
ਤਰਨ ਤਾਰਨ, 28 ਮਈ (ਸੰਗਰਾਮੀ ਲਹਿਰ ਬਿਊਰੋ)- ਜਮਹੂਰੀ ਕਿਸਾਨ ਸਭਾ ਦੇ ਆਗੂ ਪ੍ਰੇਮ ਸਿੰਘ ਫੇਲੋਕੇ ਨੂੰ ਅੱਜ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਉਨ੍ਹਾਂ ਦਾ ਕੁੱਝ ਦਿਨ ਪਹਿਲਾ ਦੇਹਾਂਤ ਹੋ ਗਿਆ ਸੀ। ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਆਗੂ ਮਨਜੀਤ ਸਿੰਘ ਬੱਗੂ ਕੋਟ, ਰੇਸ਼ਮ ਸਿੰਘ, ਬਲਵਿੰਦਰ ਸਿੰਘ ਫੇਲੋਕੇ, ਆਰਐਮਪੀਆਈ ਦੇ ਆਗੂ ਬਲਦੇਵ ਸਿੰਘ ਪੰਡੋਰੀ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਸੁਲੱਖਣ ਸਿੰਘ ਤੁੜ ਨੇ ਆਪਣੇ ਵਿਛੜੇ ਸਾਥੀ ਦੀ ਸ਼ਰਧਾ ਦੇ ਫੁੱਲ ਭੇਂਟ ਕੀਤੇ।