Now Reading
ਸੰਯੁਕਤ ਕਿਸਾਨ ਮੋਰਚੇ ਦਾ ਕਿਲ੍ਹਾ ਰਾਏਪੁਰ ਵਿਖੇ ਲਗਾਤਾਰ ਧਰਨਾ ਜਾਰੀ

ਸੰਯੁਕਤ ਕਿਸਾਨ ਮੋਰਚੇ ਦਾ ਕਿਲ੍ਹਾ ਰਾਏਪੁਰ ਵਿਖੇ ਲਗਾਤਾਰ ਧਰਨਾ ਜਾਰੀ

ਡੇਹਲੋ, 21 ਫਰਵਰੀ (ਸੰਗਰਾਮੀ ਲਹਿਰ ਬਿਊਰੋ)- ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਕਿਲ੍ਹਾ ਰਾਏਪੁਰ ਵਿਖੇ ਅਡਾਨੀਆ ਦੀ ਖੁਸ਼ਕ ਬੰਦਰਗਾਹ ‘ਤੇ ਲਗਾਤਾਰ ਧਰਨੇ ਦੀ ਅੱਜ ਪ੍ਰਧਾਨਗੀ ਸੁਖਵਿੰਦਰ ਕੌਰ, ਰਜਿੰਦਰ ਕੌਰ, ਜਰਨੈਲ ਕੌਰ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਬੈਂਕ ਮੁਲਾਜ਼ਮਾਂ ਦੀ ਜਥੇਬੰਦੀ ਦੇ ਸਾਬਕਾ ਆਗੂ ਸੱਜਣ ਸਿੰਘ ਨੇ ਆਖਿਆ ਕਿ ਅਡਾਨੀ-ਅੰਬਾਨੀ ਵਰਗੇ ਕਾਰਪੋਰੇਟ ਘਰਾਣਿਆਂ ਵੱਲੋਂ ਅਸਲ ਵਿੱਚ ਚੋਣਾਂ ਜਿੱਤਣ ਲਈ ਪੈਸਾ ਖਰਚਿਆ ਜਾ ਰਿਹਾ ਹੈ। ਉਹ ਰਾਜਸੀ ਪਾਰਟੀ ਨੂੰ ਚੋਣਾਂ ਵਿੱਚ ਖਰਚ ਲਈ ਫੰਡ ਦਿੰਦੀਆਂ ਹਨ ਤੇ ਜਿੱਤਣ ਤੋਂ ਬਾਅਦ ਆਪਣੇ ਹਿੱਤ ਵਿੱਚ ਨੀਤੀਆਂ ਬਣਾਉਣ ਲਈ ਦਬਾਅ ਬਣਾਉਂਦੀਆਂ ਹਨ। ਜਿਸ ਕਰਕੇ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹਿਤ ਵਿੱਚ ਕੰਮ ਕਰਦੀ ਹੈ, ਜਿਸ ਦਾ ਸਾਨੂੰ ਡੱਟ ਕੇ ਵਿਰੋਧ ਕਰਨਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਗਤਾਰ ਸਿੰਘ ਚਕੋਹੀ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਸੁਖਮਿੰਦਰ ਸਿੰਘ ਮਹਿਮਾ ਸਿੰਘ ਵਾਲਾ, ਜਨਵਾਦੀ ਇਸਤਰੀ ਸਭਾ ਪੰਜਾਬ ਯੂਨਿਟ ਕਿਲ੍ਹਾ ਰਾਏਪੁਰ ਦੇ ਪ੍ਰਧਾਨ ਪਰਮਜੀਤ ਕੌਰ, ਕੁਲਜੀਤ ਕੌਰ ਗਰੇਵਾਲ, ਮਹਿੰਦਰ ਕੌਰ, ਬਲਵਿੰਦਰ ਸਿੰਘ ਜੱਗਾਂ, ਸੁਰਜੀਤ ਸਿੰਘ ਸੀਲੋ, ਗੁਰਜੀਤ ਸਿੰਘ ਪੰਮੀ ਘੁੰਗਰਾਣਾ, ਕੁਲੈਕਟਰ ਸਿੰਘ ਨਾਰੰਗਵਾਲ, ਹਰਵਿੰਦਰ ਸਿੰਘ, ਸ਼ਿੰਗਾਰਾ ਸਿੰਘ, ਗਾਰਾਂ ਸਿੰਘ, ਸੁਖਦੀਪ ਸਿੰਘ, ਗੁਰਉਪਦੇਸ਼ ਸਿੰਘ, ਗੁਰਜੀਤ ਸਿੰਘ ਪੰਮੀ, ਧਰਮਿੰਦਰ ਸਿੰਘ, ਸਵਿੰਦਰ ਸਿੰਘ ਤਲਵੰਡੀ, ਅਵਤਾਰ ਸਿੰਘ ਬੱਲੋਵਾਲ, ਦਵਿੰਦਰ ਸਿੰਘ, ਗੁਰਦੀਪ ਸਿੰਘ, ਹਰਜਿੰਦਰ ਸਿੰਘ, ਰਣਜੀਤ ਸਿੰਘ ਸਾਇਆ, ਗੁਰਚਰਨ ਸਿੰਘ ਕਿਲ੍ਹਾ ਰਾਏਪੁਰ, ਅਮਰੀਕ ਸਿੰਘ, ਬਾਬਾ ਬਿੰਦਰ ਸਿੰਘ, ਗੁਲਜਾਰ ਸਿੰਘ, ਹਰਬਿਲਾਸ ਸਿੰਘ, ਰਾਜੂ, ਸੁਰਜੀਤ ਸਿੰਘ, ਮਹਿੰਦਰ ਸਿੰਘ, ਅਜੇਪਾਲ ਸਿੰਘ ਲੋਹਗੜ੍ਹ, ਹਰਚਰਨ ਸਿੰਘ ਆਦਿ ਹਾਜ਼ਰ ਸਨ।

Scroll To Top