Now Reading
ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ-ਹਰਿਆਣਾ ਵੱਲੋਂ 31 ਜੁਲਾਈ ਨੂੰ ਕਨਵੈਨਸ਼ਨ ਕਰਨ ਦਾ ਫ਼ੈਸਲਾ

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ-ਹਰਿਆਣਾ ਵੱਲੋਂ 31 ਜੁਲਾਈ ਨੂੰ ਕਨਵੈਨਸ਼ਨ ਕਰਨ ਦਾ ਫ਼ੈਸਲਾ

ਜਲੰਧਰ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ-ਹਰਿਆਣਾ ਸੂਬਾ ਕਮੇਟੀ ਮੀਟਿੰਗ ਕੁਲਵੰਤ ਸਿੰਘ ਮੱਲੂਨੰਗਲ ਦੀ ਪ੍ਰਧਾਨਗੀ ਹੇਠ ਸੂਬਾ ਦਫ਼ਤਰ ਗੜ੍ਹਾ ਜਲੰਧਰ ਵਿਖੇ ਹੋਈ। ਮੀਟਿੰਗ ਵਿਚ ਪਿਛਲੇ ਕੀਤੇ ਕੰਮਾਂ ਦਾ ਰੀਵਿਊ ਕਰਕੇ ਅਗਲੇ ਕੰਮਾਂ ਦੀ ਰੂਮ-ਰੇਖਾ ਤਿਆਰ ਕੀਤੀ ਗਈ।
ਮੀਟਿੰਗ ਦੇ ਫੈਸਲੇ ਪ੍ਰੈਸ ਨੂੰ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਬਟਾਲਾ ਨੇ ਕਿਹਾ ਕਿ ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਵਲੋਂ 21, 22 ਤੇ 23 ਜੂਨ ਨੂੰ ਲਗਾਏ ਜਾ ਰਹੇ ਸਿਖਿਆਰਥੀ ਚੇਤਨਾ ਕੈਂਪ ਵਿਚ ਪੰਜਾਬ ਤੇ ਹਰਿਆਣਾ ਚੋਂ ਨੌਜਵਾਨ ਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਸ਼ੂਮਲੀਅਤ ਕਰਨਗੇ ਅਤੇ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਸੁਨਾਮ ਦੇ ਸ਼ਹੀਦੀ ਦਿਨ ਤੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਭੱਖਦੇ ਮਸਲਿਆਂ ਨੂੰ ਲੈ ਕੇ ਇਕ ਸੂਬਾਈ ਕਨਵੈਨਸ਼ਨ ਕਰਨ ਦਾ ਫੈਸਲਾ ਕੀਤਾ ਹੈ ਅਤੇ ਇਸ ਸੂਬਾਈ ਕਨਵੈਨਸ਼ਨ ਵਿਚ ਪੂਰੇ ਪੰਜਾਬ ਤੇ ਹਰਿਆਣਾ ਵਿਚੋਂ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਅਤੇ ਵਿਦਿਆਰਥੀ ਸ਼ਾਮਲ ਹੋਣਗੇ ਅਤੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ ਵੱਡਾ ਸੰਘਰਸ਼ ਕਰਨ ਦਾ ਐਲਾਨ ਕੀਤਾ ਜਾਵੇਗਾ। ਇਸ ਸੂਬਾਈ ਕਨਵੈਨਸ਼ਨ ਨੂੰ ਸਫਲ ਕਰਨ ਲਈ 25 ਜੂਨ ਤੋਂ 15 ਜੁਲਾਈ ਤੱਕ  ਜਿਲ੍ਹਿਆਂ ਅੰਦਰ ਜਰਨਲ ਬਾਡੀ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਮੀਟਿੰਗ ਵਿਚ ਮਾਸੂਮ ਫਤਿਹਵੀਰ ਸਿੰਘ ਦੀ ਹੋਈ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪੰਜਾਬ ਸਰਕਾਰ ਦੀ ਮਾੜੀ ਕਾਰਗੁਜਾਰੀ ਦੀ ਜੋਰਦਾਰ ਸ਼ਬਦਾਂ ਵਿਚ ਨਿਖੇਪੀ ਕੀਤੀ ਅਤੇ ਮੁਕਤਸਰ ਵਿਚ ਕਾਂਗਰਸੀ ਗੁੰਡਿਆਂ ਵਲੋਂ ਇਕ ਔਰਤ ਦੀ ਕੀਤੀ ਕੁੱਟਮਾਰ ਦੀ ਨਿਖੇਪੀ ਕੀਤੀ ਅਤੇ ਸੰਬਧਤ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਦੀ ਮੰਗ ਕੀਤੀ। ਇਸ ਮੀਟਿੰਗ ਵਿਚ ਰਵੀ ਕੁਮਾਰ ਕਟਾਰੂਚੱਕ, ਮਨਜਿੰਦਰ ਢੇਸੀ, ਸੁਰਜੀਤ ਸਿੰਘ ਦੁਧਰਾਏ, ਮੱਖਣ ਸੰਗਰਾਮੀ, ਜਤਿੰਦਰ ਫਰੀਦਕੋਟ, ਗੁਰਦੀਪ ਬੇਗਮਪੁਰ, ਦਲਵਿੰਦਰ ਕੁਲਾਰ ਆਦਿ ਸਾਥੀ ਹਾਜਰ ਹੋਏ।

Scroll To Top