
ਰਾਜਾਸਾਂਸੀ, 29 ਜੁਲਾਈ (ਸੰਗਰਾਮੀ ਲਹਿਰ ਬਿਊਰੋ)- ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਅੱਜ
ਹਲਕਾ ਅਜਨਾਲਾ ਦੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ ‘ਚ ਯਾਦ ਪੱਤਰ ਦਿੱਤਾ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਦੁਧਰਾਏ, ਅਮਰਜੀਤ ਸਿੰਘ ਭੀਲੋਵਾਲ, ਸਾਹਿਬ ਸਿੰਘ ਮਲੂਨੰਗਲ, ਰਜਿੰਦਰ ਸਿੰਘ ਭਲਾ ਪਿੰਡ, ਸਾਹਿਬ ਸਿੰਘ ਠੱਠੀ, ਜਗਤਾਰ ਸਿੰਘ ਬੂਆਨੰਗਲੀ, ਬੇਅੰਤ ਸਿੰਘ ਤੇ ਸੰਤੋਖ ਸਿੰਘ ਮਲੂਨੰਗਲ, ਬੀਕੇਯੂ ਉਗਰਾਹਾਂ ਦੇ ਆਗੂ ਬਘੇਲ ਸਿੰਘ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾ ਆਗੂ ਕੁਲਵੰਤ ਸਿੰਘ ਮੱਲੂਨੰਗਲ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵਲੋਂ ਮਜ਼ਦੂਰਾਂ ਨਾਲ ਕੀਤੇ ਝੂਠੇ ਚੋਣ ਵਾਅਦਿਆਂ ਖਿਲਾਫ਼ ਜੰਮਕੇ ਨਾਅਰੇਬਾਜੀ ਕੀਤੀ। ਆਗੂਆਂ ਨੇ ਪਟਿਆਲਾ ਵਿਖੇ ਲੱਗਣ ਵਾਲੇ ਤਿੰਨ ਦਿਨਾਂ ਧਰਨੇ ‘ਚ ਵੱਡੀ ਗਿਣਤੀ ‘ਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ।