
ਤਰਨਤਾਰਨ, 14 ਅਕਤੂਬਰ (ਸੰਗਰਾਮੀ ਲਹਿਰ ਬਿਊਰੋ)- ਅੱਜ ਸੰਯੁਕਤ ਕਿਸਾਨ ਮੋਰਚੇ ਤਰਨਤਾਰਨ ਦੀ ਮੀਟਿੰਗ ਬਲਦੇਵ ਸਿੰਘ ਧੂੰਦਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਉਲੀਕੇ ਪ੍ਰੋਗਰਾਮਾ ਤੇ ਗੰਭੀਰਤਾ ਨਾਲ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਦੇ ਫੈਸਲੇ ਪ੍ਰੈਸ ਨੂੰ ਜਾਰੀ ਕਰਦਿਆਂ ਜਿਲ੍ਹੇ ਦੇ ਕਨਵੀਨਰ ਮੁਖਤਾਰ ਸਿੰਘ ਮੱਲਾ, ਕੋ ਕਨਵੀਨਰ ਠੇਕੇਦਾਰ ਅੰਮ੍ਰਿਤਪਾਲ ਸਿੰਘ ਜੋੜਾ ਨੇ ਕਿਹਾ ਕਿ ਪਹਿਲਾਂ 15 ਅਕਤੂਬਰ ਦੀ ਬਜਾਏ ਹੋਣ 16 ਅਕਤੂਬਰ ਨੂੰ ਮੋਦੀ ਅਤੇ ਮਿਸ਼ਰਾ ਦੇ ਪੁਤਲੇ ਫੂਕੇ ਜਾਣਗੇ ਅਤੇ ਅਠਾਰਾਂ ਅਕਤੂਬਰ ਨੂੰ ਰੇਲ ਰੋਕੀਆ ਜਾਣ ਗਈਆਂ।
ਮੀਟਿੰਗ ਵਿੱਚ ਕੇਂਦਰ ਸਰਕਾਰ ਨੇ ਬੀਐਸਐਫ ਦੀ ਰੇਂਜ ਸੀਮਾ ਪੰਜਾਹ ਕਿਲੋਮੀਟਰ ਕਰਨ ਦੇ ਵਿਰੋਧ ਵਿਚ ਮਤਾ ਪਾਸ ਕੀਤਾ ਗਿਆ ਅਤੇ ਕੇਦਰ ਦੇ ਫੈਸਲੇ ਦੀ ਜੋਰਦਾਰ ਕੀਤੀ। ਅੱਜ ਦੀ ਮੀਟਿੰਗ ਵਿਚ ਜਮਹੂਰੀ ਕਿਸਾਨ ਸਭਾ ਦੇ ਮੁਖਤਾਰ ਸਿੰਘ ਮੱਲਾ ਕਨਵੀਨਰ ਸੰਯੁਕਤ ਮੋਰਚਾ, ਮਾਸਟਰ ਦਲਜੀਤ ਸਿੰਘ ਦਿਆਲਪੁਰ, ਜਸਪਾਲ ਸਿੰਘ ਝਬਾਲ, ਬਲਦੇਵ ਸਿੰਘ ਪੰਡੋਰੀ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਅਜੈਬ ਸਿੰਘ ਦੀਨਪੁਰ, ਠੇਕੇਦਾਰ ਅੰਮ੍ਰਿਤਪਾਲ ਸਿੰਘ ਕੋ ਕਨਵੀਨਰ ਸੰਯੁਕਤ ਮੋਰਚਾ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਸਾਹਿਬ ਸਿੰਘ ਢੱਲ, ਕੁੱਲ ਹਿੰਦ ਕਿਸਾਨ ਸਭਾ ਬਲਦੇਵ ਸਿੰਘ ਧੂੰਦਾ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਸੁਖਦੇਵ ਸਿੰਘ ਤੁਡ਼, ਕਿਸਾਨ ਸੰਘਰਸ਼ ਕਮੇਟੀ (ਪੰਨੂ) ਪਲਵਿੰਦਰ ਸਿੰਘ ਪੰਨੂ, ਕਿਸਾਨ ਸੰਘਰਸ਼ ਕਮੇਟੀ (ਕੋਟਬੁੱਢਾ) ਬਲਵਿੰਦਰ ਸਿੰਘ ਬੋਪਾਰਾਏ, ਮੁਖਤਾਰ ਸਿੰਘ ਤਲਵੰਡੀ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਨੁਮਾਇੰਦਿਆ ਨੇ ਭਾਗ ਲਿਆ।