Now Reading
ਰੇਲ ਰੋਕੋ ਪ੍ਰੋਗਰਾਮ ‘ਚ ਸ਼ਮੂਲੀਅਤ ਕਰੇਗੀ ਦਿਹਾਤੀ ਮਜ਼ਦੂਰ ਸਭਾ ਪੰਜਾਬ

ਰੇਲ ਰੋਕੋ ਪ੍ਰੋਗਰਾਮ ‘ਚ ਸ਼ਮੂਲੀਅਤ ਕਰੇਗੀ ਦਿਹਾਤੀ ਮਜ਼ਦੂਰ ਸਭਾ ਪੰਜਾਬ

ਬਠਿੰਡਾ, 17 ਅਕਤੂਬਰ (ਸੰਗਰਾਮੀ ਲਹਿਰ ਬਿਊਰੋ)- ਦਿਹਾਤੀ ਮਜ਼ਦੂਰ ਸਭਾ ਪੰਜਾਬ ਦੀ ਬਠਿੰਡਾ ਜਿਲ੍ਹਾ ਕਮੇਟੀ ਭਲਕੇ 18 ਅਕਤੂਬਰ ਨੂੰ ‘ਸੰਯੁਕਤ ਕਿਸਾਨ ਮੋਰਚੇ’ ਦੇ ਸੱਦੇ ‘ਤੇ ਕੀਤੇ ਜਾ ਰਹੇ ਰੇਲ ਰੋਕੋ ਐਕਸ਼ਨ ਵਿੱਚ ਵਧ ਚੜ੍ਹ ਕੇ ਸ਼ਾਮੂਲ ਹੋਵੇਗੀ।
ਅੱਜ ਇੱਥੋਂ ਜਾਰੀ ਇੱਕ ਸਾਂਝੇ ਬਿਆਨ ਰਾਹੀਂ ਸਭਾ ਦੇ ਜਿਲ੍ਹਾ ਪ੍ਰਧਾਨ ਮਿੱਠੂ ਸਿੰਘ ਘੁੱਦਾ ਅਤੇ ਜਨਰਲ ਸਕੱਤਰ ਪ੍ਰਕਾਸ਼ ਸਿੰਘ ਨੰਦਗੜ੍ਹ ਨੇ ਉਕਤ ਜਾਣਕਾਰੀ ਦਿੱਤੀ।ਸਾਥੀ ਘੁੱਦਾ ਅਤੇ ਨੰਦਗੜ੍ਹ ਨੇ ਪਿੰਡ ਇਕਾਈਆਂ ਨੂੰ ਸੱਦਾ ਦਿੱਤਾ ਹੈ ਕਿ 18 ਅਕਤੂਬਰ ਨੂੰ ਬਠਿੰਡਾ, ਰਾਮਪੁਰਾ ਅਤੇ ਮੌੜ ਮੰਡੀ ਰੇਲਵੇ ਸਟੇਸ਼ਨਾਂ ‘ਤੇ ਕੀਤੇ ਜਾ ਰਹੇ ਸਾਂਝੇ ਇਕੱਠਾਂ ਵਿੱਚ ਵੱਧ ਤੋਂ ਵੱਧ ਮਜ਼ਦੂਰਾਂ ਦੀ ਸ਼ਮੂਲੀਅਤ ਕਰਵਾਉਣ ਦੇ ਸਿਰਤੋੜ ਯਤਨ ਕਰਨ।

Scroll To Top