲ ਦਾ ਕੰਮ ਅਤੇ ਗਲੀਆਂ ਵਿੱਚ ਸੀਵਰੇਜ ਦੇ ਅਧੁਰੇ ਕੰਮ ਜਲਦੀ ਸ਼ੁਰੂ ਕਰਵਾਏ ਜਾਣ ਦਾ ਭਰੋਸਾ ਦਿੱਤਾ। ਮਹੱਲੇ ਦੀਆਂ ਬੀਬੀਆਂ ਵੱਲੋਂ ਬੋਲਦਿਆਂ ਆਗੂਆਂ ਨੇ ਕਿਹਾ ਕਿ ਜੇ ਸਾਡੇ ਮਹੱਲੇ ਦੇ ਕੰਮ ਚੋਣ ਜਾਬਤਾ ਲੱਗਣ ਤੋਂ ਪਹਿਲਾਂ ਸ਼ੁਰੂ ਨਾ ਹੋਏ ਤਾਂ ਸੰਘਰਸ਼ ਹੋਰ ਤਿਖਾ ਕੀਤਾ ਜਾਵੇਗਾ ਕਿਉਂਕਿ ਇਸ ਮਹੱਲੇ ਦੇ ਲੋਕ ਪਿਛਲੇ ਲੰਬੇ ਸਮੇਂ ਤੋਂ ਨਰਕ ਭਰੀ ਜਿੰਦਗੀ ਬਤੀਤ ਕਰ ਰਹੇ ਹਨ ਅਤੇ ਸੀਵਰੇਜ ਦਾ ਗੰਦਾ ਪਾਣੀ ਗਲੀਆਂ ਵਿੱਚ ਖੜਾ ਹੋਣ ਕਰਕੇ ਭਿਆਨਕ ਬਿਮਾਰੀਆਂ ਦਾ ਖਦਸ਼ਾ ਬਣਿਆ ਹੋਇਆ ਹੈ। ਪ੍ਰਧਾਨ ਦਰਸ਼ਨਾਂ ਜੋਸ਼ੀ ਨੇ ਨੇ ਕਿਹਾ ਕਿ ਜੇ ਕਰ ਪ੍ਰਸ਼ਾਸਨ ਵੱਲੋਂ ਜਲਦ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਭਰਾਰਤੀ ਜਥੇਬੰਦੀਆਂ ਦੇ ਸਹਿਯੋਗ ਨਾਲ ਅਗਲੇ ਸ਼ੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ ਅਤੇ ਤਿੱਖਾ ਸੰਘਰਸ਼ ਵਿਡਿਆ ਜਾਵੇਗਾ, ਜਿਸ ਦੀ ਜਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਇਸ ਪ੍ਰਦਰਸ਼ਨ ਵਿੱਚ ਹੋਰਨਾਂ ਤੋਂ ਇਲਾਵਾ ਗੁਰਤੇਜ ਸਿੰਘ ਹਰੀ ਨੌਂ ਆਗੂ ਦਿਹਾਤੀ ਮਜਦੂਰ ਸਭਾ, ਜਤਿੰਦਰ ਕੁਮਾਰ ਮੀਤ ਪ੍ਧਾਨ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਵੀਰਇੰਦਰ ਜੀਤ ਸਿੰਘ ਪੁਰੀ ਸੂਬਾ ਪ੍ਰਧਾਨ, ਬਲਕਾਰ ਸਿੰਘ ਅਤੇ ਮਹੱਲੇ ਦੇ ਵਸਨੀਕ ਲੋਕ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ।

Scroll To Top