ਜੋਧਾਂ – ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲਾ ਲੁਧਿਆਣਾ ਵੱਲੋਂ ਪਾਵਰਕਾਮ ਦੇ ਨਾਕਾਮ ਪ੍ਰਬੰਧਾਂ ਤੇ ਬਿਜਲੀ ਦੀ ਸਪਲਾਈ ਦੀ ਹਾਲਤ ਮਾੜੀ ਹੋਣ ਕਾਰਨ ਅਤੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਵਿੱਢੀ ਮੁਹਿੰਮ ਦੇ ਤਹਿਤ ਪਿੰਡ ਹਿਮਾਂਯੂੰਪੁਰਾ ਵਿਖੇ ਪਾਵਰਕਾਮ ਦੀ ਮੈਨੇਜਮੈਂਟ ਤੇ ਪੰਜਾਬ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਜਮਹੂਰੀ ਕਿਸਾਨ ਸਭਾ ਹਿਮਾਂਯੂੰਪੁਰਾ ਦੇ ਪ੍ਰਧਾਨ ਸਿਕੰਦਰ ਸਿੰਘ ਸਕੱਤਰ, ਜਗਦੇਵ ਸਿੰਘ ਪੰਚ, ਗਿਆਨੀ ਅਰਵਿੰਦਰ ਸਿੰਘ, ਪਵਨਦੀਪ ਸਿੰਘ, ਹਰਵਿੰਦਰ ਸਿੰਘ ਕਿੰਦਾ, ਭਿੰਦਰ ਚਾਵਕ, ਗੁਰਪ੍ਰੀਤ ਸਿੰਘ, ਮਨਦੀਪ ਸਿੰਘ, ਵਰਿੰਦਰ ਸਿੰਘ, ਨਿਰਮਲ ਸਿੰਘ ਡਰਾਈਵਰ, ਸੁਦਾਗਰ ਸਿੰਘ, ਜਸਮੇਲ ਸਿੰਘ ਬੀਲ੍ਹਾ, ਵਿਜੇ ਕੁਮਾਰ ਪੰਡਤ (ਸਾਰੇ ਸਥਾਨਕ ਆਗੂ) ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਜ਼ਿਲਾ ਲੁਧਿਆਣਾ ਜ. ਸਕੱਤਰ ਰਘਬੀਰ ਸਿੰਘ ਬੈਨੀਪਾਲ ਨੇ ਕਿਹਾ ਕਿ ਜੇਕਰ ਸਰਕਾਰ ਤੇ ਪਾਵਰਕਾਮ ਨੇ ਕਿਸਾਨਾਂ ਦੀਆਂ ਮੋਟਰਾਂ ਨੂੰ ਬਿਜਲੀ ਦੀ ਸਪਲਾਈ ਲਗਾਤਾਰ 12 ਘੰਟੇ ਦੇਣਾ ਯਕੀਨੀ ਨਾ ਬਣਾਇਆ, ਮਾੜੇ ਟ੍ਰਾਂਸਫਾਰਮਰਾਂ ਨੂੰ ਨਾ ਬਦਲਿਆ, ਬਿਜਲੀ ਦੀਆਂ ਢਿੱਲੀਆਂ ਤਾਰਾਂ ਤੇ ਹੋਰ ਪ੍ਰਬੰਧਾਂ ਨੂੰ ਠੀਕ ਨਾ ਕੀਤਾ ਤਾਂ ਪਾਵਰਕਾਮ ਦਫਤਰ ਲਲਤੋਂ ਕਲਾਂ ਦੇ ਐਕਸੀਅਨ ਸਾਹਮਣੇ 7 ਮਈ ਨੂੰ ਰੋਹ ਭਰਪੂਰ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ‘ਇਹੋ ਮੰਗ ਕਰੇ ਕਿਰਸਾਨੀ ਪੂਰੀ ਬਿਜਲੀ ਪੂਰਾ ਪਾਣੀ’ ਦੀ ਮੰਗ ੂ ਲੈ ਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਮੌਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਜ਼ਿਲਾ ਲੁਧਿਆਣਾ ਦੇ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ਵੀ ਇਸ ਘਰਨੇ ਵਿਚ ਸ਼ਮੂਲੀਅਤ ਕਰਨਗੇ। ਇਸ ਮੌਕੇ ਸਵਰਨ ਸਿੰਘ, ਨਿਰਮਲ ਸਿੰਘ ਹਿਮਾਂਯੂੰਪੁਰਾ, ਪਿਆਰਾ ਸਿੰਘ, ਹੁਸ਼ਿਆਰ ਸਿੰਘ, ਬਲਵੀਰ ਸਿੰਘ, ਮਨਜੀਤ ਸਿੰਘ, ਬਲਵੀਰ ਸਿੰਘ, ਗਿਆਨ ਸਿੰਘ ਆਦਿ ਹਾਜ਼ਰ ਸਨ।