Now Reading
ਸੰਯੁਕਤ ਕਿਸਾਨ ਮੋਰਚੇ ਵੱਲੋਂ 23 ਫਰਵਰੀ ਨੂੰ ਮਨਾਇਆ ਜਾਵੇਗਾ ‘ਪਗੜੀ ਸੰਭਾਲ ਦਿਵਸ’

ਸੰਯੁਕਤ ਕਿਸਾਨ ਮੋਰਚੇ ਵੱਲੋਂ 23 ਫਰਵਰੀ ਨੂੰ ਮਨਾਇਆ ਜਾਵੇਗਾ ‘ਪਗੜੀ ਸੰਭਾਲ ਦਿਵਸ’

ਡੇਹਲੋ, 22 ਫਰਵਰੀ (ਸੰਗਰਾਮੀ ਲਹਿਰ ਬਿਊਰੋ)- ਪਗੜੀ ਸੰਭਾਲ ਜੱਟਾ ਲਹਿਰ ਦੇ ਆਗੂ ਚਾਚਾ ਅਜੀਤ ਸਿੰਘ ਦੇ ਜਨਮ ਦਿਨ ਮੌਕੇ ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ‘ਪਗੜੀ ਸੰਭਾਲ ਦਿਵਸ’ ਮਨਾਇਆ ਜਾਵੇਗਾ। ਇਸ ਮੌਕੇ ਕਿਰਤੀ ਕਿਸਾਨਾਂ ਵੱਲੋਂ ਚੱਲ ਰਹੇ ਮੋਰਚਿਆਂ ‘ਤੇ ਪ੍ਰੋਗਰਾਮ ਕੀਤੇ ਜਾਣਗੇ। ਇਸੇ ਕੜੀ ਤਹਿਤ ਕਿਲ੍ਹਾ ਰਾਏਪੁਰ ਵਿਖੇ ਅਡਾਨੀਆ ਦੀ ਖੁਸ਼ਕ ਬੰਦਰਗਾਹ ‘ਤੇ ਵੀ ਸਮਾਗਮ ਕੀਤਾ ਜਾਵੇਗਾ। ਇਸ ਸਮੇਂ ਭਾਈ ਮਨਜੀਤ ਸਿੰਘ ਖਾਲਸਾ ਬੁਟਾਰੀ ਵਾਲਿਆਂ ਦਾ ਕਵੀਸ਼ਰੀ ਜਥਾ ਆਪਣੀਆ ਵਾਰਾਂ ਵੀ ਗਾਉਣਗੇ। ਲਗਾਤਾਰ ਧਰਨੇ ‘ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਜਗਤਾਰ ਸਿੰਘ ਚਕੋਹੀ ਨੇ ਅੱਜ ਉਕਤ ਵਿਾਚਰ ਪੇਸ਼ ਕੀਤੇ। ਅੱਜ ਦੇ ਧਰਨੇ ਦੀ ਪ੍ਰਧਾਨਗੀ ਮਹਿੰਦਰ ਕੌਰ, ਸੁਖਵਿੰਦਰ ਕੌਰ ਨੇ ਕੀਤੀ। ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਸੁਖਮਿੰਦਰ ਸਿੰਘ ਮਹਿਮਾ ਸਿੰਘ ਵਾਲਾ, ਜਨਵਾਦੀ ਇਸਤਰੀ ਸਭਾ ਪੰਜਾਬ ਯੂਨਿਟ ਕਿਲ੍ਹਾ ਰਾਏਪੁਰ ਦੇ ਪ੍ਰਧਾਨ ਪਰਮਜੀਤ ਕੌਰ, ਕੁਲਜੀਤ ਕੌਰ ਗਰੇਵਾਲ, ਮਹਿੰਦਰ ਕੌਰ, ਬਲਵਿੰਦਰ ਸਿੰਘ ਜੱਗਾਂ, ਸੁਰਜੀਤ ਸਿੰਘ ਸੀਲੋ, ਕੁਲੈਕਟਰ ਸਿੰਘ ਨਾਰੰਗਵਾਲ, ਹਰਵਿੰਦਰ ਸਿੰਘ, ਸ਼ਿੰਗਾਰਾ ਸਿੰਘ, ਸੁਖਦੀਪ ਸਿੰਘ, ਗੁਰਉਪਦੇਸ਼ ਸਿੰਘ, ਗੁਰਜੀਤ ਸਿੰਘ ਪੰਮੀ, ਧਰਮਿੰਦਰ ਸਿੰਘ, ਸਵਿੰਦਰ ਸਿੰਘ ਤਲਵੰਡੀ, ਅਵਤਾਰ ਸਿੰਘ ਬੱਲੋਵਾਲ, ਦਵਿੰਦਰ ਸਿੰਘ, ਗੁਰਦੀਪ ਸਿੰਘ, ਹਰਜਿੰਦਰ ਸਿੰਘ, ਰਣਜੀਤ ਸਿੰਘ ਸਾਇਆ, ਗੁਰਚਰਨ ਸਿੰਘ ਕਿਲ੍ਹਾ ਰਾਏਪੁਰ, ਅਮਰੀਕ ਸਿੰਘ, ਬਾਬਾ ਬਿੰਦਰ ਸਿੰਘ, ਗੁਲਜਾਰ ਸਿੰਘ, ਹਰਬਿਲਾਸ ਸਿੰਘ, ਰਾਜੂ, ਸੁਰਜੀਤ ਸਿੰਘ, ਮਹਿੰਦਰ ਸਿੰਘ, ਅਜੇਪਾਲ ਸਿੰਘ ਲੋਹਗੜ੍ਹ, ਹਰਚਰਨ ਸਿੰਘ ਆਦਿ ਹਾਜ਼ਰ ਸਨ।

Scroll To Top