ਸਰਦੂਲਗੜ੍ਹ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਅਤੇ ਹਰਿਆਣਾ ਤਹਿਸੀਲ ਕਮੇਟੀ ਸਰਦੂਲਗੜ੍ਹ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸੂਬਾ ਕਮੇਟੀ ਮੈਂਬਰ ਬੰਸੀ ਲਾਲ ਦੀ ਅਗਵਾਈ ਵਿਚ ਮੋਮਬੱਤੀ ਮਾਰਚ ਕੱਢਿਆ ਗਿਆ, ਜੋ ਕਿ ਪੁਰਾਣਾ ਬਾਜ਼ਾਰ ਤਾੋ ਸ਼ੁਰੂ ਹੋ ਕੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿਚ ਗੁਜ਼ਰਿਆ, ਜਿਸ ਦੌਰਾਨ ਨੌਜਵਾਨਾਂ ਨੇ ਆਪਣੇ ਹੱਥਾਂ ਵਿਚ ਮੋਮਬੱਤੀਆਂ ਫੜ ਕੇ ਨਾਅਰੇ ‘ਭਗਤ ਸਿੰਘ ਤੇਰੀ ਸੋਚ ‘ਤੇ ਪਹਿਰਾ ਦਿਆਂਗੇ ਠੋਕ ਕੇ’ ਤਾੋ ਇਲਾਵਾ ਭਗਤ ਸਿੰਘ ਸਬੰਧੀ ਹੋਰ ਵੀ ਨਾਅਰੇ ਲਾਉਂਦੇ ਹੋਏ ਬੱਸ ਅੱਡੇ ਵਿਖੇ ਪਹੁੰਚੇ ਜਿੱਥੇ ਇਕੱਤਰ ਲੋਕਾਂ ਨੂੰ ਭਗਤ ਸਿੰਘ ਦੀ ਜੀਵਨੀ ਬਾਰੇ ਦੱਸਿਆ ਅਤੇ ਸਰਕਾਰਾਂ ‘ਤੇ ਦੋਸ਼ ਲਾਇਆ ਕਿ ਭਾਰਤ ਦੀ ਆਜ਼ਾਦੀ ਵਿਚ ਵੱਡਾ ਹਿੱਸਾ ਪਾਉਣ ਵਾਲੇ ਭਗਤ ਸਿੰਘ ਸਬੰਧੀ ਸਰਕਾਰਾਂ ਸ਼ਹਿਰਾਂ ਅਤੇ ਪਿੰਡਾਂ ਵਿਚ ਭਗਤ ਸਿੰਘ ਦੇ ਜਨਮ ਦਿਨ ਨਾ ਮਨਾ ਕੇ ਭਗਤ ਸਿੰਘ ਦੇ ਵਿਰੋਧੀ ਹੋਣ ਦਾ ਸਬੂਤ ਦੇ ਰਹੀਆਂ ਹਨ |
ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਸ਼ਹੀਦ ਭਗਤ ਸਿੰਘ ਦੇ ਨਾਂਅ ‘ਤੇ ਹਰ ਪਿੰਡ ਅਤੇ ਸ਼ਹਿਰ ਵਿਚ ਲਾਇਬਰੇਰੀ ਖੋਲ੍ਹੇ | ਇਸ ਮੌਕੇ ਪੰਜਾਬ ਸਟੂਡੈਂਟਸ ਫੈਡਰੇਸ਼ਨ ਦੇ ਆਗੂ ਗਗਨਦੀਪ ਸਿੰਘ, ਮਨਪ੍ਰੀਤ ਸਿੰਘ, ਮਨਦੀਪ ਸਿੰਘ, ਦਵਿੰਦਰ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ |