Now Reading
ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਲਗਾਤਾਰ ਧਰਨਾ ਜਾਰੀ

ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਲਗਾਤਾਰ ਧਰਨਾ ਜਾਰੀ

ਡੇਹਲੋ, 2 ਅਪ੍ਰੈਲ (ਸੰਗਰਾਮੀ ਲਹਿਰ ਬਿਊਰੋ)- ਅਡਾਨੀਆ ਦੀ ਖੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਕਾਲੇ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਚੱਲ ਰਹੇ ਲਗਾਤਾਰ ਧਰਨੇ ਦੀ ਅੱਜ ਪ੍ਰਧਾਨਗੀ ਕੁਲਜੀਤ ਕੌਰ ਗਰੇਵਾਲ, ਸੁਖਵਿੰਦਰ ਕੌਰ, ਮਹਿੰਦਰ ਕੌਰ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਜਗਤਾਰ ਸਿੰਘ ਚਕੋਹੀ ਨੇ ਕਿਹਾ ਕਿ ਕਿਰਤੀ ਕਿਸਾਨ ਚੱਲ ਰਹੇ ਅੰਦੋਲਨ ਨੂੰ ਜਿੱਤ ਕੇ ਹੀ ਘਰਾਂ ਨੂੰ ਪਰਤਣਗੇ। ਉਹਨਾ ਮੋਦੀ ਸਰਕਾਰ ਦੀ ਨਿੰਦਿਆਂ ਕਰਦਿਆਂ ਆਖਿਆ ਕਿ ਇਸ ਬੀਜੇਪੀ ਦੀ ਸਰਕਾਰ ਨੂੰ ਕਾਰਪੋਰੇਟ ਘਰਾਣਿਆਂ ਦੇ ਪੱਖ ਦੀਆ ਨੀਤੀਆਂ ਬਣਾਉਣ ਲਈ ਕਾਹਲੀ ਪਈ ਹੈ ਪਰ ਦੇਸ਼ ਦੇ ਕਿਰਤੀ ਕਿਸਾਨ ਮੋਦੀ ਸਰਕਾਰ ਦੀਆ ਚਾਲਾਂ ਸਫਲ ਨਹੀਂ ਹੋਣ ਦੇਣਗੇ। ਮੌਕੇ ਤੇ ਹੋਰਨਾਂ ਤੋਂ ਇਲਾਵਾ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੁਰਜੀਤ ਸਿੰਘ ਸੀਲੋ, ਸਿਕੰਦਰ ਸਿੰਘ ਹਿਮਾਯੂਪੁੱਰ, ਜਸਮੇਲ ਸਿੰਘ ਮੇਲਾ ਬੀਲ੍ਹਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਹਰਵਿੰਦਰ ਸਿੰਘ, ਕੁਲੈਕਟਰ ਸਿੰਘ ਨਾਰੰਗਵਾਲ, ਹਰਜਿੰਦਰ ਸਿੰਘ, ਰਣਵੀਰ ਸਿੰਘ, ਧਰਮਿੰਦਰ ਸਿੰਘ, ਬਲਜੀਤ ਸਿੰਘ ਸਾਇਆ, ਜਰਨੈਲ ਸਿੰਘ, ਬਿਕਰ ਸਿੰਘ, ਹਰਵਿੰਦਰ ਸਿੰਘ, ਮਹਿੰਦਰ ਸਿੰਘ, ਗੁਰਜੀਤ ਸਿੰਘ ਪੰਮੀ, ਬਲਜੀਤ ਸਿੰਘ, ਗੁਰਉਪਦੇਸ਼ ਸਿੰਘ, ਬਲਜਿੰਦਰ ਸਿੰਘ, ਦਵਿੰਦਰ ਸਿੰਘ, ਸੁਖਦੇਵ ਸਿੰਘ ਭੋਮਾ, ਰਣਜੀਤ ਸਿੰਘ ਸਾਇਆ, ਬਲਜੀਤ ਸਿੰਘ ਸਾਇਆ, ਪ੍ਰੀਤਮ ਸਿੰਘ, ਅਮਰਜੀਤ ਸਿੰਘ ਸਾਬਕਾ ਪੰਚ, ਚਰਨਜੀਤ ਸਿੰਘ, ਸ਼ਿੰਦਰਪਾਲ ਸਿੰਘ, ਦਵਿੰਦਰ ਸਿੰਘ ਨਾਰੰਗਵਾਲ, ਮਹਿੰਦਰ ਸਿੰਘ, ਰਣਵੀਰ ਸਿੰਘ, ਅਮਰੀਕ ਸਿੰਘ, ਚਤਰ ਸਿੰਘ, ਸੈਡੀ ਜੜਤੌਲੀ, ਜੀਵਨ, ਕਰਨੈਲ ਸਿੰਘ, ਦਵਿੰਦਰ ਸਿੰਘ, ਨੱਛਤਰ ਸਿੰਘ, ਸੁਰਜੀਤ ਸਿੰਘ, ਗੁਰਦੀਪ ਸਿੰਘ, ਜੀਵਨ, ਹਰਬਿਲਾਸ ਸਿੰਘ, ਰਾਜੂ ਕਿਲ੍ਹਾ ਰਾਏਪੁਰ, ਕਰਨੈਲ ਸਿੰਘ ਆਦਿ ਹਾਜ਼ਰ ਸਨ।

Scroll To Top