
ਤਰਨ ਤਾਰਨ, 22 ਜੂਨ (ਸੰਗਰਾਮੀ ਲਹਿਰ ਬਿਊਰੋ)- ਸਥਾਨਕ ਨਗਰ ਕੌਂਸਲ ਦਫ਼ਤਰ ‘ਚ ਸਫ਼ਾਈ ਸੇਵਕ ਯੂਨੀਅਨ ਦੇ ਸੱਦੇ ‘ਤੇ ਅੱਜ 41ਵੇਂ ਦਿਨ ਵੀ ਹੜਤਾਲ ਜਾਰੀ ਰਹੀ। ਇਸ ਹੜਤਾਲ ਦੀ ਪ੍ਰਧਾਨਗੀ ਜੱਜਪਾਲ ਸਿੰਘ ਕਾਲਾ ਵਲੋਂ ਕੀਤੀ ਗਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਕਾਰ ਨੌਟੀਫਿਕੇਸ਼ਨ ਕਰਕੇ ਮੁਲਾਜ਼ਮਾਂ ਨੂੰ ਤੁਰੰਤ ਪੱਕਿਆਂ ਕਰੇ। ਅੱਜ ਦੇ ਧਰਨੇ ਨੂੰ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਧਰਮ ਸਿੰਘ ਪੱਟੀ, ਡਾ. ਸੁਖਦੇਵ ਸਿੰਘ ਲਹੌਕਾ ਨੇ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਸਰਕਾਰ ਆਪਣਾ ਅੜੀਅਲ ਵਤੀਰਾ ਛੱਡ ਕੇ ਤੁਰੰਤ ਮੰਗਾਂ ਮੰਨੇ।