Now Reading
ਲੋਕ ਵਿਰੋਧੀ ਨੀਤੀਆਂ ਵਿਰੋਧ ਲੋਕ ਪੱਖੀ ਨੀਤੀਆਂ ਨੂੰ ਮੋੜਾ ਦੇਣ ਲਈ ਜਥਾ ਮਾਰਚ 12 ਤੋਂ

ਲੋਕ ਵਿਰੋਧੀ ਨੀਤੀਆਂ ਵਿਰੋਧ ਲੋਕ ਪੱਖੀ ਨੀਤੀਆਂ ਨੂੰ ਮੋੜਾ ਦੇਣ ਲਈ ਜਥਾ ਮਾਰਚ 12 ਤੋਂ

ਤਰਨ ਤਾਰਨ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ. ਆਈ.) ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਮਰਾਜੀ ਸਰਮਾਏਦਾਰੀ ਅਤੇ ਲੋਕ ਵਿਰੋਧੀ ਨੀਤੀਆਂ ਵਿਰੋਧ ਲੋਕ ਪੱਖੀ ਨੀਤੀਆਂ ਨੂੰ ਮੋੜਾ ਦੇਣ ਲਈ 12 ਨਵੰਬਰ ਤੋਂ ਜਲਿ੍ਹਆਂ ਵਾਲੇ ਬਾਗ਼ ਤੋਂ ਜਥਾ ਮਾਰਚ ਸ਼ੁਰੂ ਕੀਤਾ ਜਾ ਰਿਹਾ| ਇਸ ਮਾਰਚ ਸਬੰਧੀ ਪਿੰਡਾਂ ਵਿਚ ਮੀਟਿੰਗਾਂ ਕੀਤੀਆ ਜਾ ਰਹੀਆਂ ਹਨ| ਇਸ ਸਬੰਧੀ ਪੰਡੋਰੀ ਗੋਲਾ ‘ਚ ਪਾਰਟੀ ਮੈਂਬਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਰ.ਐਮ. ਪੀ. ਆਈ.ਦੇ ਜ਼ਿਲ੍ਹਾ ਸਕੱਤਰ ਪਰਗਟ ਸਿੰਘ ਜਾਮਾਰਾਏੇ, ਸਕੱਤਰੇਤ ਮੈਂਬਰ ਬਲਦੇਵ ਸਿੰਘ ਪੰਡੋਰੀ ਨੇ ਦੱਸਿਆ ਕਿ ਮਾਰਚ ਦੌਰਾਨ ਬੀ. ਜੇ. ਪੀ. ਅਤੇ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਵਿਰੁੱਧ ਜਾਗਰਤ ਕੀਤਾ ਜਾਵੇਗਾ| ਉਨ੍ਹਾਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਸਰਕਾਰ ਨੇ ਲੋਕ ਪੱਖੀ ਨੀਤੀਆਂ ਲਾਗੂ ਨਹੀਂ ਕੀਤੀਆਂ ਜਾ ਰਹੀਆਂ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਹਿੰਦੂਤਵ ਦੇ ਨਾਹਰੇ ਤਹਿਤ ਦੇਸ਼ ਦੇ ਲੋਕਾਂ ਨੂੰ ਧਰਮਾਂ ਜਾਤਾਂ ਦੇ ਨਾਂ ਹੇਠ ਲੜਾ ਕੇ ਰਾਜ ਕਰ ਰਹੀ ਹੈ ਅਤੇ ਲੋਕਾਂ ਦੇ ਬੁਨਿਆਦੀ ਮਸਲੇ ਹੱਲ ਕਰਨ ਦੀ ਥਾਂ ਮਹਿੰਗਾਈ ਅਤੇ ਬੇਰੁਜ਼ਗਾਰੀ ਤੇ ਕਾਬੂ ਨਹੀਂ ਪਾਇਆ ਜਾ ਰਿਹਾ| ਲੋਕਾਂ ਵਿਚ ਹਾਹਾਕਾਰ ਮਚੀ ਹੋਈ ਹੈ| ਉਨ੍ਹਾਂ ਕਿਹਾ ਕੇ ਕੈਪਟਨ ਦੀ ਸਰਕਾਰ ਨੇ ਵੀ ਲੋਕਾਂ ਨਾਲ ਵਅਦੇ ਕਰਕੇ ਆਈ ਸਤਾ ‘ਚ ਲੋਕਾਂ ਨਾਲ ਧ੍ਰੋਹ ਹੀ ਕਮਾਇਆ ਹੈ| ਇਨ੍ਹਾਂ ਆਗੂਆਂ ਨੇ ਦੋਹਾਂ ਸਰਕਾਰਾਂ ਦੀਆਂ ਨੀਤੀਆਂ ਵਿਰੁੱਧ ਵਿਸ਼ਾਲ ਲਹਿਰ ਉਸਾਰਨ ਦਾ ਸੱਦਾ ਦਿੱਤਾ| ਇਸ ਮੌਕੇ ਕਰਮ ਸਿੰਘ, ਗੁਰਦਿਆਲ ਸਿੰਘ, ਕਾਲਾ ਸਿੰਘ, ਬਲਕਾਰ ਸਿੰਘ, ਸੁਖਦੇਵ ਸਿੰਘ ਕੰਗ, ਕੁਲਵਿੰਦਰ ਸਿੰਘ ਨਾਨਕ ਸਿੰਘ, ਜੈਲ ਰਾਮ ਆਦਿ ਹਾਜ਼ਰ ਸਨ|

Scroll To Top