Now Reading
ਲੋਕ ਵਿਰੋਧੀ ਹੈ ਕੇਂਦਰੀ ਬਜਟ: ਪਾਸਲਾ

ਲੋਕ ਵਿਰੋਧੀ ਹੈ ਕੇਂਦਰੀ ਬਜਟ: ਪਾਸਲਾ

ਜਲੰਧਰ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਨੇ ਅੱਜ ਇੱਥੇ ਕਿਹਾ ਕਿ ਕਿ ਮੋਦੀ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਇਹ ਬਜਟ ਲੋਕ ਵਿਰੋਧੀ ਹੈ। ਇਸ ਬਜਟ ਨਾਲ ਤੇਲ ਦੀਆਂ ਕੀਮਤਾਂ ਵੱਧਣ ਨਾਲ ਮਹਿੰਗਾਈ ਵਧੇਗੀ, ਜਿਸ ਦਾ ਸਿੱਧਾ ਅਸਰ ਆਮ ਲੋਕਾਂ ‘ਤੇ ਪਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਬਜਟ ‘ਚ ਕਿਸਾਨਾਂ ਲਈ ਵੀ ਕੁੱਝ ਨਹੀਂ ਕੀਤਾ ਗਿਆ ਅਤੇ ਕਰਜ਼ੇ ਦੇ ਬੋਝ ਥੱਲੇ ਦੱਬੀ ਕਿਸਾਨੀ ਬਾਰੇ ਕੋਈ ਐਲਾਨ ਨਹੀਂ ਕੀਤਾ ਗਿਆ। ਸਰਕਾਰੀ ਅਦਾਰਿਆਂ ਅਤੇ ਖਾਸਕਰ ਰੇਲਵੇ ਨੂੰ ਨਿੱਜੀ ਹੱਥਾਂ ‘ਚ ਸੌਂਪਣ ਦੀਆਂ ਕੋਸ਼ਿਸ਼ਾਂ ਵੀ ਮਾਰੂ ਸਾਬਤ ਹੋਣਗੀਆਂ।

Scroll To Top