
ਡੇਹਲੋਂ 10 ਅਗਸਤ (ਸੰਗਰਾਮੀ ਲਹਿਰ ਬਿਊਰੋ)- “ਮੋਦੀ ਸਰਕਾਰ ਦੇਸ਼ ਵਿੱਚ ਫ਼ਿਰਕੂ ਅਧਾਰ ‘ਤੇ ਵੰਡੀਆਂ ਪਾ ਕੇ ਬਾਬੇ ਨਾਨਕ ਤੇ ਮਰਦਾਨੇ ਦੀ ਏਕਤਾ ਨੂੰ ਤੋੜਨਾ ਚਾਹੁੰਦੀ ਹੈ। ਇਹ ਸਰਕਾਰ ਲੋਕਾਂ ਨੂੰ ਆਪਸ ਵਿੱਚ ਲੜਾਕੇ ਚੱਲ ਰਹੇ ਦੇਸ਼ ਵਿਆਪੀ ਅੰਦੋਲਨ ਨੂੰ ਖਤਮ ਕਰਕੇ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਨੀਤੀਆਂ ਨੂੰ ਲਾਗੂ ਕਰਨਾ ਚਾਹੁੰਦੀ ਹੈ। ਜਿਸ ਨਾਲ ਅਮੀਰੀ ਗਰੀਬੀ ਦਾ ਪਾੜਾ ਹੋਰ ਵੱਧ ਜਾਵੇਗਾ, ਜਿਸ ਕਰਕੇ ਕਿਰਤੀ ਤੇ ਕਿਸਾਨ ਦੀ ਲੁੱਟ ਵਧੇਗੀ। ਹੁਣ ਮੋਦੀ ਸਰਕਾਰ ਕੋਲ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਿਨਾ ਕੋਈ ਚਾਰਾ ਨਹੀਂ”। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅਡਾਨੀਆਂ ਦੀ ਖੁਸ਼ਕ ਬੰਦਰਗਾਹ ‘ਤੇ ਚੱਲ ਰਹੇ ਲਗਾਤਾਰ ਧਰਨੇ ‘ਚ ਵਿਸ਼ੇਸ਼ ਤੌਰ ‘ਤੇ ਪੁੱਜੇ ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਦੇ ਟੱਰਸਟੀ ਮੰਗਤ ਰਾਮ ਪਾਸਲਾ ਨੇ ਸੰਬੋਧਨ ਕਰਦਿਆਂ ਕਹੇ। ਉਹਨਾਂ ਗੋਦੀ ਮੀਡੀਆਂ ਵੱਲੋਂ ਇਸ ਅੰਦੋਲਨ ਪ੍ਰਤੀ ਕੀਤੇ ਜਾ ਰਹੇ ਕੂੜ ਪ੍ਰਚਾਰ ਦੀ ਨਿਖੇਧੀ ਕੀਤੀ। ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਧਰਮਿੰਦਰ ਸਿੰਘ ਮੁਕੇਰੀਆਂ ਨੇ ਕਿਹਾ ਕਿ ਕਿਲ੍ਹਾ ਰਾਏਪੁਰ ਦੀ ਖੁਸ਼ਕ ਬੰਦਰਗਾਹ ਨੂੰ ਅਡਾਨੀਆਂ ਵਲੋਂ ਬੰਦ ਕਰਨ ਨਾਲ ਇਸ ਮੋਰਚੇ ਦੀ ਜਿੱਤ ਵੱਲ ਇਕ ਕਦਮ ਹੋਰ ਵਧਿਆ ਹੈ।
