Now Reading
ਸ਼੍ਰੋਮਣੀ ਅਕਾਲੀ ਦਲ ਨੂੰ ਕਿਸਾਨਾਂ ਨਾਲ ਨਹੀਂ ਕੋਈ ਹੇਜ਼, ਨਜ਼ਰ ਆ ਰਹੀਆ ਨੇ ਸਿਰਫ ਵੋਟਾਂ

ਸ਼੍ਰੋਮਣੀ ਅਕਾਲੀ ਦਲ ਨੂੰ ਕਿਸਾਨਾਂ ਨਾਲ ਨਹੀਂ ਕੋਈ ਹੇਜ਼, ਨਜ਼ਰ ਆ ਰਹੀਆ ਨੇ ਸਿਰਫ ਵੋਟਾਂ

ਜਲੰਧਰ, 22 ਅਗਸਤ (ਸੰਗਰਾਮੀ ਲਹਿਰ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਮੈਨੀਫੈਸਟੋ ਚ ਗੰਨੇ ਦਾ ਭਾਅ 380 ਰੁਪਏ ਰੱਖਣ ਦਾ ਐਲਾਨ ਕੀਤਾ ਗਿਆ ਹੈ। ਜਮਹੂਰੀ ਕਿਸਾਨ ਸਭਾ ਨੇ ਸੁਖਵੀਰ ਸਿੰਘ ਬਾਦਲ ਦੇ ਇਸ ਬਿਆਨ ਨੂੰ ਕਿਸਾਨ ਵਿਰੋਧੀ ਗਰਦਾਨਦੇ ਹੋਏ ਕਿਹਾ ਕਿ ਇਸ ਨਾਲ ਉਸ ਦਾ ਕਿਸਾਨ ਵਿਰੋਧੀ ਚਿਹਰਾ ਹੋਰ ਵੀ ਨੰਗਾ ਹੋ ਗਿਆ ਹੈ। ਇਸ ਸਬੰਧੀ ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ, ਜਨਰਲ ਸਕੱਤਰ ਕੁਲੰਵਤ ਸਿੰਘ ਸੰਧੂ ਅਤੇ ਸੂਬਾ ਪ੍ਰੈਸ ਸਕੱਤਰ ਪਰਗਟ ਸਿੰਘ ਜਾਮਾਰਾਏ ਨੇ ਕਿਹਾ ਕਿ ਸੂਬੇ ਦੇ ਕਿਸਾਨ 400 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਭਾਅ ਮੰਗ ਰਹੇ ਹਨ ਪਰ ਸਾਬਕਾ ਉਪ ਮੁਖ ਮੰਤਰੀ 380 ਰੁਪਏ ਅਗਲਿਆਂ ਸਾਲਾਂ ਲਈ ਦੇਣ ਦਾ ਵਾਅਦਾ ਹੀ ਕਰਦੇ ਹਨ। ਆਗੂਆਂ ਨੇ ਕਿਹਾ ਕਿ ਬਾਦਲਾਂ ਦੇ ਪਿਛਲੇ ਰਾਜ ਭਾਗ ਦੌਰਾਨ ਵੀ ਗੰਨਾ ਕਿਸਾਨਾਂ ਨੂੰ ਕੋਈ ਰਾਹਤ ਨਹੀਂ ਮਿਲੀ ਸੀ, ਉਸ ਵੇਲੇ ਵੀ ਕਰੋੜਾਂ ਰੁਪਏ ਦੇ ਬਕਾਇਆ ਲਟਕੇ ਸਨ। ਆਗੂਆਂ ਨੇ ਕਿਹਾ ਕਿ ਬਾਦਲ ਨੂੰ ਕਿਸਾਨਾਂ ਨਾਲ ਕੋਈ ਹੇਜ਼ ਨਹੀਂ ਹੈ, ਸਗੋਂ ਉਸ ਨੂੰ ਵੋਟਾਂ ਹੀ ਦਿਖਾਈ ਦਿੰਦੀਆ ਹਨ।

Scroll To Top