Now Reading
ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਲਗਾਤਾਰ ਧਰਨਾ ਜਾਰੀ

ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਲਗਾਤਾਰ ਧਰਨਾ ਜਾਰੀ

ਡੇਹਲੋ, 12ਮਾਰਚ (ਸੰਗਰਾਮੀ ਲਹਿਰ ਬਿਊਰੋ)- ਕਿਲ੍ਹਾ ਰਾਏਪੁਰ ਵਿਖੇ ਅਡਾਨੀਆ ਦੀ ਖੁਸ਼ਕ ਬੰਦਰਗਾਹ ਤੇ ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਲਗਾਏ ਲਗਾਤਾਰ ਧਰਨੇ ਦੀ ਅੱਜ ਪ੍ਰਧਾਨਗੀ ਅਮਨਦੀਪ ਕੌਰ, ਡਾ. ਕਮਲ ਰਤਨ ਤੇ ਪਰਮਜੀਤ ਕੌਰ ਜੜਤੌਲੀ ਨੇ ਕੀਤੀ। ਇਸ ਮੌਕੇ ਤੇ ਸੰਬੋਧਨ ਕਰਦੇ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਸੂਬਾਈ ਪ੍ਰਧਾਨ ਪ੍ਰੋਫੈਸਰ ਸੁਰਿੰਦਰ ਕੌਰ ਨੇ ਆਖਿਆ ਕਿ ਔਰਤਾ ਵੱਲੋਂ ਕਾਲੇ ਕਾਨੂੰਨ ਵਾਪਸ ਕਰਵਾਉਣ ਲਈ ਚੱਲ ਰਹੇ ਅੰਦੋਲਨ ਵਿੱਚ ਭਰਪੂਰ ਯੋਗਦਾਨ ਪਾਇਆ ਜਾ ਰਿਹਾ ਹੈ। ਉਹਨਾ ਕਿਹਾ ਕਿ ਇਸ ਅੰਦੋਲਨ ਦੇ ਵਿੱਚ ਔਰਤਾ ਦੀ ਸ਼ਮੂਲੀਅਤ ਦੀ ਬਹੁਤ ਸਲਘਾ ਹੋ ਰਹੀ ਹੈ। ਜਿਸ ਨਾਲ ਮੋਦੀ ਸਰਕਾਰ ਨੂੰ ਹੱਥਾਂ ਪੈਰਾ ਦੀ ਪਈ ਹੋਈ ਹੈ। ਇਸ ਅੰਦੋਲਨ ਦੀ ਜਿੱਤ ਵੀ ਪੱਕੀ ਹੈ। ਇਸ ਮੌਕੇ ਹੋਰਨਾਂ ਤੋ ਇਲਾਵਾ ਜਨਵਾਦੀ ਇਸਤਰੀ ਸਭਾ ਪੰਜਾਬ ਜਿਲ੍ਹਾ ਲੁਧਿਆਣਾ ਦੇ ਪ੍ਰਧਾਨ ਪਰਮਜੀਤ ਕੌਰ ਕਿਲ੍ਹਾ ਰਾਏਪੁਰ, ਸਕੱਤਰ ਪ੍ਰੋਫੈਸਰ ਪਰਮਜੀਤ ਕੌਰ ਲੁਧਿਆਣਾ, ਸੁਖਵਿੰਦਰ ਕੌਰ, ਮਹਿੰਦਰ ਕੌਰ, ਜਮਹੂਰੀ ਕਿਸਾਨ ਸਭਾ ਦੇ ਜਗਤਾਰ ਸਿੰਘ ਚਕੋਹੀ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਕੁਲੈਕਟਰ ਸਿੰਘ ਨਾਰੰਗਵਾਲ, ਹਰਜਿੰਦਰ ਸਿੰਘ, ਜਰਨੈਲ ਸਿੰਘ, ਬਿਕਰ ਸਿੰਘ, ਹਰਵਿੰਦਰ ਸਿੰਘ, ਮਹਿੰਦਰ ਸਿੰਘ, ਗੁਰਜੀਤ ਸਿੰਘ ਪੰਮੀ, ਗੁਰਉਪਦੇਸ਼ ਸਿੰਘ, ਧਰਮਿੰਦਰ ਸਿੰਘ, ਅਮਰੀਕ ਸਿੰਘ , ਦਵਿੰਦਰ ਸਿੰਘ, ਰਣਜੀਤ ਸਿੰਘ ਸਾਇਆ, ਪ੍ਰੀਤਮ ਸਿੰਘ, ਅਮਰਜੀਤ ਸਿੰਘ ਸਾਬਕਾ ਪੰਚ, ਗੁਰਚਰਨ ਸਿੰਘ ਕਿਲ੍ਹਾ ਰਾਏਪੁਰ, ਚਰਨਜੀਤ ਸਿੰਘ, ਦਵਿੰਦਰ ਸਿੰਘ ਨਾਰੰਗਵਾਲ, ਰਣਵੀਰ ਸਿੰਘ, ਸੁਖਮਿੰਦਰ ਸਿੰਘ ਮਹਿਮਾ ਸਿੰਘ ਵਾਲਾ, ਅਮਰੀਕ ਸਿੰਘ ਜੜਤੌਲੀ, ਗੁਲਜ਼ਾਰ ਸਿੰਘ, ਚਤਰ ਸਿੰਘ, ਸੈਡੀ ਜੜਤੌਲੀ, ਨੱਛਤਰ ਸਿੰਘ, ਸੁਰਜੀਤ ਸਿੰਘ, ਗੁਰਦੀਪ ਸਿੰਘ, ਹਰਬਿਲਾਸ ਸਿੰਘ, ਰਾਜੂ ਕਿਲ੍ਹਾ ਰਾਏਪੁਰ, ਕਰਨੈਲ ਸਿੰਘ, ਦਿਲਬਾਗ ਸਿੰਘ ਡਾਗੋ, ਆਦਿ ਹਾਜ਼ਰ ਸਨ।

Scroll To Top