ਫਤਿਆਬਾਦ : ਜਮਹੂਰੀ ਕਿਸਾਨ ਸਭਾ ਦੇ ਆਗੂ ਮਨਜੀਤ ਸਿੰਘ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂ ਸਰਪੰਚ ਸੁਲੱਖਣ ਸਿੰਘ ਤੁੜ ਅਤੇ ਦਿਹਾਤੀ ਮਜ਼ਦੂਰ ਸਭਾ ਦੇ ਆਗੂ ਜਸਬੀਰ ਸਿੰਘ ਵੈਰੋਵਾਲ ਵਲੋਂ ਇਕ ਸਾਂਝੀ ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਦਿੱਤੇ ਪ੍ਰੈੱਸ ਨੋਟ ਰਾਹੀਂ ਬੀਤੇ ਦਿਨੀਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਉਪਰ ਆੜ੍ਹਤ ਮੰਡੀ ਪੱਟੀ ਦੇ ਆੜ੍ਹਤੀਆਂ ਦੇ ਗੁੰਡਿਆਂ ਵਲੋਂ ਕੀਤੇ ਹਮਲੇ ਦੌਰਾਨ ਜਖ਼ਮੀ ਹੋਏ ਕਿਸਾਨ ਨਿਰਪਾਲ ਸਿੰਘ ‘ਤੇ ਹਮਲਾ ਕਰਨ ਵਾਲਿਆਂ ਨੂੰ ਜਲਦੀ ਤੋਂ ਜਲਦੀ ਗਿ੍ਫ਼ਤਾਰ ਕਰਨ ਦੀ ਮੰਗ ਕੀਤੀ| ਉਪਰੋਕਤ ਜਥੇਬੰਦੀਆਂ ਦੇ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਢਿੱਲਮੱਠ ਦੀ ਸੂਰਤ ਵਿਚ ਜਥੇਬੰਦੀਆਂ ਕੋਈ ਸਖਤ ਐਕਸ਼ਨ ਲੈਣ ਲਈ ਮਜਬੂਰ ਹੋਣਗੀਆਂ| ਇਸ ਮੌਕੇ ਹੋਰਨਾਂ ਤੋਂ ਇਲਾਵਾ ਰੇਸ਼ਮ ਸਿੰਘ, ਬਲਵਿੰਦਰ ਸਿੰਘ ਫੈਲੋਕੇ, ਨਰਿੰਦਰ ਸਿੰਘ, ਜੰਗ ਬਹਾਦਰ ਸਿੰਘ ਤੁੜ, ਜਤਿੰਦਰ ਸਿੰਘ ਢੋਟੀਆਂ, ਦਿਲਬਾਗ ਸਿੰਘ ਕੋਟ, ਮਾਸਟਰ ਸਰਬਜੀਤ ਸਿੰਘ ਭਰੋਵਾਲ ਤੇ ਬੂਟਾ ਸਿੰਘ ਕੋਟ ਆਦਿਕ ਹਾਜ਼ਰ ਸਨ|