Now Reading
ਮੋਦੀ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਦੇ ਪੁਤਲਿਆਂ ਨੂੰ ਲਾਈ ਜਾਵੇਗੀ 16 ਨੂੰ ਅੱਗ

ਮੋਦੀ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਦੇ ਪੁਤਲਿਆਂ ਨੂੰ ਲਾਈ ਜਾਵੇਗੀ 16 ਨੂੰ ਅੱਗ

ਡੇਹਲੋਂ, 15 ਅਕਤੂਬਰ (ਸੰਗਰਾਮੀ ਲਹਿਰ ਬਿਊਰੋ)- ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਤੇ ਲਖੀਮਪੁਰ ਘਟਨਾ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ 16 ਅਕਤੂਬਰ ਨੂੰ ਮੋਦੀ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਕਸਬਾ ਡੇਹਲੋ ਦੇ ਮੇਨ ਬਜ਼ਾਰ ਦੇ ਵਿੱਚ ਜਲ਼ਾਏ ਜਾਣਗੇ। ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਚੱਲ ਰਹੇ ਪੱਕੇ ਮੋਰਚੇ ਦੀ ਪ੍ਰਧਾਨਗੀ ਅੱਜ ਜਰਨੈਲ ਕੌਰ ਨੇ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਨੇ ਕਿਹਾ ਕਿ ਸੰਯੁਕਤ ਮੋਰਚੇ ਵੱਲੋਂ ਦਿੱਤੇ ਗਏ ਸੱਦੇ ਤਹਿਤ ਮੋਦੀ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਸਾੜੇ ਜਾਣਗੇ। ਅਡਾਨੀਆਂ ਦੀ ਖੁਸ਼ਕ ਬੰਦਰਗਾਹ ਤੋਂ ਮਾਰਚ ਕਰਕੇ ਜਥਾ ਡੇਹਲੋ ਜਾਵੇਗਾ। ਜਿੱਥੇ ਬਜ਼ਾਰ ਦੇ ਮੇਨ ਚੌਕ ਵਿੱਚ ਪੁਤਲਿਆਂ ਨੂੰ ਅੱਗ ਲਗਾਈ ਜਾਵੇਗੀ। ਉਹਨਾਂ ਸਮੂਹ ਲੋਕਾਂ ਨੂੰ ਵੱਧ ਚੜ੍ਹ ਕੇ ਸਾਮਲ ਹੋਣ ਦੀ ਅਪੀਲ ਕੀਤੀ।

ਇਸ ਮੌਕੇ ਹੋਰਨਾ ਤੋਂ ਇਲਾਵਾ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਅਮਨਦੀਪ ਕੌਰ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੁਰਜੀਤ ਸਿੰਘ ਸੀਲੋ, ਅਮਰੀਕ ਸਿੰਘ ਜੜਤੌਲੀ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਧਰਮਿੰਦਰ ਸਿੰਘ, ਗੁਰਉਪਦੇਸ਼ ਸਿੰਘ ਘੁੰਗਰਾਣਾ, ਗੁਰਦੇਵ ਸਿੰਘ ਆਸੀ, ਦਵਿੰਦਰ ਸਿੰਘ, ਗੁਲਜ਼ਾਰ ਸਿੰਘ, ਪ੍ਰਧਾਨ ਸੁਰਿੰਦਰ ਸਿੰਘ, ਬਿਕਰ ਸਿੰਘ, ਕਰਨੈਲ ਸਿੰਘ, ਹਰਜੀਤ ਸਿੰਘ, ਨੱਛਤਰ ਸਿੰਘ, ਮੋਹਣਜੀਤ ਸਿੰਘ, ਗੁਰਜੀਤ ਸਿੰਘ ਪੰਮੀ, ਕਰਮ ਸਿੰਘ ਗਰੇਵਾਲ਼, ਬਲਜੀਤ ਸਿੰਘ, ਨੰਬਰਦਾਰ ਨਿਰਭੈ ਸਿੰਘ, ਮਨਜੀਤ ਸਿੰਘ ਸ਼ੰਕਰ, ਗੁਰਤਾਜ ਸਿੰਘ, ਸੁਰਜੀਤ ਸਿੰਘ, ਕੁਲਜਸਵੀਰ ਸਿੰਘ ਢਿੱਲੋ, ਭੁਪਿੰਦਰ ਸਿੰਘ, ਹਰਦਿਆਲ ਸਿੰਘ, ਬਲਜੀਤ ਸਿੰਘ, ਬਾਰਾ ਸਿੰਘ, ਭਗਵੰਤ ਸਿੰਘ, ਸਾਬਕਾ ਪੰਚ ਅਮਰਜੀਤ ਸਿੰਘ ਆਦਿ ਹਾਜ਼ਰ ਸਨ।

Scroll To Top