
ਝਬਾਲ – ਜਮਹੂਰੀ ਕਿਸਾਨ ਸਭਾ ਪੰਜਾਬ ਤੇ ਦਿਹਾਤੀ ਮਜ਼ਦੂਰ ਸਭਾ ਵਲੋਂ ਬੀ.ਡੀ.ਪੀ.ਓ. ਦਫ਼ਤਰ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ 5 ਮਾਰਚ ਨੂੰ ਜੋ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ, ਪ੍ਰੰਤੂ ਹੁਣ ਇਹ ਧਰਨਾ 6 ਮਾਰਚ ਨੂੰ ਦਿੱਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਮਹੂਰੀ ਕਿਸਾਨ ਸਭਾ ਦੇ ਤਹਿਸੀਲ ਪ੍ਰਧਾਨ ਜਸਬੀਰ ਸਿੰਘ ਗੰਡੀਵਿੰਡ ਨੇ ਕਿਹਾ ਕਿ ਪਿੰਡ ਗੰਡੀਵਿੰਡ ਵਿਖੇ ਸ਼ਹੀਦ ਬਾਬਾ ਅਮਰ ਸਿੰਘ ਜੀ ਦੇ ਪਵਿੱਤਰ ਸਥਾਨ ‘ਤੇ ਸਲਾਨਾ ਜੋੜ ਮੇਲਾ 5 ਮਾਰਚ ਨੂੰ ਮਨਾਇਆ ਜਾ ਰਿਹਾ ਹੈ, ਜਿਸ ਨੂੰ ਮੁੱਖ ਰਖਦਿਆਂ ਧਰਨਾ 6 ਮਾਰਚ ਨੂੰ ਦਿੱਤਾ ਜਾਵੇਗਾ | ਇਸ ਮੌਕੇ ਜਗਬੀਰ ਸਿੰਘ ਬੱਬੂ ਗੰਡੀਵਿੰਡ, ਬਲਵਿੰਦਰ ਸਿੰਘ ਚੀਮਾ, ਜਰਨੈਲ ਸਿੰਘ ਰਸੂਲਪੁਰ, ਗੁਰਵੇਲ ਸਿੰਘ ਚੀਮਾ ਆਦਿ ਹਾਜ਼ਰ ਸਨ |