Now Reading
ਅੰਮ੍ਰਿਤਪਾਲ ਦਾ ਸੇਜਲ ਅੱਖਾਂ ਨਾਲ ਅੰਤਿਮ ਸਸਕਾਰ ਕੀਤਾ

ਅੰਮ੍ਰਿਤਪਾਲ ਦਾ ਸੇਜਲ ਅੱਖਾਂ ਨਾਲ ਅੰਤਿਮ ਸਸਕਾਰ ਕੀਤਾ

ਫਿਲੌਰ- ਜਮਹੂਰੀ ਕਿਸਾਨ ਸਭਾ ਦੇ ਤਹਿਸੀਲ ਪ੍ਰਧਾਨ ਕੁਲਦੀਪ ਫਿਲੌਰ ਦੇ ਭਤੀਜੇ ਅਤੇ ਆਰਐਮਪੀਆਈ ਦੇ ਆਗੂ ਬਲਰਾਜ ਸਿੰਘ ਦੇ ਨੌਜਵਾਨ ਪੁੱਤਰ ਅੰਮ੍ਰਿਤਪਾਲ ਸਿੰਘ ਦਾ ਅੱਜ ਅੰਤਿਮ ਸਸਕਾਰ ਕਰ ਦਿੱਤਾ ਗਿਆ। ਪਾਰਟੀ ਆਗੂਆਂ ਨੇ ਮ੍ਰਿਤਕ ਦੇਹ ‘ਤੇ ਲਾਲ ਝੰਡਾ ਪਾਇਆ। ਇਸ ਮੌਕੇ ਦੁੱਖ ਵੰਡਾਉਣ ਵਾਲਿਆਂ ‘ਚ ਆਰਐਮਪੀਆਈ ਦੇ ਕੇਂਦਰੀ ਕਮੇਟੀ ਮੈਂਬਰ ਕੁਲਵੰਤ ਸਿੰਘ ਸੰਧੂ, ਹਲਕਾ ਫਿਲੌਰ ਤੋਂ ਵਿਧਾਇਕ ਬਲਦੇਵ ਸਿੰਘ ਖਹਿਰਾ, ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਹਰਜਿੰਦਰ ਸਿੰਘ ਲੱਲੀਆ, ਆਰਐਮਪੀਆਈ ਦੇ ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਢੇਸੀ, ਸੂਬਾ ਕਮੇਟੀ ਮੈਂਬਰ ਪਰਮਜੀਤ ਰੰਧਾਵਾ ਆਦਿ ਹਾਜ਼ਰ ਸਨ। ਇਸ ਮੌਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਝੰਡੇ ਝੁਕਾ ਕੇ ਵਿੱਛੜੇ ਸਾਥੀ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਵੱਡੀ ਗਿਣਤੀ ‘ਚ ਨੌਜਵਾਨ ਸਭਾ ਦੇ ਕਾਰਕੁਨ ਅਤੇ ਲੋਕ ਹਾਜ਼ਰ ਸਨ। ਵਟਸਐਪ ‘ਤੇ sangramilehar.com ਦੀਆਂ ਖ਼ਬਰਾਂ ਮੰਗਵਾਉਣ ਲਈ ਫ਼ੋਨ ਨੰਬਰ 9814364723 ਸੇਵ ਕਰਨ ਉਪਰੰਤ ਆਪਣਾ ਨਾਮ, ਸ਼ਹਿਰ ਦਾ ਨਾਮ ਅਤੇ SL START ਵਟਸਐਪ ‘ਤੇ ਭੇਜੋ ਜੀ।

Scroll To Top