Now Reading
ਲਖੀਮਪੁਰ ਖੀਰੀ ਦੀ ਘਟਨਾ ਨੇ ਭਾਜਪਾ ਦਾ ਚਿਹਰਾ ਹੋਰ ਨੰਗਾ ਕੀਤਾ

ਲਖੀਮਪੁਰ ਖੀਰੀ ਦੀ ਘਟਨਾ ਨੇ ਭਾਜਪਾ ਦਾ ਚਿਹਰਾ ਹੋਰ ਨੰਗਾ ਕੀਤਾ

ਡੇਹਲੋਂ, 6 ਅਕਤੂਬਰ (ਸੰਗਰਾਮੀ ਲਹਿਰ ਬਿਊਰੋ)- ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਕਾਲੇ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਲਗਾਤਾਰ ਧਰਨਾ ਅੱਜ ਵੀ ਪੂਰੇ ਜੋਸ਼ ਤੇ ਉਤਸ਼ਾਹ ਨਾਲ ਜਾਰੀ ਰਿਹਾ। ਜਿਸ ਦੀ ਪ੍ਰਧਾਨਗੀ ਅਮਨਦੀਪ ਕੌਰ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਜਗਤਾਰ ਸਿੰਘ ਚਕੋਹੀ, ਸੁਰਜੀਤ ਸਿੰਘ ਸੀਲੋ ਤੇ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਕਿਹਾ ਕਿ ਲਖੀਮਪੁਰ ਖੀਰੀ ਦੀ ਘਟਨਾ ਨੇ ਦੱਸ ਦਿੱਤਾ ਹੈ ਕਿ ਮੋਦੀ ਦੀ ਅਗਵਾਈ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਕਿਸ ਤਰਾਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਚੱਲ ਰਹੇ ਹੱਕੀ ਘੋਲਾਂ ਨੂੰ ਹਿੰਸਕ ਤਰੀਕੇ ਨਾਲ ਕੁਚਲਣਾ ਚਾਹੁੰਦੀ ਹੈ। ਕਿਰਤੀ ਕਿਸਾਨ ਆਪਣੇ ਹੱਕਾਂ ਦੀ ਰਾਖੀ ਲਈ ਕਿਸੇ ਵੀ ਕੁਰਬਾਨੀ ਤੋਂ ਪਿੱਛੇ ਨਹੀਂ ਹਟਣਗੇ। ਉਹਨਾਂ ਕਿਹਾ ਕਿ ਜੇ ਕੇਂਦਰ ਸਰਕਾਰ ਨੇ ਹੁਣ ਵੀ ਕੰਧ ਤੇ ਲਿਖਿਆ ਪੜ੍ਹ ਕੇ ਪਾਸ ਕੀਤੇ ਕਾਲੇ ਕਾਨੂੰਨ ਵਾਪਸ ਨਾ ਲਏ ਤਾਂ ਲੋਕ ਮੋਦੀ ਸਰਕਾਰ ਤੇ ਭਾਜਪਾ ਦਾ ਦੇਸ਼ ਵਿੱਚੋਂ ਸਫਾਇਆਂ ਕਰ ਦੇਣਗੇ। ਇਸ ਮੌਕੇ ਹੋਰਨਾ ਤੋਂ ਇਲਾਵਾ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਰਜਿੰਦਰ ਕੌਰ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਅਮਰੀਕ ਸਿੰਘ ਜੜਤੌਲੀ, ਦਵਿੰਦਰ ਸਿੰਘ, ਮਲਕੀਤ ਸਿੰਘ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਦਵਿੰਦਰ ਸਿੰਘ ਬੱਲੋਵਾਲ, ਗੁਲਜ਼ਾਰ ਸਿੰਘ, ਪ੍ਰਧਾਨ ਸੁਰਿੰਦਰ ਸਿੰਘ, ਬਿਕਰ ਸਿੰਘ, ਨੰਬਰਦਾਰ ਨਿਰਭੈ ਸਿੰਘ, ਹਰਜੀਤ ਸਿੰਘ, ਨੱਛਤਰ ਸਿੰਘ, ਗੁਰਜੀਤ ਸਿੰਘ ਪੰਮੀ, ਬਲਜੀਤ ਸਿੰਘ, ਮਨਜੀਤ ਸਿੰਘ ਸ਼ੰਕਰ, ਬਲਜੀਤ ਸਿੰਘ ਖੱਟੜਾ, ਗੁਰਤਾਜ ਸਿੰਘ, ਕਰਨੈਲ ਸਿੰਘ, ਸੁਰਜੀਤ ਸਿੰਘ, ਕੁਲਜਸਵੀਰ ਸਿੰਘ ਢਿੱਲੋ, ਭੁਪਿੰਦਰ ਸਿੰਘ, ਹਰਦਿਆਲ ਸਿੰਘ, ਬਲਜੀਤ ਸਿੰਘ, ਬਾਰਾ ਸਿੰਘ, ਭਗਵੰਤ ਸਿੰਘ, ਸ਼ਾਹਦੀਪ ਯਾਦਵ, ਹਾਕਮ ਸਿੰਘ ਆਦਿ ਹਾਜ਼ਰ ਸਨ।

Scroll To Top