ਅੱਜ ਦੇ ਧਰਨੇ ਦੀ ਪ੍ਰਧਾਨਗੀ ਚਰਨਜੀਤ ਕੌਰ, ਗੁਰਮੀਤ ਕੌਰ ਤੇ ਮਹਿੰਦਰ ਕੌਰ ਕਿਲ੍ਹਾ ਰਾਏਪੁਰ ਨੇ ਕੀਤੀ। ਇਸ ਮੌਕੇ ਹੋਰਨਾ ਤੋਂ ਇਲਾਵਾ ਜਨਵਾਦੀ ਇਸਤਰੀ ਸਭਾ ਪੰਜਾਬ ਸੂਬਾ ਪ੍ਰਧਾਨ ਪ੍ਰੋਫੈਸਰ ਸੁਰਿੰਦਰ ਕੌਰ, ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ, ਅਮਨਦੀਪ ਕੌਰ, ਕੁਲਜੀਤ ਕੌਰ ਗਰੇਵਾਲ਼, ਪਰਮਜੀਤ ਕੌਰ, ਸੁਖਵਿੰਦਰ ਕੌਰ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਪ੍ਰੋਫੈਸਰ ਜੈਪਾਲ ਸਿੰਘ, ਜ਼ਿਲ੍ਹਾ ਸਕੱਤਰ ਰਘਵੀਰ ਸਿੰਘ ਬੈਨੀਪਾਲ, ਸੁਰਜੀਤ ਸਿੰਘ ਸੀਲੋ, ਅਮਰੀਕ ਸਿੰਘ ਜੜਤੌਲੀ, ਬਲਦੇਵ ਸਿੰਘ ਧੂਰਕੋਟ, ਅਮਰਜੀਤ ਸਿੰਘ ਸਹਿਜਾਦ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਮਨਜੀਤ ਸਿੰਘ ਗੁੱਜਰਵਾਲ, ਹਰਜੀਤ ਸਿੰਘ, ਮਲਕੀਤ ਸਿੰਘ, ਨਛੱਤਰ ਸਿੰਘ, ਰਣਧੀਰ ਸਿੰਘ, ਰਾਜਵੀਰ ਸਿੰਘ, ਕਰਨੈਲ ਸਿੰਘ, ਸੋਹਣ ਸਿੰਘ, ਦਵਿੰਦਰ ਸਿੰਘ ਕਿਲ੍ਹਾ ਰਾਏਪੁਰ, ਗੁਰਮੀਤ ਸਿੰਘ ਪੰਮੀ, ਚਮਕੌਰ, ਗੁਰਉਪਦੇਸ਼ ਸਿੰਘ ਘੁੰਗਰਾਣਾ, ਬਲਜੀਤ ਸਿੰਘ ਘੰਗਰਾਣਾ, ਜਤਿੰਦਰ ਸਿੰਘ, ਭਗਵੰਤ ਸਿੰਘ, ਗੁਲਜ਼ਾਰ ਸਿੰਘ, ਸ਼ਾਹਦੀਪ ਯਾਦਵ, ਦਵਿੰਦਰ ਸਿੰਘ ਬਲੋਵਾਲ, ਸ਼ਿਦਰਪਾਲ ਸਿੰਘ, ਸੈਡੀ ਜੜਤੌਲੀ, ਬੱਬੂ ਜੜਤੌਲੀ, ਚਤਰ ਸਿੰਘ, ਸੋਹਣ ਸਿੰਘ, ਗੁਰਚਰਨ ਸਿੰਘ, ਭਜਨ ਸਿੰਘ, ਜਤਿੰਦਰ ਸਿੰਘ, ਕਰਮ ਸਿੰਘ ਗਰੇਵਾਲ਼, ਗੁਰਚਰਨ ਸਿੰਘ, ਹਾਕਮ ਸਿੰਘ, ਸਵਰਨਜੀਤ ਸਿੰਘ ਕਾਕਾ, ਸੁਰਜੀਤ ਸਿੰਘ, ਮਨਜੀਤ ਸਿੰਘ ਸ਼ੰਕਰ, ਗੁਰਨਾਮ ਸਿੰਘ ਆਦਿ ਹਾਜ਼ਰ ਸਨ।