Now Reading
ਸੰਯੁਕਤ ਕਿਸਾਨ ਮੋਰਚੇ ਨੇ ਵਾਪਸ ਮੋੜੇ ਚਿਪ ਵਾਲੇ ਮੀਟਰ ਲਾਉਣ ਆਏ ਮੁਲਾਜ਼ਮ

ਸੰਯੁਕਤ ਕਿਸਾਨ ਮੋਰਚੇ ਨੇ ਵਾਪਸ ਮੋੜੇ ਚਿਪ ਵਾਲੇ ਮੀਟਰ ਲਾਉਣ ਆਏ ਮੁਲਾਜ਼ਮ

ਡੇਹਲੋਂ, 29 ਸਤੰਬਰ (ਸੰਗਰਾਮੀ ਲਹਿਰ ਬਿਊਰੋ)- ਪਿੰਡਾਂ ਵਿੱਚ ਬਿਜਲੀ ਬੋਰਡ ਵੱਲੋਂ ਚਿਪ ਵਾਲੇ ਮੀਟਰ ਲਾਉਣ ਆਏ ਮੁਲਾਜ਼ਮਾਂ ਨੂੰ ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਦੇ ਆਗੂਆਂ ਦੇ ਰੋਹ ਦਾ ਸ਼ਿਕਾਰ ਹੋਣਾ ਪਿਆ। ਜਿਸ ਕਰਕੇ ਉਹਨਾਂ ਨੂੰ ਕਸਬਾ ਡੇਹਲੋ ਤੋਂ ਬਿਨਾ ਮੀਟਰ ਲਗਾਏ ਵਾਪਸ ਵੀ ਮੁੜਨਾ ਪਿਆ। ਇਸ ਮੌਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਰਘਵੀਰ ਸਿੰਘ ਬੈਨੀਪਾਲ, ਜਗਤਾਰ ਸਿੰਘ ਚਕੋਹੀ, ਅਮਰੀਕ ਸਿੰਘ ਜੜਤੌਲੀ, ਸੁਰਜੀਤ ਸਿੰਘ ਸੀਲੋ, ਗੁਰਉਪਦੇਸ਼ ਸਿੰਘ ਘੁੰਗਰਾਣਾ ਤੇ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਦੀ ਅਗਵਾਈ ਵਿੱਚ ਚਿਪ ਵਾਲੇ ਮੀਟਰ ਲਾਉਣ ਆਏ ਮੁਲਾਜ਼ਮਾਂ ਨੂੰ ਮੀਟਰ ਲਾਉਣ ਤੋਂ ਰੋਕ ਦਿੱਤਾ। ਮਗਰੋਂ ਆਗੂਆਂ ਨੇ ਦੱਸਿਆ ਕਿ ਪੰਜਾਬ ਦੀ ਕਾਂਗਰਸ ਸਰਕਾਰ ਪਾਵਰਕੌਮ ਨੂੰ ਨਿੱਜੀ ਕੰਪਨੀਆਂ ਨੂੰ ਵੇਚਣਾ ਚਾਹੁੰਦੀ ਹੈ, ਜਿਸ ਕਰਕੇ ਉਹਨਾਂ ਕੰਪਨੀਆਂ ਦੀਆ ਸ਼ਰਤਾਂ ਹੇਠ ਇਹ ਮੀਟਰ ਲਗਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਕਿਰਤੀ ਕਿਸਾਨ ਕੇਂਦਰ ਤੇ ਪੰਜਾਬ ਸਰਕਾਰ ਦੀਆ ਲੋਕ ਵਿਰੋਧੀ ਨੀਤੀਆਂ ਲਾਗੂ ਨਹੀਂ ਹੋਣ ਦੇਣਗੇ।

Scroll To Top