Now Reading
ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਤੇ ਹਰਿਆਣਾ ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ ਸ਼ਤਾਬਦੀ ਵਰ੍ਹੇਗੰਢ ਨੂੰ ਸਮਰਪਿਤ ਜਥਾ ਮਾਰਚ ਕਰੇਗੀ

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਤੇ ਹਰਿਆਣਾ ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ ਸ਼ਤਾਬਦੀ ਵਰ੍ਹੇਗੰਢ ਨੂੰ ਸਮਰਪਿਤ ਜਥਾ ਮਾਰਚ ਕਰੇਗੀ

ਜਲੰਧਰ : ਅੱਜ ਏਥੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਅਤੇ ਹਰਿਆਣਾ ਦੀ ਸੂਬਾ ਕਮੇਟੀ ਮੀਟਿੰਗ ਮਨਦੀਪ ਸਿੰਘ ਰਤੀਆ ਦੀ ਪ੍ਰਧਾਨਗੀ ਹੇਠ ਸੂਬਾ ਦਫਤਰ ਜਲੰਧਰ ਵਿਖੇ ਹੋਈ। ਮੀਟਿੰਗ ਦੇ ਫੈਸਲੇ ਪ੍ਰੈਸ ਨੂੰ ਜਾਰੀ ਕਰਦਿਆਂ ਸਭਾ ਦੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਬਟਾਲਾ ਨੇ ਕਿਹਾ ਕਿ 13 ਅਪ੍ਰੈਲ 1919 ਜਲ੍ਹਿਆਂਵਾਲਾ ਬਾਗ ਦੇ ਸਾਕੇ ਦੇ ਸ਼ਹੀਦਾਂ ਦੇ ਸ਼ਤਾਬਦੀ ਵਰ੍ਹੇ ਨੂੰ ਸਮਰਪਿਤ ਇਕ ਜਥਾ ਮਾਰਚ 11 ਮਾਰਚ ਨੂੰ ਹੁਸੈਨੀਵਾਲਾ (ਫਿਰੋਜ਼ਪੁਰ) ਦੀ ਧਰਤੀ ਤੋਂ ਆਰੰਭ ਕੀਤਾ ਜਾਵੇਗਾ। ਇਹ ਨੌਜਵਾਨ ਅਤੇ ਵਿਦਿਆਰਥੀਆਂ ਦੇ ਭੱਖਦੇ ਮਸਲਿਆਂ ਨੂੰ ਉਭਾਰੇਗਾ ਅਤੇ ਪੰਜਾਬ ਤੇ ਹਰਿਆਣਾ ਦੇ ਵੱਖ ਵੱਖ ਜ਼ਿਲ੍ਹਿਆਂ ਅੰਦਰ ਵਿਸ਼ਾਲ ਮੀਟਿੰਗਾਂ ਤੇ ਜਲਸੇ ਕਰਦਾ ਹੋਇਆ 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਨ ‘ਤੇ ਖਟਕੜ ਕਲਾਂ ਦੀ ਧਰਤੀ ‘ਤੇ ਜਾ ਕੇ ਸਮਾਪਤ ਹੋਵੇਗਾ। ਅਤੇ ਉਸ ਤੋਂ ਬਾਅਦ 13 ਅਪ੍ਰੈਲ ਨੂੰ ਜਲ੍ਹਿਆਂਵਾਲਾ ਬਾਗ (ਅੰਮ੍ਰਿਤਸਰ) ਵਿਖੇ ਵਿਸ਼ਾਲ ਨੌਜਵਾਨ ਤੇ ਵਿਦਿਆਰਥੀ ਮਾਰਚ ਕਰਨ ਦਾ ਫੈਸਲਾ ਵੀ ਕੀਤਾ ਗਿਆ। ਜਿਥੇ ਇਹ ਜਥਾ ਮਾਰਚ ਪੂਰੇ ਪੰਜਾਬ ਤੇ ਹਰਿਆਣਾ ਅੰਦਰ ਨੌਜਵਾਨ ਤੇ ਵਿਦਿਆਰਥੀਆਂ ਦੀ ਜਨਤਕ ਲਾਮਬੰਦੀ ਕਰੇਗਾ ਉਥੇ ਹੀ ਕੇਂਦਰ, ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ ਦੀਆਂ ਨਵਉਦਾਰਵਾਦੀ ਨੀਤੀਆਂ ਅਤੇ ਉਨ੍ਹਾਂ ਵਲੋਂ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਦੇ ਮਾਮਲੇ ਵਿਚ ਕੀਤੀ ਜਾ ਰਹੀ ਵਾਅਦਾ ਖਿਲਾਫੀ ਦੇ ਵਿਰੋਧ ਵਿਚ ਜਾਗਰੂਕ ਕੀਤਾ ਜਾਵੇਗਾ। ਇਸ ਜਥਾ ਮਾਰਚ ਦੌਰਾਨ ਯੋਗਤਾ ਅਨੁਸਾਰ ਰੁਜ਼ਗਾਰ ਪ੍ਰਾਪਤੀ ਲਈ, ਮੁਫ਼ਤ ਤੇ ਲਾਜ਼ਮੀ ਵਿੱਦਿਆ ਲਈ, ਮੁਫ਼ਤ ਸਿਹਤ ਸੇਵਾਵਾਂ ਲਈ ਅਤੇ ਨਸ਼ਿਆਂ, ਗੁੰਡਾਗਰਦੀ, ਫਿਰਕਾਪ੍ਰਸਤੀ, ਲੱਚਰ-ਅਸ਼ਲੀਲ ਗੀਤ, ਸੰਗੀਤ, ਫਿਲਮਾਂ ਦੇ ਖਿਲਾਫ ਅਤੇ ਹੋਰ ਲੋਕ ਮੁੱਦਿਆਂ ਨੂੰ ਲੈ ਕੇ 50 ਥਾਵਾਂ ਤੇ ਵਿਸ਼ਾਲ ਜਲਸੇ, ਜਨਤਕ ਮੀਟਿੰਗਾਂ ਕਰੇਗਾ। ਇਸ ਮੁਹਿੰਮ ਨੂੰ ਨੇਪਰੇ ਚਾੜ੍ਹਨ ਲਈ 1 ਫਰਵਰੀ ਤੋਂ 28 ਫਰਵਰੀ ਤੱਕ ਸਭਾ ਦੀਆਂ ਜ਼ਿਲ੍ਹਾ ਕਮੇਟੀਆਂ ਦੀਆਂ ਮੀਟਿੰਗਾਂ ਤੈਅ ਕੀਤੀਆਂ ਗਈਆਂ ਹਨ। ਇਸ ਮੀਟਿੰਗ ਵਿਚ ਰਵੀ ਕਟਾਰੂਚੱਕ, ਹਰਨੇਕ ਸਿੰਘ ਗੁੱਜਰਵਾਲ, ਮੱਖਣ ਸੰਗਰਾਮੀ, ਬੰਸੀ ਲਾਲ, ਪਰਮਜੀਤ ਲਾਲੀ, ਗੁਰਦੀਪ ਗੋਗੀ, ਤਸਵੀਰ ਸਿੰਘ ਖਿਲਚੀਆਂ ਆਦਿ ਹਾਜ਼ਰ ਸਨ।

Scroll To Top