Now Reading
ਸੰਯੁਕਤ ਕਿਸਾਨ ਮੋਰਚਾ 5 ਜੂਨ ਨੂੰ ਮਨਾਵੇਗਾ ‘ਸੰਪੂਰਨ ਕ੍ਰਾਂਤੀ ਦਿਵਸ’: ਗੁੱਜਰਵਾਲ

ਸੰਯੁਕਤ ਕਿਸਾਨ ਮੋਰਚਾ 5 ਜੂਨ ਨੂੰ ਮਨਾਵੇਗਾ ‘ਸੰਪੂਰਨ ਕ੍ਰਾਂਤੀ ਦਿਵਸ’: ਗੁੱਜਰਵਾਲ

ਡੇਹਲੋ, 2 ਜੂਨ (ਸੰਗਰਾਮੀ ਲਹਿਰ ਬਿਊਰੋ)- ਕਾਲੇ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਅਡਾਨੀਆ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਲਗਾਏ ਲਗਾਤਾਰ ਧਰਨੇ ਦੀ ਅੱਜ ਪ੍ਰਧਾਨਗੀ ਸੁਖਵਿੰਦਰ ਕੌਰ, ਜਸਪ੍ਰੀਤ ਕੌਰ ਤੇ ਮਹਿੰਦਰ ਕੌਰ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆ ਕਿ 5 ਜੂਨ ਨੂੰ ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ‘ਸੰਪੂਰਨ ਅਜਾਦੀ ਦਿਵਸ’ ਦੇ ਤੌਰ ‘ਤੇ ਮਨਾਇਆ ਜਾਵੇਗਾ। ਇਸ ਦਿਨ ਮੋਰਚੇ ਵੱਲੋਂ ਬੀਜੇਪੀ ਦੇ ਵਿਧਾਇਕਾਂ, ਐਮਪੀ, ਆਗੂਆਂ ਦੇ ਘਰਾਂ, ਦਫ਼ਤਰਾਂ ਅਤੇ ਜ਼ਿਲ੍ਹਾ ਤੇ ਤਹਿਸੀਲ ਕੇਂਦਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਪਾਸ ਕੀਤੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਉਹਨਾਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੇ ਪੱਖ ਦੀਆ ਨੀਤੀਆਂ ਬਣਾਉਣ ਵਾਲੀ ਪਾਰਟੀ ਬੀਜੇਪੀ ਨੂੰ ਜਲਦੀ ਹੀ ਲੋਕ ਸੱਤਾ ਤੋਂ ਪਾਸੇ ਕਰ ਦੇਣਗੇ। 5 ਜੂਨ ਦੇ ਰੋਸ ਪ੍ਰਦਰਸ਼ਨ ਲਈ ਪਿੰਡਾਂ ਵਿੱਚ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਹੋਰਨਾ ਤੋਂ ਇਲਾਵਾ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਅਮਨਦੀਪ ਕੌਰ, ਕੁਲਜੀਤ ਕੌਰ ਗਰੇਵਾਲ, ਮੋਨਿਕਾ ਢਿੱਲੋ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੁਰਜੀਤ ਸਿੰਘ ਸੀਲੋ, ਅਮਰੀਕ ਸਿੰਘ ਜੜਤੌਲੀ, ਹਰਭਜਨ ਸਿੰਘ ਸਦੀਲਾ ਸਾਬਕਾ ਐਮਸੀ, ਜਗਮੇਲ ਸਿੰਘ ਰੌੜੀਆ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਮਨਜੀਤ ਸਿੰਘ ਗੁੱਜਰਵਾਲ, ਦਵਿੰਦਰ ਸਿੰਘ, ਗੁਰਮੀਤ ਸਿੰਘ, ਨੱਛਤਰ ਸਿੰਘ, ਬਿਕਰ ਸਿੰਘ, ਕਰਨੈਲ ਸਿੰਘ, ਦਵਿੰਦਰ ਸਿੰਘ, ਗੁਰਉਪਦੇਸ਼ ਸਿੰਘ, ਗੁਰਮੀਤ ਸਿੰਘ ਪੰਮੀ, ਗੁਰਦੇਵ ਸਿੰਘ, ਗੁਰਦੇਵ ਸਿੰਘ, ਦਵਿੰਦਰ ਸਿੰਘ ਬੱਲੋਵਾਲ, ਬਲਜੀਤ ਸਿੰਘ ਸਾਇਆ, ਸਾਹਦੀਪ ਯਾਦਵ, ਹਰਬਿਲਾਸ ਸਿੰਘ, ਸੈਡੀ ਜੜਤੌਲੀ, ਚਤਰ ਸਿੰਘ, ਸਵਰਨਜੀਤ ਸਿੰਘ ਕਾਕਾ, ਬੱਬੂ ਜੜਤੌਲੀ, ਸੋਹਣ ਸਿੰਘ, ਸੁਰਜੀਤ ਸਿੰਘ ਆਦਿ ਹਾਜ਼ਰ ਸਨ।

Scroll To Top