Now Reading
ਸੱਤਵਾਂ ਜਥਾ ਦਿੱਲੀ ਲਈ ਹੋਇਆ ਰਵਾਨਾ

ਸੱਤਵਾਂ ਜਥਾ ਦਿੱਲੀ ਲਈ ਹੋਇਆ ਰਵਾਨਾ

ਚੇਤਨਪੁਰਾ, 5 ਜਨਵਰੀ (ਸੰਗਰਾਮੀ ਲਹਿਰ ਬਿਊਰੋ)- ਖੇਤੀ ਵਿਰੋਧੀ ਕਾਨੂੰਨ, ਬਿਜਲੀ ਸੋਧ ਕਾਨੂੰਨ 2020, ਪ੍ਰਦੂਸ਼ਣ ਸਬੰਧੀ ਆਰਡੀਨੈਂਸ ਜਿਸ ਤਹਿਤ ਇੱਕ ਕਰੋੜ ਰੁਪਏ ਜੁਰਮਾਨਾ ਅਤੇ ਪੰਜ ਸਾਲ ਕੈਦ ਦੀ ਸਜ਼ਾ ਦੇਣ ਦਾ ਫੈਸਲਾ ਕੀਤਾ ਗਿਆ ਹੈ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਵੱਖ-ਵੱਖ ਬਾਰਡਰਾਂ ‘ਤੇ ਕਿਸਾਨ ਅੰਦੋਲਨ ਚੱਲ ਰਹੇ ਹਨ ਅਤੇ ਜਥੇਬੰਦੀਆਂ ਦੀ ਅਗਵਾਈ ਹੇਠ ਪੰਜਾਬ ਵਿੱਚੋਂ ਕਿਰਤੀ ਲੋਕ ਲਗਾਤਾਰ ਜਥਿਆਂ ਦੇ ਰੂਪ ਵਿੱਚ ਸ਼ਾਮਲ ਹੋ ਰਹੇ ਹਨ। ਇਸੇ ਲੜੀ ਤਹਿਤ ਤਹਿਸੀਲ ਅਜਨਾਲਾ ਦੇ ਪਿੰਡ ਮੱਲੂ ਨੰਗਲ ਤੋਂ ਜਮਹੂਰੀ ਕਿਸਾਨ ਸਭਾ ਦੀ ਅਗਵਾਈ ਹੇਠ ਸੱਤਵਾਂ ਜਥਾ ਸਿੰਘੂ ਬਾਰਡਰ ਲਈ ਰਵਾਨਾ ਹੋਇਆ। ਅੱਜ ਦੇ ਜਥੇ ਦੀ ਅਗਵਾਈ ਗੁਰਵਿੰਦਰ ਸਿੰਘ ਮੱਲੂ ਨੰਗਲ, ਸੁਖਬੀਰ ਸਿੰਘ ਮੱਲੂ ਨੰਗਲ, ਸ਼ਬੇਗ ਸਿੰਘ ਮੱਲੂ ਨੰਗਲ ਨੇ ਕੀਤੀ। ਇਸ ਮੌਕੇ ਹਾਜ਼ਰ ਆਗੂਆਂ ਨੇ ਕਿਹਾ ਕਿ ਕਾਨੂੰਨ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਜਥੇ ਦੇ ਰਵਾਨਾ ਹੋਣ ਸਮੇਂ ਨਵਦੀਪ ਸਿੰਘ ਪੁੱਤਰ ਕਾਰਜ ਸਿੰਘ ਨੇ ਜਮਹੂਰੀ ਕਿਸਾਨ ਸਭਾ ਨੂੰ 10000 ਰੁਪਏ ਅਤੇ ਮਾਝਾ ਯੂਥ ਕਲੱਬ ਬ੍ਰਿਸਬੇਨ ਵੱਲੋਂ ਵਹੀਕਲ ਵਿਚ ਡੀਜ਼ਲ ਪਵਾਉਣ ਲਈ 5000 ਰੁਪਏ ਸਹਾਇਤਾ ਦਿੱਤੀ ਗਈ।

Scroll To Top