Now Reading
ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਨੇ ਮੀਟਿੰਗ ਕੀਤੀ

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਨੇ ਮੀਟਿੰਗ ਕੀਤੀ

ਦੋਦਾ, 19 ਜਨਵਰੀ (ਸੰਗਰਾਮੀ ਲਹਿਰ ਬਿਊਰੋ)- ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਸੀਟੀਯੂ ਵਲੋਂ ਬਾਬਾ ਧਿਆਨ ਦਾਸ ਪਾਰਕ ‘ਚ ਹੋਈ। ਇਸ ਮੀਟਿੰਗ ‘ਚ ਮਜ਼ਦੂਰਾਂ ਨੇ ਆਪਣੀਆਂ ਪਹਿਲਾ ਮਿਲਦੀਆਂ ਸਹੂਲਤਾਂ ‘ਤੇ ਵਿਚਾਰ ਚਰਚਾ ਕੀਤੀ। ਆਗੂਆਂ ਨੇ ਕਿਹਾ ਕਿ ਵਿਭਾਗ ਵਲੋਂ ਮਿਲਣ ਵਾਲੇ ਪੈਸੇ ਜਾਣ ਬੁੱਝ ਕੇ ਨਹੀਂ ਪਾਏ ਜਾ ਰਹੇ। ਜਦੋਂ ਕਿ ਲੇਬਰ ਇੰਸਪੈਕਟਰ ਨੇ ਕਿਹਾ ਕਿ ਸਟਾਫ਼ ਦੀ ਘਾਟ ਕਾਰਨ ਮੁਸ਼ਕਲ ਆ ਰਹੀ ਹੈ। ਆਗੂਆਂ ਨੇ ਕਿਹਾ ਕਿ ਜਦੋਂ ਪੁਰਾਣੇ ਫ਼ੈਸਲੇ ਲਾਗੂ ਨਹੀਂ ਕੀਤੇ ਜਾ ਰਹੇ ਤਾਂ ਨਵੀਂਆਂ ਮੀਟਿੰਗਾਂ ਕਰਨ ਦਾ ਕੋਈ ਲਾਭ ਨਹੀਂ ਹੈ। ਬਲਵੰਤ ਸਿੰਘ ਸੇਖ, ਹਰਜਿੰਦਰ ਸਿੰਘ, ਗੁਰਸੇਵਕ ਸਿੰਘ ਆਗੂਆਂ ਨੇ ਕਿਹਾ ਕਿ ਮਜ਼ਦੂਰਾਂ ਦੀ ਨਿਘਰਦੀ ਹਾਲਤ ਵੱਲ ਧਿਆਨ ਦੇ ਕੇ ਮਜ਼ਦੂਰਾਂ ਨੂੰ ਸਹਾਰਾ ਦਿੱਤਾ ਜਾਵੇ।

Scroll To Top