Now Reading
ਸੰਸਦ ਵੱਲ ਪੈਦਲ ਮਾਰਚ ਕਰਨ ਦਾ ਐਲਾਨ

ਸੰਸਦ ਵੱਲ ਪੈਦਲ ਮਾਰਚ ਕਰਨ ਦਾ ਐਲਾਨ

ਨਵੀਂ ਦਿੱਲੀ, 25 ਜਨਵਰੀ (ਸੰਗਰਾਮੀ ਲਹਿਰ ਬਿਊਰੋ)-ਸੰਯੁਕਤ ਕਿਸਾਨ ਮੋਰਚੇ ਨੇ ਅੱਜ ਕਿਸਾਨੀ ਕਾਨੂੰਨਾਂ ਦਾ ਵਿਰੋਧ ਕਰਨ ਲਈ 1 ਫਰਵਰੀ ਨੂੰ ਸੰਸਦ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ 1 ਫਰਵਰੀ ਨੂੰ ਸੰਸਦ ਵੱਲ ਪੈਦਲ ਮਾਰਚ ਕੀਤਾ ਜਾਵੇਗਾ ਅਤੇ ਇਸ ਦਿਨ ਕੇਂਦਰ ਸਰਕਾਰ ਆਪਣਾ ਕੇਂਦਰੀ ਬਜਟ ਪੇਸ਼ ਕਰੇਗੀ। ਮੋਰਚੇ ਨੇ ਇਹ ਵੀ ਐਲਾਨ ਕੀਤਾ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ। ਵਰਨਣਯੋਗ ਹੈ ਕਿ ਸੰਸਦ ਦਾ ਬਜਟ ਸੈਸਨ 29 ਜਨਵਰੀ ਨੂੰ ਸੁਰੂ ਹੋਵੇਗਾ। ਮੰਗਲਵਾਰ ਨੂੰ ਗਣਤੰਤਰ ਦਿਵਸ ਲਈ ਟਰੈਕਟਰ ਰੈਲੀ ਹੋ ਰਹੀ ਹੈ, ਜਿਸ ਬਾਰੇ ਕਿਹਾ ਜਾ ਰਿਹਾ ਹੈ ਕਿ ਇਸ ਨੂੰ ਮੁਕੰਮਲ ਕਰਨ ਲਈ ਕਈ ਦਿਨ ਲੱਗਣ ਦੀ ਸੰਭਵਾਨਾ ਹੈ।

Scroll To Top