Now Reading
ਜਮਹੂਰੀ ਕਿਸਾਨ ਸਭਾ ਪੰਜਾਬ ਯੂਨਿਟ ਹਿਮਾਯੂਪੁਰ ਦਾ ਗਠਨ

ਜਮਹੂਰੀ ਕਿਸਾਨ ਸਭਾ ਪੰਜਾਬ ਯੂਨਿਟ ਹਿਮਾਯੂਪੁਰ ਦਾ ਗਠਨ

ਜੋਧਾਂ, 20 ਮਾਰਚ (ਸੰਗਰਾਮੀ ਲਹਿਰ ਬਿਊਰੋ)- ਅੱਜ ਜੋਧਾ ਇਲਾਕੇ ਦੇ ਮਸ਼ਹੂਰ ਪਿੰਡ ਹਿਮਾਯੂਪੁਰ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਚੌਣ ਕੀਤੀ ਗਈ। ਜਿਸ ਵਿੱਚ ਯੂਨਿਟ ਦਾ ਪ੍ਰਧਾਨ ਸਿਕੰਦਰ ਸਿੰਘ ਤੇ ਸਕੱਤਰ ਗੁਰਪ੍ਰੀਤ ਸਿੰਘ, ਮੀਤ ਪ੍ਰਧਾਨ ਸੁਰਜੀਤ ਸਿੰਘ, ਜਗਦੇਵ ਸਿੰਘ, ਜਗਵਿੰਦਰ ਸਿੰਘ, ਬਲਜਿੰਦਰ ਸਿੰਘ ਸੋਨੀ, ਸਹਿ ਸਕੱਤਰ ਰਾਜਾ ਸਿੰਘ, ਕੁਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਸਤਵੰਤ ਸਿੰਘ, ਖ਼ਜ਼ਾਨਚੀ ਹਰਪ੍ਰੀਤ ਸਿੰਘ ਹੈਪੀ ਉਪ ਖ਼ਜ਼ਾਨਚੀ ਗੁਰਪ੍ਰੀਤ ਸਿੰਘ ਸਰਪ੍ਰਸਤ ਬਲਜਿੰਦਰ ਸਿੰਘ ਚੁਣੇ ਗਏ। ਇਸ ਮੌਕੇ ਤੇ ਸੰਬੋਧਨ ਕਰਦਿਆਂ ਸਭਾ ਦੇ ਸੂਬਾਈ ਆਗੂ ਜਗਤਾਰ ਸਿੰਘ ਚਕੋਹੀ ਨੇ ਨਵੀਂ ਚੁਣੀ ਗਈ ਟੀਮ ਨੂੰ ਵਧਾਈ ਦਿੰਦਿਆਂ ਆਖਿਆ ਕਿ ਪਿੰਡ ਵਿੱਚ ਸਭਾ ਦਾ ਯੂਨਿਟ ਬਣਨ ਨਾਲ ਜਿੱਥੇ ਜਥੇਬੰਦੀ ਹੋਰ ਮਜ਼ਬੂਤ ਹੋਵੇਗੀ ਉਥੇ ਕਿਸਾਨਾਂ ਨਾਲ ਹੋ ਰਹੀ ਲੁੱਟ ਨੂੰ ਰੋਕਿਆਂ ਜਾ ਸਕੇਗਾ। ਉਹਨਾ ਕਿਹਾ ਕਿ ਸਾਨੂੰ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਪੂਰੀ ਤਾਕਤ ਨਾਲ ਚੱਲ ਰਹੇ ਅੰਦੋਲਨ ਦਾ ਹਿੱਸਾ ਬਣਨਾ ਚਾਹੀਦਾ ਹੈ। ਇਸ ਮੌਕੇ ਤੇ ਇਦਰਜੀਤ ਸਿੰਘ ਕਨੇਡਾ ਨੇ ਬੂਟਾ ਸਿੰਘ ਰਾਹੀਂ ਜਥੇਬੰਦੀ ਨੂੰ 15000/- ਰੁਪਏ ਸਹਾਇਤਾ ਵੀ ਭੇਜੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰਜੀਤ ਸਿੰਘ ਸਹਿਜਾਦ, ਬਾਬੂ ਸਿੰਘ, ਚਰਨ ਸਿੰਘ, ਗੁਰਮੇਲ ਸਿੰਘ, ਬੂਟਾ ਸਿੰਘ, ਗੁਰਪ੍ਰੀਤ ਸਿੰਘ, ਹਰਵਿੰਦਰ ਸਿੰਘ, ਪ੍ਰਦੀਪ ਸਿੰਘ, ਗੁਰਪ੍ਰੀਤ ਸਿੰਘ ਪੀਤਾ, ਬੂਟਾ ਸਿੰਘ ਫੋਜੀ ਹਾਜ਼ਰ ਸਨ।

Scroll To Top