
ਗੁਰਦਾਸਪੁਰ, 26 ਸਤੰਬਰ (ਸੰਗਰਾਮੀ ਲਹਿਰ ਬਿਊਰੋ)- ਸਥਾਨਕ ਰੇਲਵੇ ਸਟੇਸ਼ਨ ਉੱਪਰ ਚੱਲ ਰਹੇ ਪੱਕੇ ਕਿਸਾਨ ਮੋਰਚੇ ਦੇ 360ਵੇਂ ਦਿਨ ਅੱਜ 278ਵੇਂ ਜਥੇ ਨੇ ਭੁੱਖ ਹੜਤਾਲ ਰੱਖੀ। ਕਿਰਤੀ ਕਿਸਾਨ ਯੂਨੀਅਨ ਵੱਲੋਂ ਸੁਖਦੇਵ ਰਾਜ ਬਹਿਰਾਮਪੁਰ, ਸਾਗਰ ਸਿੰਘ ਸਿੱਧਪੁਰ, ਪਰਦੀਪ ਸਿੰਘ ਭੋਲਾ ਆਦਿ ਨੇ ਇਸ ਵਿੱਚ ਹਿਸਾ ਲਿਆ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਗੁਰਦੀਪ ਸਿੰਘ ਮੁਸਤਫਾਬਾਦ, ਮੱਖਣ ਸਿੰਘ ਕੁਹਾੜ, ਐੱਸਪੀ ਸਿੰਘ ਗੋਸਲ, ਰਘਬੀਰ ਸਿੰਘ ਚਾਹਲ, ਪਲਵਿੰਦਰ ਸਿੰਘ, ਕਰਨੈਲ ਸਿੰਘ ਪੰਛੀ, ਕੁਲਬੀਰ ਸਿੰਘ ਗੁਰਾਇਆ, ਦਲਵੀਰ ਸਿੰਘ ਡੁੱਗਰੀ, ਮਹਿੰਦਰ ਸਿੰਘ, ਮੰਗਲ ਸੈਨ, ਤਰਲੋਕ ਸਿੰਘ ਬਹਿਰਾਮਪੁਰ, ਸੁਖਦੇਵ ਸਿੰਘ ਭਾਗੋਕਾਵਾਂ, ਮਲਕੀਅਤ ਸਿੰਘ ਬੁੱਢਾ ਕੋਟ, ਕੁਲਜੀਤ ਸਿੰਘ ਸਿੱਧਵਾਂ ਜਮੀਤਾਂ ਆਦਿ ਨੇ ਸੰਬੋਧਨ ਕੀਤਾ। ਇਸ ਮੌਕੇ ਰੇਲਵੇ ਸਟੇਸ਼ਨ ਦੇ ਧਰਨੇ ਵਿਚ ਹੋਰਨਾਂ ਤੋਂ ਇਲਾਵਾ ਅਮਰਪਾਲ ਟਾਂਡਾ, ਸੁਰਜਣ ਸਿੰਘ ਬਾਊਪੁਰ, ਜਸਵੰਤ ਸਿੰਘ ਪਾਹੜਾ, ਨਿਰਮਲ ਸਿੰਘ ਬਾਠ, ਸੁਖਵਿੰਦਰ ਸਿੰਘ ਹੁੰਦਲ, ਹਰਦਿਆਲ ਸਿੰਘ ਸੰਧੂ, ਗਿਆਨੀ ਮਹਿੰਦਰ ਸਿੰਘ, ਬਾਪੂ ਮਹਿੰਦਰ ਸਿੰਘ ਲੱਖਣ ਖੁਰਦ, ਦਵਿੰਦਰ ਸਿੰਘ ਖਹਿਰਾ, ਤਰਸੇਮ ਸਿੰਘ ਹਯਾਤਨਗਰ, ਬਲਵੰਤ ਸਿੰਘ ਗੁਰਦਾਸਪੁਰ, ਸੰਤ ਬੁਢਾ ਸਿੰਘ, ਬਾਵਾ ਦਿੱਤਾ ਆਦਿ ਵੀ ਹਾਜ਼ਰ ਸਨ।