Now Reading
ਸੰਯੁਕਤ ਕਿਸਾਨ ਮੋਰਚੇ ਨੇ ਵਿਧਾਇਕ ਪਾਹੜਾ ਦੇ ਘਰ ਅੱਗੇ ਦਿੱਤਾ ਧਰਨਾ

ਸੰਯੁਕਤ ਕਿਸਾਨ ਮੋਰਚੇ ਨੇ ਵਿਧਾਇਕ ਪਾਹੜਾ ਦੇ ਘਰ ਅੱਗੇ ਦਿੱਤਾ ਧਰਨਾ

ਗੁਰਦਾਸਪੁਰ, 2 ਅਕਤੂਬਰ (ਸੰਗਰਾਮੀ ਲਹਿਰ ਬਿਊਰੋ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਪਹਿਲੀ ਅਕਤੂਬਰ ਦੀ ਥਾਂ ਗਿਆਰਾਂ ਅਕਤੂਬਰ ਕਰ ਦੇਣ ਵਿਰੁੱਧ ਅਜ ਹਾਕਮ ਪਾਰਟੀਆਂ ਦੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਦਿੱਤੇ ਗਏ।

ਇਸ ਸੰਕੇਤਕ ਧਰਨੇ ਦੀ ਅਗਵਾਈ ਮੱਖਣ ਸਿੰਘ ਤਿੱਬੜ, ਸੁਖਦੇਵ ਸਿੰਘ ਗੋਸਲ, ਸੂਬੇਦਾਰ ਐੱਸ ਪੀ ਸਿੰਘ ਗੋਸਲ, ਗੁਰਦੀਪ ਸਿੰਘ ਮੁਸਤਫਾਬਾਦ, ਸੁਖਦੇਵ ਸਿੰਘ ਭਾਗੋਕਾਵਾਂ, ਸਲਵਿੰਦਰ ਸਿੰਘ ਗੋਸਲ ਆਦਿ ਨੇ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਮੱਖਣ ਸਿੰਘ ਕੁਹਾੜ, ਅਜੀਤ ਸਿੰਘ ਹੁੰਦਲ, ਦਲਬੀਰ ਸਿੰਘ ਦੁੱਗਰੀ, ਅਵਿਨਾਸ਼ ਸਿੰਘ, ਬਲਵਿੰਦਰ ਸਿੰਘ ਰਵਾਲ, ਕਪੂਰ ਸਿੰਘ ਘੁੰਮਣ, ਕਰਨੈਲ  ਸਿੰਘ ਪੰਛੀ, ਮਨਮੋਹਨ ਸ਼ੀਨਾ ਆਦਿ ਬੁਲਾਰਿਆਂ ਨੇ ਕੇਂਦਰ ਸਰਕਾਰ ਤੇ ਦੋਸ਼ ਲਾਇਆ ਕਿ ਉਹ ਝੋਨੇ ਦੀ ਖ਼ਰੀਦ ਦਸ ਦਿਨ ਲੇਟ ਕਰ ਕੇ ਕਾਲੇ ਕਾਨੂੰਨ ਰੱਦ ਕਰਾਉਣ ਲਈ ਲੜ ਰਹੇ ਕਿਸਾਨਾਂ ਤੋਂ  ਤੋਂ ਬਦਲਾ ਲੈਣਾ ਚਾਹੁੰਦੀ ਹੈ ਉਨ੍ਹਾਂ ਕਿਹਾ ਕਿ ਕਿਸਾਨ ਇਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ। ਆਗੂਆਂ ਨੇ ਇਹ ਵੀ ਕਿਹਾ ਕਿ ਪੰਜਾਬ ਦੀ ਨਵੀਂ ਕਾਂਗਰਸ ਸਰਕਾਰ ਨੂੰ ਇਸ ਮਸਲੇ ਨੂੰ ਗੰਭੀਰਤਾ ਲੈਣਾ ਚਾਹੀਦਾ ਹੈ ਅਤੇ ਪੰਜਾਬ ਦੀ ਸਾਰੀ ਵਜ਼ਾਰਤ ਅਤੇ ਸਾਰੇ ਵਿਧਾਇਕਾਂ ਨੂੰ ਨਾਲ ਲੈ ਕੇ ਦਿੱਲੀ ਸਰਕਾਰ ਦੀ ਪ੍ਰਧਾਨ ਮੰਤਰੀ ਮੋਦੀ ਦੇ ਘਰ ਅੱਗੇ ਧਰਨਾ ਦੇਣਾ ਚਾਹੀਦਾ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਖ਼ਰੀਦ ਜਲਦੀ ਸ਼ੁਰੂ ਨਾ ਹੋਈ ਤਾਂ ਧਰਨੇ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਐਲਾਨ ਕੀਤਾ ਗਿਆ ਕਿ ਤਿੰਨ ਅਕਤੂਬਰ ਨੂੰ ਫਿਰ ਕਾਂਗਰਸ ਦੇ ਵਿਧਾਇਕਾਂ ਦੇ ਘਰਾਂ ਅੱਗੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਧਰਨੇ ਦਿੱਤੇ ਜਾਣਗੇ। ਇਸ ਗੱਲ ਤੇ ਹੈਰਾਨੀ ਜ਼ਾਹਰ ਕੀਤੀ ਗਈ ਕਿ ਜਦੋਂ ਤੋਂ ਦੇਸ਼ ਆਜ਼ਾਦ ਹੋਇਆ ਹੈ ਅੱਜ ਤਕ ਕਦੇ ਵੀ ਝੋਨੇ ਦੀ ਖਰੀਦ ਇੱਕ ਅਕਤੂਬਰ ਤੋਂ ਲੇਟ ਨਹੀਂ ਹੋਈ ਪ੍ਰੰਤੂ ਇਸ ਵਾਰ ਐਸਾ ਕੀ ਵਾਪਰ ਗਿਆ ਕਿ ਝੋਨਾਂ ਦਸ ਦਿਨ ਲੇਟ ਕਰ ਦਿੱਤਾ ਗਿਆ ਹੈ, ਇਸ ਨਾਲ ਕਿਸਾਨ ਬਹੁਤ ਖੱਜਲ ਖੁਆਰੀ ਹੋਣਗੇ। ਕਿਸਾਨਾਂ ਕੋਲ ਝੋਨੇ ਦੇ ਭੰਡਾਰਨ ਵਾਸਤੇ ਕੋਈ ਜਗ੍ਹਾ ਨਹੀਂ ਹੁੰਦੀ। ਜਿਨ੍ਹਾਂ ਕਿਸਾਨਾਂ ਨੇ ਝੋਨਾ ਮੰਡੀ ਵਿੱਚ ਸੁੱਟ ਦਿੱਤਾ ਹੈ ਉਸ ਦਾ ਕੀ ਹਸ਼ਰ ਹੋਵੇਗਾ ਇਹ ਸਾਰੇ ਜਾਣਦੇ ਹਾਂ। ਸੇਲ ਦੇ ਨਾਂ ਤੇ ਕਿਸਾਨਾਂ ਨੂੰ ਖ਼ਰਾਬ ਕਰਨਾ ਖੱਜਲ ਖੁਆਰ ਕਰਨਾ ਕਿਸੇ ਤਰ੍ਹਾਂ ਵੀ ਤਰਕਸੰਗਤ ਨਹੀਂ ਹੈ, ਇਸ ਲਈ ਫੌਰੀ ਤੌਰ ਤੇ ਝੋਨੇ ਦੀ ਖਰੀਦ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ।

