Now Reading
ਲਖੀਮਪੁਰ ’ਚ ਸ਼ਹੀਦ ਹੋਏ ਕਿਸਾਨਾਂ ਨੂੰ ਖੁਸ਼ਕ ਬੰਦਰਗਾਹ ’ਤੇ ਕੀਤੀ ਸ਼ਰਧਾਂਜਲੀ ਭੇਟ

ਲਖੀਮਪੁਰ ’ਚ ਸ਼ਹੀਦ ਹੋਏ ਕਿਸਾਨਾਂ ਨੂੰ ਖੁਸ਼ਕ ਬੰਦਰਗਾਹ ’ਤੇ ਕੀਤੀ ਸ਼ਰਧਾਂਜਲੀ ਭੇਟ

ਡੇਹਲੋਂ, 12 ਅਕਤੂਬਰ (ਸੰਗਰਾਮੀ ਲਹਿਰ ਬਿਊਰੋ)- ਯੂਪੀ ਦੀ ਯੋਗੀ ਤੇ ਕੇਂਦਰ ਦੀ ਮੋਦੀ ਸਰਕਾਰ ਦੀ ਸ਼ਹਿ ’ਤੇ ਲਖੀਮਪੁਰ ਵਿੱਚ ਸ਼ਾਂਤੀ ਪੂਰਵਕ ਸੰਘਰਸ਼ ਕਰ ਰਹੇ ਕਿਰਤੀ ਕਿਸਾਨਾਂ ਉੱਪਰ ਭਾਜਪਾ ਦੇ ਗੁੰਡਿਆਂ ਵੱਲੋਂ ਗੱਡੀ ਚੜਾ ਕੇ ਸ਼ਹੀਦ ਕੀਤੇ ਚਾਰ ਕਿਸਾਨਾਂ ਤੇ ਇਕ ਪੱਤਰਕਾਰ ਨੂੰ ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਚੱਲ ਰਹੇ ਪੱਕੇ ਮੋਰਚੇ ਤੇ ਭਾਈ ਹਾਕਮ ਸਿੰਘ ਜੜਤੌਲੀ ਵੱਲੋਂ ਅਰਦਾਸ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ।

ਅੱਜ ਦੇ ਲਗਾਤਾਰ ਧਰਨੇ ਦੀ ਪ੍ਰਧਾਨਗੀ ਜਗਦੀਸ਼ ਕੌਰ ਗੁੱਜਰਵਾਲ, ਪਰਮਜੀਤ ਕੌਰ ਜੜਤੌਲੀ ਤੇ ਅਮਨਦੀਪ ਕੌਰ ਕਿਲ੍ਹਾ ਰਾਏਪੁਰ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜਿਲ੍ਹਾ ਪ੍ਰਧਾਨ ਡਾਕਟਰ ਜਸਵਿੰਦਰ ਸਿੰਘ ਕਾਲਖ, ਜਨਵਾਦੀ ਇਸਤਰੀ ਸਭਾ ਪੰਜਾਬ ਦੇ ਜਿਲ੍ਹਾ ਪ੍ਰਧਾਨ ਪਰਮਜੀਤ ਕੌਰ ਕਿਲ੍ਹਾ ਰਾਏਪੁਰ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੁਰਜੀਤ ਸਿੰਘ ਸੀਲੋ, ਅਮਰੀਕ ਸਿੰਘ ਜੜਤੌਲੀ ਨੇ ਕਿਹਾ ਕਿ ਜਿਸ ਤਰੀਕੇ ਨਾਲ ਕੇਂਦਰ ਦੀ ਮੋਦੀ ਸਰਕਾਰ ਅੰਦੋਲਨਕਾਰੀ ਕਿਰਤੀ ਕਿਸਾਨਾਂ ਦੀ ਹੱਕੀ ਗੱਲ ਸੁਣਨ ਦੀ ਥਾਂ ਉਹਨਾਂ ਦੀ ਜਾਨ ਲਈ ਜਾ ਰਹੀ ਹੈ ਉਸ ਤੋ ਮੋਦੀ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਦਾ ਕਰੂਪ ਚੇਹਰਾ ਨੰਗਾ ਹੋ ਗਿਆ ਹੈ। ਉਹਨਾਂ ਕਿਹਾ ਕਿ ਸ਼ਹੀਦ ਹੋਏ ਕਿਰਤੀ ਕਿਸਾਨਾਂ ਦਾ ਖੂਨ ਅਜਾਈਂ ਨਹੀਂ ਜਾਵੇਗਾ। ਉਹਨਾਂ ਦੀ ਕੁਰਬਾਨੀ ਇਸ ਅੰਦੋਲਨ ਨੂੰ ਜਿੱਤ ਤੱਕ ਲੈਕੇ ਜਾਵੇਗੀ ਅਤੇ ਮੋਦੀ ਤੇ ਕਾਰਪੋਰੇਟ ਘਰਾਣਿਆਂ ਦੀ ਪੱਕੀ ਹਾਰ ਹੋਵੇਗੀ। ਉਹਨਾਂ ਕੇਂਦਰੀ ਰਾਜ ਗ੍ਰਹਿ ਮੰਤਰੀ ਨੂੰ ਗ੍ਰਿਫਤਾਰ ਕਰਨ ਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੀ ਮੰਗ ਕੀਤੀ।

ਇਸ ਮੌਕੇ ਹੋਰਨਾ ਤੋਂ ਇਲਾਵਾ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਰਜਿੰਦਰ ਕੌਰ, ਪਰਮਜੀਤ ਕੌਰ ਰੈਲ਼ੇ, ਕੁਲਦੀਪ ਕੌਰ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਗੁਰਉਪਦੇਸ਼ ਸਿੰਘ ਘੁੰਗਰਾਣਾਂ, ਡਾਕਟਰ ਪ੍ਰਿਤਪਾਲ ਸਿੰਘ ਗੁੱਜਰਵਾਲ, ਰਣਧੀਰ ਸਿੰਘ ਗੁੱਜਰਵਾਲ, ਦਵਿੰਦਰ ਸਿੰਘ, ਗੁਲਜ਼ਾਰ ਸਿੰਘ, ਪ੍ਰਧਾਨ ਸੁਰਿੰਦਰ ਸਿੰਘ, ਬਿਕਰ ਸਿੰਘ, ਕਰਨੈਲ ਸਿੰਘ, ਹਰਜੀਤ ਸਿੰਘ, ਨੱਛਤਰ ਸਿੰਘ, ਗੁਰਜੀਤ ਸਿੰਘ ਪੰਮੀ, ਰਘਵੀਰ ਸਿੰਘ ਆਸੀ, ਕਰਮ ਸਿੰਘ ਗਰੇਵਾਲ਼, ਬਲਜੀਤ ਸਿੰਘ, ਮਨਜੀਤ ਸਿੰਘ ਸ਼ੰਕਰ, ਗੁਰਤਾਜ ਸਿੰਘ, ਸੁਰਜੀਤ ਸਿੰਘ, ਕੁਲਜਸਵੀਰ ਸਿੰਘ ਢਿੱਲੋ, ਭੁਪਿੰਦਰ ਸਿੰਘ, ਹਰਦਿਆਲ ਸਿੰਘ, ਬਲਜੀਤ ਸਿੰਘ, ਬਾਰਾ ਸਿੰਘ, ਭਗਵੰਤ ਸਿੰਘ, ਸ਼ਾਹਦੀਪ ਯਾਦਵ ਆਦਿ ਹਾਜ਼ਰ ਸਨ।

Scroll To Top