Now Reading
ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋ ਮਾਰਕੀਟ ਕਮੇਟੀਆਂ ਦੇ ਦਫਤਰਾਂ ਅੱਗੇ ਰੋਸ ਧਰਨੇ ਦਿੱਤੇ

ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋ ਮਾਰਕੀਟ ਕਮੇਟੀਆਂ ਦੇ ਦਫਤਰਾਂ ਅੱਗੇ ਰੋਸ ਧਰਨੇ ਦਿੱਤੇ

ਮਾਨਸਾ : ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ‘ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋ ਜ਼ਿਲ੍ਹੇ ਦੀਆਂਾ ਮਾਰਕੀਟ ਕਮੇਟੀਆਂ ਦੇ ਦਫਤਰਾਂ ਅੱਗੇ ਰੋਸ ਧਰਨੇ ਦਿੱਤੇ ਗਏ | ਮਾਨਸਾ ਵਿਖੇ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਫਸਲਾਂ ਦੇ ਐਲਾਨੇ ਭਾਅ ਅਨੁਸਾਰ ਖਰੀਦ ਯਕੀਨੀ ਬਣਾਵੇ ਤਾਂ ਜੋ ਕਿਸਾਨਾਂ ਨੂੰ ਫਸਲਾਂ ਦਾ ਸਹੀ ਮੁੱਲ ਮਿਲ ਸਕੇ ਅਤੇ ਕਿਸਾਨਾਂ ਦੀ ਮੰਡੀਆਂ ਵਿਚ ਹੋ ਰਹੀ ਲੁੱਟ ਨੂੰ ਰੋਕਿਆ ਜਾ ਸਕੇ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਝੋਨੇ ਦੀ ਖ਼ਰੀਦ ਅਗਲੇ ਸਾਲ ਤੋਂ 15 ਸਤੰਬਰ ਤੋਂ ਸ਼ੁਰੂ ਕੀਤੀ ਜਾਇਆ ਕਰੇ ਕਿਉਂਕਿ ਕੁੱਝ ਝੋਨੇ ਦੀਆਂ ਕਿਸਮਾਂ ਅਗੇਤੀਆਂ ਹੋਣ ਕਾਰਨ ਕਿਸਾਨ ਮੰਡੀਆਂ ਦੇ ਵਿਚ ਪਹਿਲਾਂ ਝੋਨਾ ਲੈ ਆਉਂਦੇ ਹਨ ਪ੍ਰੰਤੂ ਸਰਕਾਰੀ ਖਰੀਦ ਨਾ ਹੋਣ ਕਾਰਨ ਪ੍ਰਾਈਵੇਟ ਵਪਾਰੀ ਕਿਸਾਨਾਂ ਦੀ ਲੁੱਟ ਕਰਦੇ ਹਨ | ਉਨ੍ਹਾਂ ਕਿਹਾ ਕਿ ਝੋਨੇ ਦੀ ਨਮੀ 17 ਪ੍ਰਤੀਸ਼ਤ ਦੀ ਬਜਾਏ 22 ਪ੍ਰਤੀਸ਼ਤ ਕੀਤੀ ਜਾਵੇ ਕਿਉਂਕਿ ਇਸ ਵਾਰ ਸਤੰਬਰ ਮਹੀਨੇ ਦੇ ਅਖੀਰ ਵਿਚ ਜੋ ਬੇਮੌਸਮੀ ਬਾਰਸ਼ ਹੋਈ ਹੈ, ਉਸ ਨਾਲ ਨਮੀ ਦੀ ਮਾਤਰਾ ਵੱਧ ਆਉਣ ਅਤੇ ਦਾਣੇ ਵੀ ਬਦਰੰਗ ਹੋਣ ਦੀ ਸੰਭਾਵਨਾ ਹੈ | ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਸੀ.ਸੀ.ਆਈ. ਨੂੰ ਮੰਡੀਆਂ ਦੇ ਵਿਚ ਨਰਮਾ ਖਰੀਦਣ ਦੀ ਤੁਰੰਤ ਹਦਾਇਤ ਕੀਤੀ ਜਾਵੇ, ਮੰਡੀਆਂ ਵਿਚ ਕਿਸਾਨਾਂ ਦੀ ਜਿਣਸ ਦੀ ਤੁਲਾਈ ਕੰਪਿਊਟਰ ਕੰਡਿਆਂ ਨਾਲ ਕੀਤੀ ਜਾਵੇ ਆਦਿ | ਇਸ ਮੌਕੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ, ਕਰਨੈਲ ਸਿੰਘ ਮਾਨਸਾ, ਜਮਹੂਰੀ ਕਿਸਾਨ ਸਭਾ ਦੇ ਇਕਬਾਲ ਸਿੰਘ ਫਫੜੇ, ਕੁੱਲ ਹਿੰਦ ਕਿਸਾਨ ਸਭਾ ਦੇ ਕਿ੍ਸ਼ਨ ਚੌਹਾਨ, ਦਲਜੀਤ ਸਿੰਘ ਮਾਨਸ਼ਾਹੀਆ, ਭਾਰਤੀ ਕਿਸਾਨ ਯੂਨੀਅਨ ਡਕੌਾਦਾ ਦੇ ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਸਿੰਘ ਭੈਣੀਬਾਘਾ, ਬਲਾਕ ਪ੍ਰਧਾਨ ਬਲਵਿੰਦਰ ਸ਼ਰਮਾ ਖਿਆਲਾ, ਹਰਜਿੰਦਰ ਸਿੰਘ ਮਾਨਸ਼ਾਹੀਆ, ਹਰਦੇਵ ਸਿੰਘ ਬੁਰਜ ਰਾਠੀ, ਪੰਜਾਬ ਸਿੰਘ ਤਲਵੰਡੀ ਅਕਲੀਆ ਆਦਿ ਨੇ ਵੀ ਸੰਬੋਧਨ ਕੀਤਾ|

Scroll To Top