Now Reading
ਸਰਕਾਰ ਵੱਲ ਝੋਨੇ ਦੀ ਖਰੀਦ ਅੱਜ ਤੋਂ ਸ਼ੁਰੂ ਕਰਨ ਦਾ ਫੈਸਲਾ ਕਿਸਾਨ ਦੀ ਜਿੱਤ

ਸਰਕਾਰ ਵੱਲ ਝੋਨੇ ਦੀ ਖਰੀਦ ਅੱਜ ਤੋਂ ਸ਼ੁਰੂ ਕਰਨ ਦਾ ਫੈਸਲਾ ਕਿਸਾਨ ਦੀ ਜਿੱਤ

ਡੇਹਲੋਂ, 3 ਅਕਤੂਬਰ (ਸੰਗਰਾਮੀ ਲਹਿਰ ਬਿਊਰੋ)- ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਕਾਲੇ ਕਾਨੂੰਨਾਂ ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਅਡਾਨੀਆਂ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਚੱਲ ਰਹੇ ਲਗਾਤਾਰ ਧਰਨੇ ਦੀ ਅੱਜ ਪ੍ਰਧਾਨਗੀ ਜਰਨੈਲ ਕੌਰ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਗਤਾਰ ਸਿੰਘ ਚਕੋਹੀ ਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਡਾ. ਜਸਵਿੰਦਰ ਸਿੰਘ ਕਾਲਖ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਕਿਰਤੀ ਕਿਸਾਨਾਂ ਦੇ ਸੰਘਰਸ਼ ਅੱਗੇ ਝੁੱਕ ਕੇ ਝੋਨੇ ਦੀ ਖਰੀਦ ਅੱਜ ਤੋਂ ਸ਼ੁਰੂ ਕਰਨ ਦੇ ਫੈਸਲੇ ਨੂੰ ਕਿਸਾਨਾਂ ਦੇ ਘੋਲ ਦੀ ਜਿੱਤ ਹੈ। ਉਹਨਾਂ ਕਿਹਾ ਕਿ ਜਿਵੇਂ ਹੁਣ ਸਰਕਾਰਾਂ ਨੂੰ ਲੋਕ ਘੋਲਾਂ ਅੱਗੇ ਆਪਣੇ ਫੈਸਲੇ ਬਦਲਣੇ ਪੈ ਰਹੇ ਹਨ, ਉਸੇ ਤਰਾਂ ਮੋਦੀ ਸਰਕਾਰ ਨੂੰ ਪਾਸ ਕੀਤੇ ਤਿੰਨੇ ਕਾਲੇ ਕਾਨੂੰਨ ਵਾਪਸ ਵੀ ਲੈਣੇ ਪੈਣਗੇ। ਇਸ ਮੌਕੇ ਹੋਰਨਾ ਤੋਂ ਇਲਾਵਾ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਅਮਨਦੀਪ ਕੌਰ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੁਰਜੀਤ ਸਿੰਘ ਸੀਲੋ, ਅਮਰੀਕ ਸਿੰਘ ਜੜਤੌਲੀ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਦਵਿੰਦਰ ਸਿੰਘ, ਮਲਕੀਤ ਸਿੰਘ, ਗੁਲਜ਼ਾਰ ਸਿੰਘ, ਕਰਮ ਸਿੰਘ ਗੁੱਜਰਵਾਲ, ਪ੍ਰਧਾਨ ਸੁਰਿੰਦਰ ਸਿੰਘ, ਬਿਕਰ ਸਿੰਘ, ਨੰਬਰਦਾਰ ਨਿਰਭੈ ਸਿੰਘ, ਹਰਜੀਤ ਸਿੰਘ, ਨਛੱਤਰ ਸਿੰਘ, ਰਘਵੀਰ ਸਿੰਘ ਆਸੀ, ਚਰਨਜੀਤ ਸਿੰਘ ਗਰੇਵਾਲ਼, ਗੁਰਉਪਦੇਸ਼ ਸਿੰਘ, ਗੁਰਜੀਤ ਸਿੰਘ ਪੰਮੀ, ਬਲਜੀਤ ਸਿੰਘ, ਧਰਮਿੰਦਰ ਸਿੰਘ, ਗੁਰਦੇਵ ਸਿੰਘ ਗੁੱਜਰਵਾਲ, ਬਲਜੀਤ ਸਿੰਘ ਖੱਟੜਾ, ਗੁਰਤਾਜ ਸਿੰਘ, ਕਰਨੈਲ ਸਿੰਘ, ਸੁਰਜੀਤ ਸਿੰਘ, ਕੁਲਜਸਵੀਰ ਸਿੰਘ ਢਿੱਲੋ, ਭੁਪਿੰਦਰ ਸਿੰਘ, ਹਰਦਿਆਲ ਸਿੰਘ, ਬਲਜੀਤ ਸਿੰਘ, ਬਾਰਾ ਸਿੰਘ, ਭਗਵੰਤ ਸਿੰਘ, ਸ਼ਾਹਦੀਪ ਯਾਦਵ, ਹਾਕਮ ਸਿੰਘ ਆਦਿ ਹਾਜ਼ਰ ਸਨ।

Scroll To Top