ਤਰਨ ਤਾਰਨ, 2 ਮਈ (ਸੰਗਰਾਮੀ ਲਹਿਰ ਬਿਊਰੋ)- ਜਮਹੂਰੀ ਕਿਸਾਨ ਸਭਾ ਦੀ ਅਗਵਾਈ ਹੇਠ ਲਸ਼ਮਣ ਸਿੰਘ ਤੁੜ ਪਿਛਲੇ ਪੰਜ ਮਹੀਨਿਆ ਤੋਂ ਲਗਾਤਾਰ ਦਿੱਲੀ ਸੰਘਰਸ਼ ਵਿੱਚ ਹਾਜ਼ਰੀ ਭਰਨ ਤੋਂ ਬਾਅਦ ਪਿੰਡ ਪਹੁੰਚਣ ‘ਤੇ ਪਿੰਡ ਤੁੜ ਦੀ ਪੰਚਾਇਤ ਵੱਲੋ ਸਰੋਪੇ ਪਾ ਕੇ ਸਨਮਾਨਿਤ ਕੀਤਾ ਗਿਆ। ਸਨਮਾਨਿਤ ਕਰਨ ਮੌਕੇ ਸਰਪੰਚ ਦਿਆਲ ਸਿੰਘ, ਸੁਲੱਖਣ ਸਿੰਘ, ਜੰਗ ਬਹਾਦਰ ਸਿੰਘ, ਨਰਿੰਦਰ ਸਿੰਘ, ਸਵਿੰਦਰ ਸਿੰਘ, ਨਿਰਮਲ ਸਿੰਘ, ਨਛੱਤਰ ਸਿੰਘ, ਕਸ਼ਮੀਰ ਸਿੰਘ ਆਦਿ ਉਚੇਚੇ ਤੌਰ ‘ਤੇ ਹਾਜ਼ਰ ਸਨ।
