Now Reading
ਸਾਥੀ ਸਵਿੰਦਰ ਸਿੰਘ ਖਹਿਰਾ ਨੂੰ ਸਦਮਾ

ਸਾਥੀ ਸਵਿੰਦਰ ਸਿੰਘ ਖਹਿਰਾ ਨੂੰ ਸਦਮਾ

ਰਈਆ, 22 ਅਪ੍ਰੈਲ (ਸੰਗਰਾਮੀ ਲਹਿਰ ਬਿਊਰੋ)- ਜਮਹੂਰੀ ਕਿਸਾਨ ਸਭਾ ਪੰਜਾਬ ਤਹਿਸੀਲ ਇਕਾਈ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸਾਥੀ ਸਵਿੰਦਰ ਸਿੰਘ ਖਹਿਰਾ ਦੇ ਧਰਮ ਪਤਨੀ ਬੀਬੀ ਕਰਮਜੀਤ ਸਿੰਘ ਕੌਰ ਦਾ ਬੀਤੇ ਦਿਨ ਦੇਹਾਂਤ ਹੋ ਗਿਆ। ਇਸ ਦੁੱਖ ਦੀ ਘੜੀ ‘ਚ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂਆਂ ਬਲਦੇਵ ਸਿੰਘ ਸੈਦਪੁਰ, ਗੁਰਮੇਜ ਸਿੰਘ ਤਿੰਮੋਵਾਲ, ਹਰਪ੍ਰੀਤ ਸਿੰਘ ਬੁਟਾਰੀ, ਨਿਰਮਲ ਸਿੰਘ ਭਿੰਡਰ, ਪਲਵਿੰਦਰ ਸਿੰਘ ਟਾਂਗਰਾ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਜਨਰਲ ਸਕੱਤਰ ਸਾਥੀ ਗੁਰਨਾਮ ਸਿੰਘ ਦਾਊਦ, ਅਮਰੀਕ ਸਿੰਘ ਦਾਊਦ, ਗੁਰਨਾਮ ਸਿੰਘ ਭਿੰਡਰ, ਨਿਰਮਲ ਸਿੰਘ ਛੱਜਲਵੱਡੀ, ਪਲਵਿੰਦਰ ਸਿੰਘ ਮਹਿਸਮਪੁਰ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਬੀਬੀ ਕਰਮਜੀਤ ਕੌਰ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 29 ਅਪ੍ਰੈਲ 2021 ਨੂੰ ਪਾਏ ਜਾਣਗੇ।

Scroll To Top