
ਡੇਹਲੋਂ 9 ਜੁਲਾਈ (ਸੰਗਰਾਮੀ ਲਹਿਰ ਬਿਊਰੋ)- ਕਾਲੇ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਜਾਰੀ ਲਗਾਤਾਰ ਧਰਨੇ ਦੀ ਅੱਜ ਪ੍ਰਧਾਨਗੀ ਮਹਿੰਦਰ ਕੌਰ ਨੇ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆਂ ਕਿ ਮੋਦੀ ਸਰਕਾਰ ਨੂੰ ਤੁਰੰਤ ਕਾਲੇ ਕਾਨੂੰਨ ਵਾਪਸ ਲੈਕੇ ਚੱਲ ਰਹੇ ਅੰਦੋਲਨ ਨੂੰ ਖਤਮ ਕਰਵਾਉਣਾ ਚਾਹੀਦਾ ਹੈ। ਉਨ੍ਹਾ ਕਿਹਾ ਕਿ ਪਹਿਲਾ ਕਿਸਾਨਾਂ ਨੇ ਠੰਢੀਆਂ ਰਾਤਾਂ ਸੜਕਾਂ ‘ਤੇ ਗੁਜ਼ਾਰੀਆਂ ਹਨ ਤੇ ਹੁਣ ਤਪਦੀਆਂ ਦੁਪਹਿਰਾਂ ‘ਚ ਵੀ ਉਹ ਸੰਘਰਸ ਕਰ ਰਹੇ ਹਨ। ਉਨ੍ਹਾ ਮੰਗ ਕੀਤੀ ਕਿ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਸਾਰੀਆਂ ਮੰਗਾਂ ਬਿਨ੍ਹਾਂ ਸ਼ਰਤ ਮੰਨ ਲੈਣੀਆਂ ਚਾਹੀਦੀਆਂ ਹਨ। ਉਨ੍ਹਾ ਧਰਨੇ ‘ਚ ਸ਼ਾਮਲ ਹੋ ਰਹੇ ਸਾਰੇ ਲੋਕਾਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਹੋਰਨਾ ਤੋਂ ਇਲਾਵਾ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਅਮਨਦੀਪ ਕੌਰ, ਕੁਲਜੀਤ ਕੌਰ ਗਰੇਵਾਲ, ਸੁਖਵਿੰਦਰ ਕੌਰ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੁਰਜੀਤ ਸਿੰਘ ਸੀਲੋ, ਬਲਦੇਵ ਸਿੰਘ ਧੂਰਕੋਟ, ਅਮਰੀਕ ਸਿੰਘ ਜੜਤੌਲੀ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਮਨਜੀਤ ਸਿੰਘ ਗੁੱਜਰਵਾਲ, ਗੁਰਮੀਤ ਸਿੰਘ, ਨੱਛਤਰ ਸਿੰਘ, ਬਿਕਰ ਸਿੰਘ, ਕਰਨੈਲ ਸਿੰਘ, ਦਵਿੰਦਰ ਸਿੰਘ ਕਿਲ੍ਹਾ ਰਾਏਪੁਰ, ਗੁਰਮੀਤ ਸਿੰਘ ਪੰਮੀ, ਚਮਕੌਰ ਸਿੰਘ ਛਪਾਰ, ਬਲਜੀਤ ਸਿੰਘ ਘੰਗਰਾਣਾ, ਜਤਿੰਦਰ ਸਿੰਘ, ਭਗਵੰਤ ਸਿੰਘ, ਗੁਰਦੇਵ ਸਿੰਘ ਗੁੱਜਰਵਾਲ, ਗੁਲਜਾਰ ਸਿੰਘ, ਗੁਰਉਪਦੇਸ਼ ਸਿੰਘ, ਸ਼ਿੰਦਰਪਾਲ ਸਿੰਘ, ਸਾਹਦੀਪ ਯਾਦਵ, ਸੈਡੀ ਜੜਤੌਲੀ, ਬੱਬੂ ਜੜਤੌਲੀ, ਚਤਰ ਸਿੰਘ, ਸੋਹਣ ਸਿੰਘ, ਗੁਰਚਰਨ ਸਿੰਘ, ਹਰਬਿਲਾਸ ਸਿੰਘ, ਜਤਿੰਦਰ ਸਿੰਘ, ਗੁਰਚਰਨ ਸਿੰਘ, ਹਾਕਮ ਸਿੰਘ, ਸਵਰਨਜੀਤ ਸਿੰਘ ਕਾਕਾ, ਅਮਰਜੀਤ ਸਿੰਘ ਆਦਿ ਹਾਜ਼ਰ ਸਨ।