Now Reading
ਦਿਹਾਤੀ ਮਜ਼ਦੂਰ ਸਭਾ ਵਲੋਂ ਧਰਨਾ ਸਮਾਪਤ

ਦਿਹਾਤੀ ਮਜ਼ਦੂਰ ਸਭਾ ਵਲੋਂ ਧਰਨਾ ਸਮਾਪਤ

ਮੁਕਤਸਰ ਸਾਹਿਬ : ਦਿਹਾਤੀ ਮਜ਼ਦੂਰ ਸਭਾ ਵਲੋਂ ਏ.ਡੀ.ਸੀ. (ਵਿਕਾਸ) ਦੇ ਦਫ਼ਤਰ ਸਾਹਮਣੇ ਦਿੱਤਾ ਜਾ ਰਿਹਾ ਧਰਨਾ ਅੱਜ ਸਮਾਪਤ ਕਰ ਦਿੱਤਾ ਗਿਆ | ਇਸ ਦੌਰਾਨ ਮਜ਼ਦੂਰਾਂ ਨੇ ਡੀ.ਸੀ. ਦਫ਼ਤਰ ਵੱਲ ਰੋਸ ਮਾਰਚ ਕੀਤਾ | ਮਜ਼ਦੂਰਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਜੁਆਇੰਟ ਸਕੱਤਰ ਜਗਸੀਰ ਸਿੰਘ ਜੱਸੇਆਣਾ, ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਮਦਰੱਸਾ ਨੇ ਸੰਬੋਧਨ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਮਜ਼ਦੂਰਾਂ ਨਾਲ ਕੀਤੇ ਚੋਣ ਵਾਅਦਿਆਂ ਤੋਂ ਮੁਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਮਜ਼ਦੂਰ ਮੰਗਾਂ ਦੀ ਪ੍ਰਾਪਤੀ ਲਈ ਦੂਜੀਆਂ ਭਰਾਤਰੀ ਜਥੇਬੰਦੀਆਂ ਨਾਲ ਸਾਂਝਾ ਮੋਰਚਾ ਬਣਾ ਕੇ ਤਿੱਖਾ ਸੰਘਰਸ਼ ਕਰਨਗੇ | ਉਨ੍ਹਾਂ ਦੱਸਿਆ ਕਿ ਜਲਦ ਹੀ ਮਜ਼ਦੂਰ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਬੁਲਾਈ ਜਾਵੇਗੀ ਤੇ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ | ਆਗੂਆਂ ਨੇ ਕਿਹਾ ਕਿ ਰਿਹਾਇਸ਼ੀ ਪਲਾਟਾਂ ਦੇ ਮਤੇ ਪਾ ਕੇ ਪਲਾਟ ਅਲਾਟ ਕਰਨ ਤੋਂ ਪਾਸਾ ਵੱਟਿਆ ਜਾ ਰਿਹਾ ਹੈ, ਜਿਸ ਦੇ ਿਖ਼ਲਾਫ਼ ਮਜ਼ਦੂਰ ਵਰਗ ਵਿਚ ਗੁੱਸੇ ਦੀ ਲਹਿਰ ਹੈ | ਉਨ੍ਹਾਂ ਕਿਹਾ ਕਿ ਮਜ਼ਦੂਰ ਪੰਚਾਇਤੀ ਸ਼ਾਮਲਾਤ ਜ਼ਮੀਨਾਂ ‘ਤੇ ਕਬਜ਼ਾ ਕਰਨ ਲਈ ਮਜਬੂਰ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਪਿੰਡ ਮੌੜ, ਬੱਲਮਗੜ੍ਹ ਤੇ ਚੱਕ ਮਦਰੱਸਾ ਵਿਚ ਕਬਜ਼ਾ ਕਰਨ ਵਾਲੇ ਮਜ਼ਦੂਰਾਂ ਨੂੰ ਫ਼ੌਰੀ ਪਲਾਟ ਅਲਾਟ ਕੀਤੇ ਜਾਣ | ਧਰਨੇ ਦੀ ਸਮਾਪਤੀ ਕਰਨ ਉਪਰੰਤ ਸਭਾ ਵਲੋਂ 14 ਮੰਗਾਂ ਸਬੰਧੀ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਾਪਿਆ ਗਿਆ | ਇਸ ਮੌਕੇ ਜ਼ਿਲ੍ਹਾ ਵਿੱਤ ਸਕੱਤਰ ਜਸਵਿੰਦਰ ਸਿੰਘ ਸੰਗੂਧੌਣ, ਕਰਮ ਸਿੰਘ ਮਦਰੱਸਾ, ਰਾਣੀ ਕੌਰ ਬੱਲਮਗੜ੍ਹ, ਹਰਮੀਤ ਸਿੰਘ ਮੌੜ, ਦਲੀਪ ਕੌਰ ਮੌੜ, ਮੰਗਾ ਸਿੰਘ ਬੱਲਮਗੜ੍ਹ, ਰਾਜਵੰਤ ਸਿੰਘ, ਅਜੈ ਸਿੱਧੂ, ਜਸਵੀਰ ਸਿੰਘ ਕਾਲੇਵਾਲਾ, ਤਾਰਾ ਸਿੰਘ ਬਧਾਈ, ਕਾਕੂ ਸਿੰਘ ਬਧਾਈ, ਸੰਤੋਖ ਫ਼ੌਜੀ, ਰਣਜੀਤ ਸਿੰਘ, ਹਰਦਮ ਬੱਲਮਗੜ੍ਹ, ਜਸਪਾਲ ਸਿੰਘ ਅਕਾਲਗੜ੍ਹ ਆਦਿ ਹਾਜ਼ਰ ਸਨ |

Scroll To Top