 ਆਗੂਆਂ ਚਿਤਾਵਨੀ ਦਿੱਤੀ ਕਿ ਅਗਰ ਐਸਾ ਨਾ ਹੋਇਆ ਸੰਘਰਸ਼ ਹੋਰ ਰੂਪ ਅਖ਼ਤਿਆਰ ਕਰੇਗਾ। ਧਰਨੇ ਨੂੰ ਹੋਰਨਾਂ ਤੋਂ ਇਲਾਵਾ ਮਲਕੀਤ ਸਿੰਘ ਬੁੱਢਾਕੋਟ ਗੁਰਮੀਤ ਸਿੰਘ ਥਾਣੇਵਾਲ ਸਲਵਿੰਦਰ ਸਿੰਘ ਲੱਖੂਵਾਲ ਬਲਵਿੰਦਰ ਸਿੰਘ ਕੁਲਬੀਰ ਸਿੰਘ ਗੁਰਾਇਆ ਆਦਿ ਨੇ ਵੀ ਸੰਬੋਧਨ ਕੀਤਾ।

See Also

ਇਸੇ ਦੌਰਾਨ ਚਲਦੇ ਪੱਕੇ ਮੋਰਚੇ ਤੇ ਅੱਜ ਸਾਬਕਾ ਸੈਨਿਕ ਸੰਘਰਸ਼ ਕਮੇਟੀ ਵੱਲੋਂ ਸੂਬੇਦਾਰ ਦਲਵੀਰ ਸਿੰਘ ਡੁੱਗਰੀ ਹਵਾਲਦਾਰ ਸ਼ਿੰਗਾਰਾ ਸਿੰਘ ਸੂਬੇਦਾਰ ਸ਼ਿੰਗਾਰਾ ਸਿੰਘ ਜੋਗਿੰਦਰ ਸਿੰਘ ਨਾਇਕ ਮਹਿੰਦਰ ਸਿੰਘ ਆਦਿ ਦਾ ਜੱਥਾ ਭੁੱਖ ਹੜਤਾਲ ਤੇ ਬੈਠਾ।

Scroll To Top