Now Reading
ਮੋਰਚੇ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚੀ

ਮੋਰਚੇ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚੀ

ਕੋਟਕਪੂਰਾ, 27 ਜਨਵਰੀ (ਸੰਗਰਾਮੀ ਲਹਿਰ ਬਿਊਰੋ)- ਫਾਸ਼ੀਵਾਦੀ ਤਾਕਤਾਂ ਦੀ ਵਲੋਂ ਦਿੱਲੀ ‘ਚ ਲਗਾਏ ਮੋਰਚੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਪਰ ਸਮਝਦਾਰ ਆਗੂਆਂ ਨੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਸੱਦਾ ਦਿੱਤਾ ਹੈ। ਇਸ ਸਬੰਧੀ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਫਰੀਦਕੋਟ ਦੇ ਕਨਵੀਨਰ ਕਰਮ ਸਿੰਘ ਢਿੱਲੋਂ ਨੇ ਕਿਹਾ ਕਿ 26 ਜਨਵਰੀ ਨੂੰ ਬਹੁਤ ਹੀ ਮੰਦਭਾਗੀਆਂ ਘਟਨਾਵਾਂ ਵਾਪਰੀਆਂ ਹਨ। ਉਨ੍ਹਾਂ ਦੇਸ਼ ਦੇ ਸਮੁਚੇ ਜਮੂਹਰੀਅਤ ਪਸੰਦ ਲੋਕਾਂ ਨੂੰ ਬੇਨਤੀ ਕੀਤੀ ਕਿ ਇਸ ਮੋਰਚੇ ਦੀ ਹਮਾਇਤ ਜਾਰੀ ਰੱਖੀ ਜਾਵੇ ਤਾਂ ਜੋ ਅੱਗੇ ਲਈ ਵੀ ਅਜਿਹੇ ਸੰਘਰਸ਼ ਤੋਂ ਲੋਕਾਂ ਨੂੰ ਉਤਸ਼ਾਹ ਮਿਲ ਸਕੇ।

Scroll To Top