Now Reading
ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਥਾਣੇ ਅੱਗੇ ਧਰਨਾ

ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਥਾਣੇ ਅੱਗੇ ਧਰਨਾ

ਤਰਨ ਤਾਰਨ – ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਵੱਲੋਂ ਜਨਤਕ ਆਗੂਆਂ ਖਿਲਾਫ਼ ਦਰਜ ਕੀਤੇ ਗਏ ਝੂਠੇ ਕੇਸਾਂ ਖਿਲਾਫ਼ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਨੇ ਅੱਜ ਥਾਣੇ ਸਾਹਮਣੇ ਧਰਨਾ ਦਿੱਤਾ। ਧਰਨਾਕਾਰੀਆਂ ਦੀ ਅਗਵਾਈ ਜਨਤਕ ਆਗੂ ਹਰਦੀਪ ਸਿੰਘ ਰਸੂਲਪੁਰ, ਜਸਬੀਰ ਸਿੰਘ ਗੰਡੀਵਿੰਡ ਅਤੇ ਜਰਨੈਲ ਸਿੰਘ ਨੇ ਕੀਤੀ| ਇਸ ਮੌਕੇ ਪਾਰਟੀ ਦੇ ਆਗੂ ਪ੍ਰਗਟ ਸਿੰਘ ਜਾਮਾਰਾਏ, ਜਸਪਾਲ ਸਿੰਘ ਝਬਾਲ, ਚਮਨ ਲਾਲ ਦਰਾਜਕੇ, ਮੰਗਲ ਸਿੰਘ ਸਾਂਘਨਾ ਆਦਿ ਨੇ ਸੰਬੋਧਨ ਕਰਦਿਆਂ ਪੁਲਸ ਵਲੋਂ ਹਾਕਮ ਧਿਰ ਦੇ ਇਸ਼ਾਰਿਆਂ ’ਤੇ ਵਿਰੋਧੀ ਵਿਚਾਰਾਂ ਵਾਲਿਆਂ ਖਿਲਾਫ਼ ਕਥਿਤ ਝੂਠੇ ਕੇਸ ਦਰਜ ਕਰਨ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕੀਤੀ। ਉੱਚ ਪੁਲਸ ਅਧਿਕਾਰੀਆਂ ਵਲੋਂ ਦਿੱਤੇ ਭਰੋਸੇ ਅਨੁਸਾਰ ਇਹ ਮਾਮਲੇ ਬਿਨਾਂ ਦੇਰੀ ਦੇ ਰੱਦ ਕੀਤੇ ਜਾਣ ਦੀ ਮੰਗ ਉਠਾਈ ਗਈ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਝੂਠੇ ਕੇਸ ਰੱਦ ਨਾ ਹੋਣ ’ਤੇ ਪਾਰਟੀ ਅੰਦੋਲਨ ਜਾਰੀ ਰੱਖਣ ਲਈ ਮਜਬੂਰ ਹੋਵੇਗੀ| ਧਰਨਾਕਾਰੀਆਂ ਨੂੰ ਡੀ. ਐਸ. ਪੀ. ਸਤਨਾਮ ਸਿੰਘ ਨੇ ਜਾਂਚ ਦਾ ਕੰਮ ਛੇਤੀ ਨਿਪਟਾਏ ਜਾਣ ਦਾ ਯਕੀਨ ਦਿੱਤਾ, ਜਿਸ ਤੋਂ ਬਾਅਦ ਪਾਰਟੀ ਵਰਕਰਾਂ ਨੇ ਧਰਨਾ ਚੁੱਕ ਲਿਆ| ਹੋਰਨਾਂ ਤੋਂ ਇਲਾਵਾ ਹਰਦੀਪ ਸਿੰਘ ਦੋਦੇ, ਗੁਰਲਾਲ ਸਿੰਘ, ਜਸਬੀਰ ਸਿੰਘ ਚੀਮਾ, ਧੀਰ ਸਿੰਘ ਨੇ ਵੀ ਸੰਬੋਧਨ ਕੀਤਾ

Scroll To Top