
ਸਰਦੂਲਗੜ੍ਹ, 10 ਜੁਲਾਈ (ਸੰਗਰਾਮੀ ਲਹਿਰ ਬਿਊਰੋ)- ਸਥਾਨਕ ਯੂਨੀਵਰਸਿਟੀ ਕਾਲਜ ਦੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕੀਤੇ 10 ਫ਼ੀਸਦੀ ਦੇ ਫੀਸ ਵਾਧੇ ਅਤੇ ਐਸਸੀ ਵਿਦਿਆਰਥੀਆਂ ਨੂੰ ਲਾਏ ਗਏ ਪੀਟੀਏ ਫੰਡ ਦਾ ਪੰਜਾਬ ਸਟੂਡੈਂਟਸ ਫੈਡਰੇਸ਼ਨ (ਪੀਐਸਐਫ) ਨੇ ਵਿਰੋਧ ਕੀਤਾ ਹੈ। ਇਸ ਸਬੰਧੀ ਪੀਐਸਐਫ ਦੇ ਸੂਬਾ ਆਗੂ ਗਗਨਦੀਪ ਨੇ ਕਿਹਾ ਕਿ ਯੂਨੀਵਰਸਿਟੀ ਇਹ ਵਾਧਾ ਤੁਰੰਤ ਵਾਪਸ ਲਵੇ। ਇਸ ਮੌਕੇ ਪੀਐਸਐਫ ਦੇ ਆਗੂਆਂ ਨੇ ਵਿਦਿਆਰਥੀਆਂ ਨਾਲ ਨੁੱਕੜ ਮੀਟਿੰਗਾਂ ਕੀਤੀਆਂ। ਆਗੂਆਂ ਨੇ ਕਿਹਾ ਕਿ ਜੇ ਇਹ ਵਾਧਾ ਵਾਪਸ ਨਾ ਲਿਆ ਤਾਂ ਪੀਐਸਐਫ ਵਲੋਂ ਜਲਦੀ ਹੀ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।