Now Reading
ਰਾਜ ਭਵਨ ਦੇ ਘਿਰਾਓ ਲਈ ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲ੍ਹਾਰਾਏਪੁਰ ਤੋਂ ਜਥਾ ਹੋਇਆ ਰਵਾਨਾ

ਰਾਜ ਭਵਨ ਦੇ ਘਿਰਾਓ ਲਈ ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲ੍ਹਾਰਾਏਪੁਰ ਤੋਂ ਜਥਾ ਹੋਇਆ ਰਵਾਨਾ

ਡੇਹਲੋਂ, 26 ਜੂਨ (ਸੰਗਰਾਮੀ ਲਹਿਰ ਬਿਊਰੋ)- ਅੱਜ ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਕਾਲੇ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਦੇ ਵਿਰੋਧ ‘ਚ ਦੇਸ਼ ਭਰ ਦੇ ਰਾਜ ਭਵਨਾਂ ਦੇ ਘਿਰਾਓ ‘ਚ ਸ਼ਾਮਲ ਹੋਣ ਲਈ ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਲਗਾਏ ਪੱਕੇ ਮੋਰਚੇ ਤੋਂ ਇਲਾਕੇ ਦੇ ਪਿੰਡਾਂ ਦਾ ਵੱਡਾ ਜਥਾ ਚੰਡੀਗੜ੍ਹ ਲਈ ਰਵਾਨਾ ਹੋਇਆ।

ਇਸ ਜਥੇ ਦੀ ਅਗਵਾਈ ਅਮਨਦੀਪ ਕੌਰ, ਮਹਿੰਦਰ ਕੌਰ ਤੇ ਪਰਮਜੀਤ ਕੌਰ ਨੇ ਕੀਤੀ। ਇਸ ਜਥੇ ਨੂੰ ਰਵਾਨਾ ਕਰਦਿਆਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਕਿਹਾ ਕਿ ਮੋਦੀ ਸਰਕਾਰ ਲੋਕਾਂ ਦੇ ਸਬਰ ਦਾ ਇਮਤਿਹਾਨ ਨਾ ਲਵੇ ਕਿਉਂਕਿ ਕਿਰਤੀ ਕਿਸਾਨਾਂ ਨੂੰ ਸੰਘਰਸ਼ ਕਰਦਿਆਂ ਲੰਬਾ ਸਮਾਂ ਹੋ ਗਿਆ ਹੈ, ਜਿਸ ਕਰਕੇ ਸਰਕਾਰ ਨੂੰ ਕਾਲੇ ਕਾਨੂੰਨ ਰੱਦ ਕਰਕੇ ਅੰਦੋਲਨ ਨੂੰ ਖਤਮ ਕਰਨਾ ਚਾਹੀਦਾ ਹੈ। ਆਗੂਆਂ ਨੇ ਕਿਹਾ ਕਿ ਜੇ ਕਾਲੇ ਕਾਨੂੰਨ ਰੱਦ ਨਾ ਹੋਏ ਤਾ ਅੰਦੋਲਨਕਾਰੀ ਸਾਰੇ ਦੇਸ਼ ‘ਚ ਕੇਂਦਰ ਸਰਕਾਰ ਦਾ ਕੰਮ ਠੱਪ ਕਰ ਦੇਣਗੇ।

ਇਸ ਮੌਕੇ ਹੋਰਨਾ ਤੋਂ ਇਲਾਵਾ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਕੁਲਜੀਤ ਕੌਰ ਗਰੇਵਾਲ, ਕੁਲਵੰਤ ਕੌਰ, ਗੁਰਬਚਨ ਕੌਰ, ਕੁਲਜੀਤ ਕੌਰ ਜੜਤੌਲੀ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਅਮਰੀਕ ਸਿੰਘ ਜੜਤੌਲੀ, ਸੁਰਜੀਤ ਸਿੰਘ ਸੀਲੋ, ਬਲਦੇਵ ਸਿੰਘ ਧੂਰਕੋਟ, ਅਮਰਜੀਤ ਸਿੰਘ ਸਹਿਜਾਦ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਮਨਜੀਤ ਸਿੰਘ ਗੁੱਜਰਵਾਲ, ਚਰਨਜੀਤ ਸਿੰਘ ਗਰੇਵਾਲ, ਗੁਰਮੀਤ ਸਿੰਘ, ਛੋਟਾ ਬੱਚਾ ਜੋਬਨਦੀਪ ਸਿੰਘ, ਨੱਛਤਰ ਸਿੰਘ, ਬਿਕਰ ਸਿੰਘ, ਕਰਨੈਲ ਸਿੰਘ, ਦਵਿੰਦਰ ਸਿੰਘ ਕਿਲ੍ਹਾ ਰਾਏਪੁਰ, ਗੁਰਮੀਤ ਸਿੰਘ ਪੰਮੀ, ਚਮਕੌਰ ਸਿੰਘ ਛਪਾਰ, ਤਰਲੋਚਨ ਸਿੰਘ ਛਪਾਰ, ਕੁਲਵੰਤ ਸਿੰਘ ਮੋਹੀ, ਬਲਜਿੰਦਰ ਸਿੰਘ, ਬਲਜੀਤ ਸਿੰਘ ਘੰਗਰਾਣਾ, ਜਤਿੰਦਰ ਸਿੰਘ, ਭਗਵੰਤ ਸਿੰਘ, ਗੁਰਦੇਵ ਸਿੰਘ ਗੁੱਜਰਵਾਲ, ਰਘਵੀਰ ਸਿੰਘ ਆਸੀ ਕਲਾਂ, ਗੁਲਜਾਰ ਸਿੰਘ, ਦਵਿੰਦਰ ਸਿੰਘ ਬੱਲੋਵਾਲ, ਸ਼ਿੰਦਰਪਾਲ ਸਿੰਘ, ਸਾਹਦੀਪ ਯਾਦਵ, ਸੈਡੀ ਜੜਤੌਲੀ, ਬੱਬੂ ਜੜਤੌਲੀ, ਚਤਰ ਸਿੰਘ, ਗੁਰਦੇਵ ਸਿੰਘ ਆਸੀ, ਸੋਹਣ ਸਿੰਘ, ਹਰਬਿਲਾਸ ਸਿੰਘ, ਜਤਿੰਦਰ ਸਿੰਘ, ਗੁਰਚਰਨ ਸਿੰਘ, ਹਾਕਮ ਸਿੰਘ, ਸਵਰਨਜੀਤ ਸਿੰਘ ਕਾਕਾ, ਅਮਰਜੀਤ ਸਿੰਘ, ਬੱਗਾ ਸਿੰਘ ਨਾਰੰਗਵਾਲ ਆਦਿ ਹਾਜ਼ਰ ਸਨ।

Scroll To Top