
ਤਰਨਤਾਰਨ, 27 ਮਈ (ਸੰਗਰਾਮੀ ਲਹਿਰ ਬਿਊਰੋ)- ਸਫ਼ਾਈ ਯੂਨੀਅਨ ਪੰਜਾਬ ਦੇ ਸੱਦੇ ‘ਤੇ ਨਗਰ ਕੌਂਸਲ ਦੇ ਸਮੂਹ ਕਰਮਚਾਰੀਆਂ ਨੇ ਅੱਜ 16ਵੇਂ ਦਿਨ ਵੀ ਹੜਤਾਲ ਜਾਰੀ ਰੱਖੀ। ਇਸ ਮੇਕੌ ਰਮੇਸ਼ ਕੁਮਾਰ ਸ਼ੇਰਗਿੱਲ ਨੇ ਕਿਹਾ ਕਿ ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਦੀਆਂ ਭਖਦੀਆਂ ਮੰਗਾਂ ਦਾ ਜੇ ਹੱਲ ਨਾ ਕੀਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਪੱਕੇ ਮੁਲਾਜ਼ਮ ਪੱਕੇ ਕਰਨ, ਠੇਕੇਦਾਰੀ ਪ੍ਰਣਾਲਈ ਬੰਦ ਕਰਨ ਅਤੇ ਨਵੀਂ ਪੈਨਸ਼ਨ ਸਕੀਮ ਬੰਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਚਾਲੀ ਕਰਨ ਦੀ ਮੰਗ ਵੀ ਕੀਤੀ ਗਈ। ਸ਼ੇਰਗਿੱਲ ਨੇ ਬਰਾਬਰ ਕੰਮ ਅਤੇ ਬਰਾਬਰ ਤਨਖਾਹ ਦੇਣ, ਮੁਲਾਜ਼ਮਾਂ ਦੀਆਂ ਤਨਖਾਹਾਂ ਵੀ ਸਮੇਂ ਸਿਰ ਦੇਣ ਦੀ ਮੰਗ ਕੀਤੀ। ਇਸ ਮੌਕੇ ਪਸਸਫ ਅਤੇ ਪੀਡਬਲਯੂਡੀ ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਤਰਨ ਤਾਰਨ ਵਲੋਂ ਦਵਿੰਦਰ ਸਿੰਘ ਬਿੱਟੂ, ਵਿਤ ਸਕੱਤਰ ਸੁਖਵਿੰਦਰ ਸਿੰਘ, ਸੇਵਾ ਸਿੰਘ, ਗੁਰਮੁਖ ਸਿੰਘ ਸੁਰਜੀਤ ਸਿੰਘ ਆਦਿ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਲਵਾਈ। ਇਸ ਮੌਕੇ ਅਜੀਤ ਸਿੰਘ ਸੁਰਜੀਤ ਕੁਮਾਰ. ਚੰਨਾ, ਨੰਦ ਲਾਲ, ਨਿੰਦੀ, ਪਵਨ ਕੁਮਾਰ, ਰਾਮ ਪ੍ਰਕਾਸ਼, ਬਲਵਿੰਦਰ ਸਿੰਘ, ਜੌਨ ਪਾਲ, ਸੰਜੀਵ ਕੁਮਾਰ, ਹਰਜੀਤ, ਸੁਰਿੰਦਰ, ਕਾਲਾ, ਰਾਜ ਕੁਮਾਰੀ, ਬਬਲੀ, ਮੱਧੂ, ਰਾਜ ਰਾਣੀ ਆਦਿ ਹਾਜ਼ਰ ਸਨ।