ਫਤਿਆਬਾਦ : ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂਆਂ ਵਲੋਂ ਹੜ੍ਹਾਂ ਦੇ ਪਾਣੀ ਦੇ ਲਪੇਟ ‘ਚ ਆਏ ਪਿੰਡਾਂ ਭੈਲ ਢਾਏ ਵਾਲਾ, ਧੂੰਦਾ, ਮੁੰਡਾਪਿੰਡ, ਗੁਜਰਪੁਰਾ ਅਤੇ ਘੜਕਾ ਆਦਿਕ ਪਿੰਡਾਂ ਦਾ ਦੌਰਾ ਕੀਤਾ| ਹੜ੍ਹਾਂ ਤੋਂ ਪ੍ਰਭਾਵਿਤ ਮੰਡ ਖੇਤਰ ਦੇ ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਜਥੇਬੰਦੀ ਦੇ ਜ਼ਿਲ੍ਹਾ ਆਗੂਆਂ ਮਨਜੀਤ ਸਿੰਘ ਕੋਟ, ਡਾ: ਪਰਮਜੀਤ ਕੋਟ, ਦਾਰਾ ਸਿੰਘ ਮੁੰਡਾਪਿੰਡ ਅਤੇ ਜਸਬੀਰ ਸਿੰਘ ਵੈਰੋਵਾਲ ਆਦਿਕ ਨੇ ਪ੍ਰੈੱਸ ਰਾਹੀਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੰਡ ਖੇਤਰ ਦੇ ਕਿਸਾਨਾਂ ਦੀਆਂ ਹੜ੍ਹਾਂ ਦੇ ਪਾਣੀ ਨਾਲ ਬਰਬਾਦ ਹੋਈਆਂ ਫਸਲਾਂ ਦਾ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ, ਕਿਉਂਕਿ ਕਿਸਾਨ ਪਹਿਲਾਂ ਹੀ ਕਰਜ਼ੇ ਦੀ ਪੰਡ ਹੇਠ ਨਪੀੜਿਆ ਹੋਇਆ ਹੈ ਜੇਕਰ ਸਰਕਾਰ ਨੇ ਕਿਸਾਨਾਂ ਦੀ ਬਾਂਹ ਨਾ ਫੜੀ ਤਾਂ ਕਿਸਾਨਾਂ ਕੋਲ ਆਤਮ ਹੱਤਿਆ ਤੋਂ ਬਗ਼ੈਰ ਹੋਰ ਕੋਈ ਰਸਤਾ ਨਹੀਂ ਬਚਦਾ | ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਨਰੰਜਨ ਸਿੰਘ, ਗੁਰਪਾਲ ਸਿੰਘ ਤੇ ਹੋਰ ਸ਼ਾਮਲ ਸਨ|